ਨਾਬਾਲਗ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ’ਚ ਦੋ ਦੋਸ਼ੀ ਬਰੀ
ਜੋਧਪੁਰ/ਬਿਊਰੋ ਨਿਊਜ਼
ਰਾਜਸਥਾਨ ਹਾਈਕੋਰਟ ਦੀ ਜੋਧਪੁਰ ਬੈਂਚ ਨੇ ਅੱਜ ਬੁੱਧਵਾਰ ਸਵੇਰੇ ਆਸਾ ਰਾਮ ਦੀ ਸਜ਼ਾ ’ਤੇ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਨਾਬਾਲਗ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ਵਿਚ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ਨੂੰੂ ਬਰਕਰਾਰ ਰੱਖਿਆ ਹੈ। ਮਾਨਯੋਗ ਜਸਟਿਸ ਅਰੁਣ ਮੋਂਗਾ ਅਤੇ ਜਸਟਿਸ ਯੋਗੇਂਦਰ ਪੁਰੋਹਿਤ ਦੀ ਡਿਵੀਜ਼ਨ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। ਇਸ ਕੇਸ ਵਿਚ ਸਹਿ-ਦੋਸ਼ੀ ਸ਼ਿਲਪੀ ਅਤੇ ਸ਼ਰਤਚੰਦਰ ਨੂੰ ਬਰੀ ਕਰ ਦਿੱਤਾ ਗਿਆ ਹੈ। ਆਸਾ ਰਾਮ ਫਿਲਹਾਲ ਜ਼ਮਾਨਤ ’ਤੇ ਹੈ, ਪਰ ਉਸ ਨੂੰ ਹੁਣ ਆਤਮ ਸਮਰਪਣ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਅਗਸਤ 2013 ਵਿਚ ਜੋਧਪੁਰ ਸਥਿਤ ਆਸ਼ਰਮ ਵਿਚ ਇਕ ਨਾਬਾਲਗ ਵਿਦਿਆਰਥਣ ਨਾਲ ਜਿਨਸ਼ੀ ਸ਼ੋਸ਼ਣ ਦੇ ਦੋਸ਼ ਵਿਚ ਆਸਾ ਰਾਮ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਲੰਬੀ ਚੱਲੀ ਸੁਣਵਾਈ ਤੋਂ ਬਾਅਦ ਜੋਧਪੁਰ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ 25 ਅਪ੍ਰੈਲ 2018 ਨੂੰ ਉਸ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਹ ਵੀ ਦੱਸਣਯੋਗ ਹੈ ਕਿ ਜਨਵਰੀ 2023 ਵਿਚ ਗੁਜਰਾਤ ਦੇ ਗਾਂਧੀਨਗਰ ਆਸ਼ਰਮ ਵਿਚ ਇਕ ਮਹਿਲਾ ਸ਼ਰਧਾਲੂ ਨਾਲ ਬਦਸਲੂਕੀ ਦੇ ਮਾਮਲੇ ਵਿਚ ਵੀ ਆਸਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਮਿਲ ਚੁੱਕੀ ਹੈ।
ਆਸਾ ਰਾਮ ਨੂੰ ਕਰਨਾ ਪਵੇਗਾ ਆਤਮ ਸਮਰਪਣ-ਸਜ਼ਾ ਬਰਕਰਾਰ
- ਭਾਰਤ
- Posted On


