Friday, 19 June 2026

ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੇ ਪੀਐਮ ਨਰਿੰਦਰ ਮੋਦੀ ਨਾਲ ਵੀਡੀਓ ਕੀਤੀ ਸਾਂਝੀ

ਕਿਹਾ : ਫਰਾਂਸ ਤੁਹਾਨੂੰ ਕਰਦਾ ਹੈ ਪਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਹਿੰਦੀ ਵਿਚ ਇਕ ਵਿਦਾਇਗੀ ਵੀਡੀਓ ਪੋਸਟ ਕੀਤੀ ਹੈ। ਇਸ ਪੋਸਟ ਵਿਚ ਪੀਐਮ ਮੋਦੀ ਨੂੰ ਪਿਆਰਾ ਮਿੱਤਰ ਦੱਸਿਆ ਗਿਆ ਅਤੇ ਕਿਹਾ ਕਿ ਫਰਾਂਸ ਤੁਹਾਨੂੰ ਪਿਆਰ ਕਰਦਾ ਹੈ ਅਤੇ ਫਰਾਂਸ-ਭਾਰਤ ਦੀ ਦੋਸਤੀ ਅਮਰ ਰਹੇ। ਹਿੰਦੀ ਭਾਸ਼ਾ ਵਿਚ ਇਹ ਲਾਈਨਾਂ ਬੋਲਣ ਤੋਂ ਬਾਅਦ ਮੈਕਰੋਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਸਹੀ ਸੀ। ਫਰਾਂਸ ਦੇ ਰਾਸ਼ਟਰਪਤੀ ਨੇ ਪੀਐਮ ਮੋਦੀ ਦਾ ਉਨ੍ਹਾਂ ਦੇ ਦੌਰੇ ਲਈ ਧੰਨਵਾਦ ਕੀਤਾ ਅਤੇ ਇਸ ਨੂੰ ਬਹੁਤ ਚੰਗਾ ਦੱਸਿਆ। ਉਨ੍ਹਾਂ ਨੇ ਅਗਲੇ ਸਾਲ ਫਰਵਰੀ ਮਹੀਨੇ ਫਿਰ ਮਿਲਣ ਦੀ ਉਮੀਦ ਪ੍ਰਗਟਾਈ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ, ਜੀ-7 ਸੰਮੇਲਣ ਲਈ ਫਰਾਂਸ ਵਿਚ ਸਨ ਅਤੇ ਭਾਰਤ ਨੂੰ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਗਿਆ ਸੀ। ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਆਪਣੇ ਮਿੱਤਰ ਰਾਸ਼ਟਰਪਤੀ ਮੈਕਰੋਂ, ਸਰਕਾਰ ਅਤੇ ਫਰਾਂਸ ਦੇ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦੀ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਭਾਰਤ ਤੇ ਫਰਾਂਸ ਦੀ ਦੋਸਤੀ ਹੋਰ ਵੀ ਮਜ਼ਬੂਤ ਹੋਵੇਗੀ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.