Wednesday, 03 June 2026

ਪਾਕਿਸਤਾਨ ’ਚ ਸਰਬਜੀਤ ਕੌਰ ਦੇ ਖਿਲਾਫ ਐਫ.ਆਈ.ਆਰ. ਦੀ ਮੰਗ

ਨਾਸਿਰ ਹੁਸੈਨ ਖਿਲਾਫ ਵੀ ਗੈਰਕਾਨੂੰਨੀ ਪਨਾਹ ਦੇਣ ਦਾ ਇਲਜ਼ਾਮ
ਅੰਮਿ੍ਰਤਸਰ/ਬਿਊਰੋ ਨਿਊਜ਼
ਭਾਰਤ ਤੋਂ ਪਾਕਿਸਤਾਨ ਜਾ ਕੇ ਮੁਸਲਿਮ ਨੌਜਵਾਨ ਨਾਸਿਰ ਹੁਸੈਨ ਨਾਲ ਨਿਕਾਹ ਕਰਾਉਣ ਵਾਲੀ ਸਰਬਜੀਤ ਕੌਰ ਖਿਲਾਫ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਲਾਹੌਰ ਦੀ ਅਦਾਲਤ ਵਿਚ ਸਰਬਜੀਤ ਕੌਰ ਅਤੇ ਨਾਸਿਰ ਹੁਸੈਨ ਦੇ ਖਿਲਾਫ ਐਫ.ਆਈ.ਆਰ. ਦਰਜ ਕਰਨ ਨੂੰ ਲੈ ਕੇ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਲੰਘੇ ਕੱਲ੍ਹ 20 ਜਨਵਰੀ ਨੂੰ ਵਕੀਲ ਅਲੀ ਚੰਗੇਜ਼ੀ ਵਲੋਂ ਦਾਇਰ ਕੀਤੀ ਗਈ ਹੈ। ਵਕੀਲ ਨੇ ਪਾਕਿਸਤਾਨ ’ਚ ਸਿੱਖ ਭਾਈਚਾਰੇ ਦੇ ਸਾਬਕਾ ਵਿਧਾਇਕ ਮਹਿੰਦਰਪਾਲ ਸਿੰਘ ਵਲੋਂ ਇਹ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਇਲਜ਼ਾਮ ਲਗਾਇਆ ਗਿਆ ਹੈ ਕਿ ਸਰਬਜੀਤ ਕੌਰ ਨੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸਰਬਜੀਤ ਖਿਲਾਫ ਇਲਜ਼ਾਮ ਹੈ ਕਿ ਉਸ ਨੇ ਸਿੱਖ ਯਾਤਰੀ ਵੀਜ਼ੇ ਦਾ ਦੁਰਉਪਯੋਗ ਕੀਤਾ ਹੈ ਅਤੇ ਵੀਜ਼ੇ ਦੀ ਮਿਆਦ ਖਤਮ ਹੋਣ ਦੇ ਬਾਵਜੂੁਦ ਵੀ ਪਾਕਿਸਤਾਨ ਵਿਚ ਰਹਿਣਾ ਜਾਰੀ ਰੱਖਿਆ ਹੈ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.