Sunday, 17 May 2026

ਸਾਊਦੀ ਅਰਬ ਦਾ ਅਮਰੀਕਾ ਨੂੰ ਏਅਰ ਸਪੇਸ ਦੇਣ ਤੋਂ ਇਨਕਾਰ

ਕਰਾਊਨ ਪਿ੍ਰੰਸ ਦੀ ਨਰਾਜ਼ਗੀ ਤੋਂ ਬਾਅਦ ਟਰੰਪ ਨੇ ਹੋਰਮੁਜ਼ ’ਚੋਂ ਜਹਾਜ਼ਾਂ ਦਾ ਰੈਸਕਿਊ ਰੋਕਿਆ

ਵਾਸ਼ਿੰਗਟਨ/ਬਿਊਰੋ ਨਿਊਜ਼

ਅਮਰੀਕਾ ਨੇ ਲੰਘੀ 4 ਮਈ ਨੂੰ ਹੋਰਮੁਜ਼ ਸਟਰੇਟ ਵਿਚ ਜਹਾਜ਼ਾਂ ਦੀ ਆਵਾਜਾਈ ਸ਼ੁਰੂ ਕਰਨ ਦੇ ਲਈ ‘ਪ੍ਰੋਜੈਕਟ ਫਰੀਡਮ’ ਸ਼ੁਰੂ ਕੀਤਾ ਸੀ। ਹਾਲਾਂਕਿ ਇਕ ਦਿਨ ਬਾਅਦ ਹੀ ਇਸ ਨੂੰ ਰੋਕਣ ਦਾ ਨਿਰਦੇਸ਼ ਦੇ ਦਿੱਤਾ ਗਿਆ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਪਾਕਿਸਤਾਨ ਦੇ ਕਹਿਣ ’ਤੇ ਉਨ੍ਹਾਂ ਨੇ ਇਹ ਅਪਰੇਸ਼ਨ ਰੋਕਿਆ ਹੈ। ਹਾਲਾਂਕਿ ਹੁਣ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਊਦੀ ਅਰਬ ਦੀ ਵਜ੍ਹਾ ਨਾਲ ਅਮਰੀਕਾ ਨੂੰ ਇਹ ਕਦਮ ਉਠਾਉਣਾ ਪਿਆ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਸਾਊਦੀ ਅਰਬ ਨੇ ਇਸ ਮਿਸ਼ਨ ਵਿਚ ਸ਼ਾਮਲ ਅਮਰੀਕੀ ਜਹਾਜ਼ਾਂ ਨੂੰ ਆਪਣੇ ਏਅਰਸਪੇਸ ਅਤੇ ਏਅਰਬੇਸ ਦੇ ਇਸਤੇਮਾਲ ਦੀ ਇਜ਼ਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ। ਅਮਰੀਕੀ ਅਧਿਕਾਰੀਆਂ ਦੇ ਹਵਾਲੇ ਤੋਂ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਟਰੰਪ ਨੇ ਅਚਾਨਕ ਸ਼ੋਸ਼ਲ ਮੀਡੀਆ ’ਤੇ ਇਸ ਅਪਰੇਸ਼ਨ ਦਾ ਐਲਾਨ ਕਰ ਦਿੱਤਾ ਸੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.