ਡੋਨਾਲਡ ਟਰੰਪ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤੀ ’ਤੇ ਦਿੱਤੀ ਵਧਾਈ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਜ਼ਰਬੇਕਾਰ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਹੈ। ਅਮਰੀਕੀ ਰਾਸ਼ਟਰਪਤੀ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸੰਧੂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ। ਟਰੰਪ ਨੇ ਕਿਹਾ ਕਿ ਤਰਨਜੀਤ ਸੰਧੂ ਨੇ ਹਮੇਸ਼ਾ ਅਮਰੀਕਾ-ਭਾਰਤ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਡੂੰਘੀ ਵਚਨਬੱਧਤਾ ਦਿਖਾਈ ਹੈ। ਇਸੇ ਦੌਰਾਨ ਸੰਧੂ ਨੇ ਕਿਹਾ ਕਿ ਨਵੀਂ ਦਿੱਲੀ ਵਿੱਚ ‘ਫ੍ਰੀਡਮ 250’ ਜਸ਼ਨਾਂ ਦੀ ਸ਼ੁਰੂਆਤ ਮੌਕੇ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਮਿਲ ਕੇ ਖੁਸ਼ੀ ਹੋਈ। ਸੰਧੂ ਨੇ ਕਿਹਾ ਕਿ ਮੈਂ ਹੋਰ ਅਮਰੀਕੀ ਸਹਿਯੋਗ ਦੀ ਉਮੀਦ ਕਰਦਾ ਹਾਂ, ਜੋ ਸਾਡੀ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਿਵਾਸੀਆਂ ਲਈ ਠੋਸ ਲਾਭ ਲੈ ਕੇ ਆਵੇਗਾ। ਜ਼ਿਕਰਯੋਗ ਹੈ ਕਿ ਤਰਨਜੀਤ ਸੰਧੂ ਪ੍ਰਮੁੱਖ ਸਿੱਖ ਆਗੂ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ। ਲੰਘੀ 11 ਮਾਰਚ ਨੂੰ ਸੰਧੂ ਨੇ ਦਿੱਲੀ ਹਾਈਕੋਰਟ ਦੇ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ ਸੀ।
ਅਮਰੀਕੀ ਰਾਸ਼ਟਰਪਤੀ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸੰਧੂ ਦੀ ਭੂਮਿਕਾ ਦੀ ਕੀਤੀ ਸ਼ਲਾਘਾ
- ਦੇਸ਼-ਵਿਦੇਸ਼
- Posted On


