Tuesday, 02 June 2026

ਕਿਹਾ : 60 ਦਿਨਾਂ ਦੀ ਸਮਾਂ ਸੀਮਾ ਤੋਂ ਪਹਿਲਾਂ ਇਰਾਨ ਨਾਲ ਜੰਗ ਹੋ ਸਕਦੀ ਹੈ ‘ਖਤਮ’
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਇਹ ਦਲੀਲ ਦਿੱਤੀ ਹੈ ਕਿ 60 ਦਿਨਾਂ ਦੀ ਸਮਾਂ ਸੀਮਾ ਤੋਂ ਪਹਿਲਾਂ ਇਰਾਨ ਨਾਲ ਜੰਗ ਖਤਮ ਹੋ ਸਕਦੀ ਹੈ। ਇਹ ਬਿਆਨ ਰੱਖਿਆ ਮੰਤਰੀ ਪੀਟ ਹੇਗਸੇਬ ਵਲੋਂ ਸੈਨੇਟ ਵਿਚ ਗਵਾਹੀ ਦੌਰਾਨ ਪੇਸ਼ ਕੀਤੀ ਗਈ ਦਲੀਲ ਨੂੰ ਅੱਗੇ ਵਧਾਉਂਦਾ ਹੈ, ਜਦੋਂ ਉਨ੍ਹਾਂ ਨੇ ਕਿਹਾ ਸੀ ਕਿ ਜੰਗਬੰਦੀ ਨੇ ਅਸਲ ਵਿਚ ਜੰਗ ਨੂੰ ਰੋਕ ਦਿੱਤਾ ਹੈ। ਇਸ ਤਰਕ ਦੇ ਤਹਿਤ ਪ੍ਰਸ਼ਾਸਨ ਨੇ ਅਜੇ ਤੱਕ 1973 ਦੇ ਕਾਨੂੰਨ ਦੁਆਰਾ ਲਾਜ਼ਮੀ ਕੀਤੀ ਉਸ ਲੋੜ ਨੂੰ ਪੂਰਾ ਨਹੀਂ ਕੀਤਾ ਹੈ, ਜਿਸ ਵਿਚ 60 ਦਿਨਾਂ ਤੋਂ ਵੱਧ ਚੱਲਣ ਵਾਲੀ ਫੌਜੀ ਕਾਰਵਾਈ ਲਈ ਕਾਂਗਰਸ ਤੋਂ ਰਸਮੀ ਮਨਜੂਰੀ ਲੈਣੀ ਪੈਂਦੀ ਹੈ। ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਸੀ ਕਿ ਉਸ ਕਾਨੂੰਨ ਦੇ ਉਦੇਸ਼ਾਂ ਲਈ 28 ਫਰਵਰੀ ਨੂੰ ਸ਼ੁਰੂ ਹੋਈਆਂ ਦੁਸ਼ਮਣੀਆਂ ਖਤਮ ਹੋ ਗਈਆਂ ਹਨ। ਦੱਸਣਯੋਗ ਹੈ ਕਿ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਜੰਗ ਦੇ ਚੱਲਦਿਆਂ ਖਾੜੀ ਦੇਸ਼ਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਜੰਗ ਦੇ ਚੱਲਦਿਆਂ ਕੱਚੇ ਤੇਲ ਦੀ ਕੀਮਤ 126 ਡਾਲਰ ਪ੍ਰਤੀ ਬੈਰਲ ’ਤੇ ਪਹੁੰਚੀ
ਨਵੀਂ ਦਿੱਲੀ/ਬਿਊਰੋ ਨਿਊਜ਼  
ਮਿਡਲ ਈਸਟ ਵਿਚ ਅਮਰੀਕਾ, ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਦੇ ਦੌਰਾਨ ਕੱਚੇ ਤੇਲ ਦੀ ਕੀਮਤ 126 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਈ ਹੈ। ਤਾਜ਼ਾ ਅੰਕੜਿਆਂ ਦੇ ਮੁਤਾਬਕ ਬਰੈਂਟ ਕਰੂਡ ਕਰੀਬ 126.31 ਡਾਲਰ ਪ੍ਰਤੀ ਬੈਰਲ ਤੱਕ ਚਲਾ ਗਿਆ ਹੈ, ਜੋ ਮਾਰਚ 2022 ਤੋਂ ਬਾਅਦ ਦਾ ਸਭ ਤੋਂ ਉਚਾ ਪੱਧਰ ਹੈ। ਫਿਲਹਾਲ ਇਹ ਕਰੀਬ 123 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਟਰੇਡ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਇਰਾਨ ਜੰਗ ’ਤੇ ਪਿਛਲੇ ਦੋ ਮਹੀਨਿਆਂ ਵਿਚ ਹੁਣ ਤੱਕ 25 ਅਰਬ ਡਾਲਰ ਖਰਚ ਕਰ ਚੁੱਕਾ ਹੈ। ਅਮਰੀਕਾ ਨੇ ਪਹਿਲੀ ਵਾਰ ਜੰਗ ਵਿਚ ਹੋਏ ਖਰਚ ਦੀ ਜਾਣਕਾਰੀ ਦਿੱਤੀ ਹੈ। ਇਸੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਾਈਫਲ ਦੇ ਨਾਲ ਫੋਟੋ ਪੋਸਟ ਕਰਕੇ ਇਰਾਨ ਨੂੰ ਚਿਤਾਵਨੀ ਦਿੱਤੀ ਹੈ ਅਤੇ ਕਿਹਾ ਕਿ ਮੈਂ ਹੁਣ ਨਰਮੀ ਨਹੀਂ ਵਰਤਾਂਗਾ।

ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੋ ਮਹੀਨਿਆਂ ਤੋਂ ਜਾਰੀ ਜੰਗ ਨੂੰ ਖਤਮ ਕਰਨ ਲਈ ਇਰਾਨ ਵਲੋਂ ਭੇਜੀ ਗਈ ਤਾਜ਼ਾ ਤਜਵੀਜ਼ ਨੂੰ ਖਾਰਜ ਕਰ ਦਿੱਤਾ ਹੈ। ਇਕ ਸੀਨੀਅਰ ਅਮਰੀਕੀ ਅਧਿਕਾਰੀ ਮੁਤਾਬਕ, ਟਰੰਪ ਇਸ ਗੱਲ ਤੋਂ ਨਰਾਜ਼ ਹਨ ਕਿ ਇਰਾਨ ਨੇ ਪ੍ਰਮਾਣੂ ਮੁੱਦੇ ’ਤੇ ਚਰਚਾ ਨੂੰ ਜੰਗ ਖਤਮ ਹੋਣ ਤੱਕ ਟਾਲਣ ਦੀ ਗੱਲ ਕਹੀ ਹੈ। ਇਸ ਘਟਨਾਕ੍ਰਮ ਨਾਲ ਉਨ੍ਹਾਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ, ਜੋ ਵਿਸ਼ਵ ਪੱਧਰ ’ਤੇ ਮਹਿੰਗਾਈ ਅਤੇ ਤੇਲ ਦੀ ਸਪਲਾਈ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਹੁੰਦੀਆਂ ਦੇਖਣਾ ਚਾਹੁੰਦੇ ਸਨ। ਇਰਾਨ ਦੀ ਇਸ ਨਵੀਂ ਪੇਸ਼ਕਸ਼ ਵਿਚ ਕਿਹਾ ਗਿਆ ਸੀ ਕਿ ਪਰਮਾਣੂ ਪ੍ਰੋਗਰਾਮ ਬਾਰੇ ਗੱਲਬਾਤ ਉਦੋਂ ਹੀ ਸ਼ੁਰੂ ਹੋਵੇਗੀ, ਜਦੋਂ ਜੰਗ ਪੂਰੀ ਤਰ੍ਹਾਂ ਰੁਕ ਜਾਵੇਗੀ ਅਤੇ ਖਾੜੀ ਦੇਸ਼ਾਂ ਵਿਚ ਸਮੁੰਦਰੀ ਵਪਾਰ ਨਾਲ ਸਬੰਧਤ ਵਿਵਾਦ ਸੁਲਝ ਜਾਣਗੇ। ਜ਼ਿਕਰਯੋਗ ਹੈ ਕਿ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਹਜ਼ਾਰਾਂ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਨੇੜੇ ਬੇਕਾਸੀ ਰੇਲਵੇ ਸਟੇਸ਼ਨ ’ਤੇ ਸੋਮਵਾਰ ਦੇਰ ਰਾਤ ਦੋ ਰੇਲਗੱਡੀਆਂ ਵਿਚਕਾਰ ਹੋਈ ਭਿਆਨਕ ਟੱਕਰ ਵਿਚ 14 ਵਿਅਕਤੀਆ ਦੀ ਮੌਤ ਹੋ ਗਈ ਅਤੇ 84 ਵਿਅਕਤੀ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ 14 ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਬੇਕਾਸੀ ਸਟੇਸ਼ਨ ’ਤੇ ਇਕ ਕਮਿਊਟਰ ਲਾਈਨ ਟਰੇਨ ਅਤੇ ਲੰਬੀ ਦੂਰੀ ਦੀ ਆਰਗੋ ਬਰੋਮੋ ਅੰਗਰੇਕ ਟਰੇਨ ਵਿਚਕਾਰ ਹੋਇਆ। ਜਕਾਰਤਾ ਅਤੇ ਸੁਰਾਬਾਇਆ ਵਿਚਕਾਰ ਇਕ ਪ੍ਰਮੁੱਖ ਰੇਲ ਸੇਵਾ ਹੈ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਲੰਬੀ ਦੂਰੀ ਦੀ ਰੇਲਗੱਡੀ ਸਟੇਸ਼ਨ ’ਤੇ ਖੜ੍ਹੀ ਕਮਿਊਟਰ ਟਰੇਨ ਦੇ ਪਿਛਲੇ ਡੱਬੇ ਨਾਲ ਟਕਰਾ ਗਈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.