ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਭਾਰਤ ਦੀ ਤੇਜ਼ੀ ਨਾਲ ਵਧਦੀ ਅਰਥ ਵਿਵਸਥਾ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਸ ਦਹਾਕੇ ਵਿਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ ਬਣਨ ਵੱਲ ਵਧ ਰਿਹਾ ਹੈ ਅਤੇ ਇਹ ਪੂਰੇ ਇੰਡੋ-ਪੈਸੇਫਿਕ ਖੇਤਰ ਦੇ ਲਈ ਇਕ ਵੱਡਾ ਮੌਕਾ ਹੈ। ਕੈਨਬਰਾ ਵਿਚ ਸੰਸਦ ਨੂੰ ਸੰਬੋਧਨ ਕਰਦਿਆਂ ਅਲਬਨੀਜ ਨੇ ਕਿਹਾ ਕਿ ਆਸਟਰੇਲੀਆ ਸਿਰਫ ਪ੍ਰਸ਼ਾਂਤ ਮਹਾਂਸਾਗਰ ਦਾ ਦੇਸ਼ ਨਹੀਂ, ਬਲਕਿ ਹਿੰਦ ਮਹਾਂਸਾਗਰ ਦਾ ਵੀ ਦੇਸ਼ ਹੈ। ਇਸ ਲਈ ਭਾਰਤ ਦੇ ਨਾਲ ਰਿਸ਼ਤੇ ਆਸਟਰੇਲੀਆ ਲਈ ਬੇਹੱਦ ਅਹਿਮ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੂੰ ਸਹੀ ਤਰੀਕੇ ਨਾਲ ਸਮਝਣਾ ਹੈ ਤਾਂ ਬੱਸ ਜਾਂ ਰੇਲ ਗੱਡੀ ਵਿਚ ਯਾਤਰਾ ਕਰਨੀ ਚਾਹੀਦੀ ਹੈ। ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਉਹ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ। ਆਸਟਰੇਲੀਆ ਦੇ ਮੀਡੀਆ ਮੁਤਾਬਕ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਲਾਈ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿਚ ਆਸਟਰੇਲੀਆ ਦਾ ਦੌਰਾ ਕਰ ਸਕਦੇ ਹਨ।
ਭਾਰਤ ਨੂੰ ਸਮਝਣਾ ਹੈ ਕਿ ਰੇਲ ਗੱਡੀ ’ਚ ਯਾਤਰਾ ਕਰੋ : ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼
- ਦੇਸ਼-ਵਿਦੇਸ਼
- Posted On


