Friday, 17 April 2026

ਇਰਾਨ ਦੇ ਵਿਦੇਸ਼ ਮੰਤਰੀ ਨੇ ਕਿਹਾ : ਦੋਸਤ ਦੇਸ਼ਾਂ ਦੇ ਜਹਾਜ਼ ਇਥੋਂ ਨਿਕਲ ਸਕਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਦਾ ਅੱਜ 27ਵਾਂ ਦਿਨ ਹੈ। ਇਸਦੇ ਚੱਲਦਿਆਂ ਇਰਾਨ ਨੇ ਭਾਰਤ, ਚੀਨ, ਰੂਸ, ਇਰਾਕ ਅਤੇ ਪਾਕਿਸਤਾਨ ਸਮੇਤ ਦੋਸਤਾਨਾ ਦੇਸ਼ਾਂ ਨੂੰ ਹੋਰਮੁਜ਼ ਜਲਡਮਰੂ ਵਿਚੋਂ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਮੁੰਬਈ ਵਿਚ ਇਰਾਨੀ ਕੌਂਸਲੇਟ ਦੇ ਹਵਾਲੇ ਨਾਲ ਇਹ ਜਾਣਕਾਰੀ ਸਾਹਮਣੇ ਆਈ ਹੈ। ਕੌਂਸਲੇਟ ਨੇ ਕਿਹਾ ਕਿ ਇਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਕਿਹਾ ਹੈ ਕਿ ‘ਦੋਸਤ ਦੇਸ਼ਾਂ’ ਨੂੰ ਹੋਰਮੁਜ਼ ਵਿਚੋਂ ਲੰਘਣ ਦੀ ਇਜਾਜ਼ਤ ਹੈ। ਜ਼ਿਕਰਯੋਗ ਹੈ ਕਿ ਇਰਾਨ ਨੇ ਪਹਿਲਾਂ ਕਿਹਾ ਸੀ ਕਿ ਹੋਰਮੁਜ਼ ਜਲਡਮਰੂ ਪੂਰੀ ਤਰ੍ਹਾਂ ਬੰਦ ਨਹੀਂ ਹੈ ਅਤੇ ਇਹ ਰਸਤਾ ਸਿਰਫ ਉਨ੍ਹਾਂ ਦੇਸ਼ਾਂ ਲਈ ਬੰਦ ਹੈ, ਜੋ ਇਰਾਨ ਦੇ ਵਿਰੁੱਧ ਹਨ ਅਤੇ ਹੋਰ ਦੇਸ਼ਾਂ ਨੂੰ ਕੁਝ ਸ਼ਰਤਾਂ ਤਹਿਤ ਲੰਘਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਧਿਆਨ ਰਹੇ ਕਿ ਇਹ ਰਸਤਾ ਖੁੱਲ੍ਹਣ ਨਾਲ ਭਾਰਤ ਨੂੰ ਵੱਡਾ ਫਾਇਦਾ ਹੋਵੇਗਾ।

ਆਂਧਰਾ ਪ੍ਰਦੇਸ਼ ’ਚ ਵੀ ਬੱਸ ਨੂੰ ਅੱਗ ਲੱਗਣ ਕਾਰਨ 14 ਵਿਅਕਤੀਆਂ ਦੀ ਗਈ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਬੰਗਲਾਦੇਸ਼ ਵਿਚ ਇਕ ਯਾਤਰੀ ਬੱਸ ਪਦਮਾ ਨਦੀ ਵਿਚ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ 24 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਰਾਜਬਾੜੀ ਜ਼ਿਲ੍ਹੇ ਦੇ ਦੌਲਾਦੀਆਂ ਟਰਮੀਨਲ ’ਤੇ ਵਾਪਰਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਬੱਸ ਇਕ ਬੇੜੇ ਵਿਚ ਸਵਾਰ ਹੋ ਰਹੀ ਸੀ, ਜਦੋਂ ਕਿ ਡਰਾਈਵਰ ਨੇ ਕੰਟਰੋਲ ਗੁਆ ਅਤੇ ਇਹ ਬੱਸ ਨਦੀ ਵਿਚ ਜਾ ਡਿੱਗੀ। ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੇ ਇਸ ਹਾਦਸੇ ਦੀ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ। ਇਸੇ ਦੌਰਾਨ ਆਂਧਰਾ ਪ੍ਰਦੇਸ਼ ਦੇ ਮਾਰਕਾਪੁਰਮ ਜ਼ਿਲ੍ਹੇ ਵਿਚ ਵੀ ਇੱਕ ਨਿੱਜੀ ਬੱਸ ਦੀ ਟਿੱਪਰ ਨਾਲ ਟੱਕਰ ਹੋ ਗਈ ਅਤੇ ਇਸ ਟੱਕਰ ਦੌਰਾਨ ਬੱਸ ਨੂੰ ਲੱਗ ਗਈ ਅਤੇ ਬੱਸ ਵਿਚ ਸਵਾਰ 14 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਵੀ ਦੱਸੇ ਗਏ ਹਨ। ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਇਸ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਨ ਅਤੇ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।

ਨਵੀਂ ਦਿੱਲੀ/ਬਿਊਰੋ ਨਿਊਜ਼
ਆਸਟਰੇਲੀਆ ਦੀ ਸਰਕਾਰੀ ਪ੍ਰਸਾਰਣ ਸੰਸਥਾ ਏ.ਬੀ.ਸੀ. ਦੇ ਪੱਤਰਕਾਰਾਂ ਅਤੇ ਹੋਰ ਕਰਮਚਾਰੀਆਂ ਨੇ ਘੱਟ ਤਨਖਾਹ ਅਤੇ ਹੋਰ ਮੰਗਾਂ ਨੂੰ ਲੈ ਕੇ 24 ਘੰਟਿਆਂ ਦੀ ਹੜਤਾਲ ਸ਼ੁੁਰੂ ਕਰ ਦਿੱਤੀ ਹੈ। ਇਹ ਕਰੀਬ 20 ਸਾਲਾਂ ਵਿਚ ਪਹਿਲੀ ਅਜਿਹੀ ਉਦਯੋਗਿਕ ਕਾਰਵਾਈ ਹੈੇ। ਇਹ ਕਰਮਚਾਰੀ ਤਨਖਾਹ ਵਿਚ ਵਾਧਾ, ਮਹਿੰਗਾਈ ਨਾਲ ਵਧਦੇ ਖਰਚੇ ਅਤੇ ਨੌਕਰੀ ਦੀ ਸੁਰੱਖਿਆ ਦੀ ਮੰਗ ਕਰ ਰਹੇ ਹਨ। ਹੜਤਾਲ ਕਾਰਨ ਕਈ ਟੀਵੀ ਅਤੇ ਰੇਡੀਓ ਪ੍ਰੋਗਰਾਮ ਪ੍ਰਭਾਵਿਤ ਹੋਏ ਹਨ ਅਤੇ ਕੁਝ ਥਾਵਾਂ ’ਤੇ ਹੋਰ ਸਮੱਗਰੀ ਦਿਖਾਈ ਜਾ ਰਹੀ ਹੈ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ, ਤਨਖਾਹ ਦੀ ਪੇਸ਼ਕਸ਼ ਅਧੂਰੀ ਹੈ ਅਤੇ ਫਿਰ ਵੀ ਕਰਮਚਾਰੀਆਂ ਨੇ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਹੋਈਆਂ ਹਨ।

ਇਰਾਨ ਨੇ ਕਿਹਾ : ਅਮਰੀਕਾ ਨਾਲ ਕਦੇ ਵੀ ਸਮਝੌਤਾ ਨਹੀਂ ਕਰਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼  
ਅਮਰੀਕਾ ਵਲੋਂ ਜੰਗਬੰਦੀ ਦੇ ਸਮਝੌਤੇ ਲਈ ਪੇਸ਼ ਕੀਤੀ ਗਈ ਯੋਜਨਾ ਦਾ ਇਰਾਨ ਨੇ ਜਵਾਬ ਦੇ ਦਿੱਤਾ ਹੈ। ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਇਰਾਨ ਦੇ ਫੌਜੀ ਬੁਲਾਰੇ ਦਾ ਕਹਿਣਾ ਹੈ ਕਿ ਉਹ ਅਮਰੀਕਾ ਨਾਲ ਕਦੇ ਵੀ ਸਮਝੌਤਾ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਮੱਧ ਪੂਰਬ ਵਿਚ ਚੱਲ ਰਹੇ ਸੰਕਟ ਵਿਚਾਲੇ ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਇਰਾਨ ਨੂੰ 15-ਨੁਕਾਤੀ ਜੰਗਬੰਦੀ ਯੋਜਨਾ ਦੀ ਪੇਸ਼ਕਸ਼ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਜਾਣਕਾਰੀ ਉਸ ਵਿਅਕਤੀ ਵਲੋਂ ਦਿੱਤੀ ਗਈ ਹੈ, ਜਿਸ ਨੂੰ ਇਸ ਯੋਜਨਾ ਦੀ ਰੂਪ ਰੇਖਾ ਬਾਰੇ ਦੱਸਿਆ ਗਿਆ ਸੀ, ਪਰ ਇਸ ਬਾਰੇ ਉਸ ਨੂੰ ਜਨਤਕ ਤੌਰ ’ਤੇ ਬੋਲਣ ਦੀ ਇਜ਼ਾਜ਼ਤ ਨਹੀਂ ਸੀ। ਜੰਗਬੰਦੀ ਦੀ ਯੋਜਨਾ ਪਾਕਿਸਤਾਨ ਦੀ ਵਿਚੋਲਗੀ ਰਾਹੀਂ ਇਰਾਨ ਨੂੰ ਸੌਂਪੀ ਗਈ ਸੀ। ਉਸ ਨੇ ਅਮਰੀਕਾ ਅਤੇ ਇਰਾਨ ਵਿਚਕਾਰ ਮੁੜ ਗੱਲਬਾਤ ਦੀ ਮੇਜ਼ਬਾਨੀ ਕਰਨ ਦੀ ਪੇਸ਼ਕਸ਼ ਕੀਤੀ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.