Monday, 22 June 2026

ਬਿ੍ਰਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫਾ

ਕਈ ਸੰਸਦ ਮੈਂਬਰਾਂ ਅਤੇ ਮੰਤਰੀਆਂ ਨੇ ਸਟਾਰਮਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸੀ ਸਵਾਲ
ਲੰਡਨ/ਬਿਊਰੋ ਨਿਊਜ਼
ਬਿ੍ਰਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਅਤੇ ਲੇਬਰ ਪਾਰਟੀ ਦੇ ਨੇਤਾ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਡਾਊਨਿੰਗ ਸਟਰੀਟ ਦੇ ਬਾਹਰ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੇਬਰ ਪਾਰਟੀ ਨੂੰ ਨਹੀਂ ਲੱਗਦਾ ਕਿ ਮੈਂ ਅਗਲੀਆਂ ਚੋਣਾਂ ਵਿਚ ਅਗਵਾਈ ਕਰਨ ਦੇ ਲਈ ਸਹੀ ਵਿਅਕਤੀ ਹਾਂ। ਸਟਾਰਮਰ ਦਾ ਅਸਤੀਫਾ ਅਜਿਹੇ ਸਮੇਂ ਆਇਆ ਹੈ ਜਦੋਂ ਕਾਫੀ ਸਮੇਂ ਤੋਂ ਲੇਬਰ ਪਾਰਟੀ ਦੇ ਅੰਦਰ ਉਨ੍ਹਾਂ ਦੀ ਲੀਡਰਸ਼ਿਪ ਪ੍ਰਤੀ ਅਸੰਤੁਸ਼ਟੀ ਵਧ ਰਹੀ ਸੀ। ਹਾਲ ਹੀ ਦੇ ਮਹੀਨਿਆਂ ਦੌਰਾਨ ਕਈ ਸੰਸਦ ਮੈਂਬਰਾਂ ਅਤੇ ਮੰਤਰੀਆਂ ਨੇ ਉਨ੍ਹਾਂ ਦੀ ਲੀਡਰਸ਼ਿਪ ’ਤੇ ਸਵਾਲ ਉਠਾਏ ਸਨ। ਬਿ੍ਰਟੇਨ ਦੀਆਂ ਸਥਾਨਕ ਚੋਣਾਂ ਵਿਚ ਪਾਰਟੀ ਦੇ ਖਰਾਬ ਪ੍ਰਦਰਸ਼ਨ ਅਤੇ ਘਟਦੀ ਪ੍ਰਸਿੱਧੀ ਨੇ ਵੀ ਉਨ੍ਹਾਂ ’ਤੇ ਦਬਾਅ ਵਧਾ ਦਿੱਤਾ ਸੀ। ਮੀਡੀਆ ਰਿਪੋਰਟਾਂ ਦੇ ਮੁਤਾਬਕ ਐਂਡੀ ਬਰਨਹੈਮ ਉਨ੍ਹਾਂ ਦੇ ਉਤਰਾਅਧਿਕਾਰੀ ਲਈ ਸਭ ਤੋਂ ਅੱਗੇ ਹਨ। ਬਰਨਹੈਮ ਹਾਲ ਹੀ ਵਿਚ ਮੇਕਰਫੀਲਡ ਉਪ-ਚੋਣ ਜਿੱਤਣ ਤੋਂ ਬਾਅਦ ਸੰਸਦ ਵਿਚ ਵਾਪਸ ਆਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਲੇਬਰ ਸੰਸਦ ਮੈਂਬਰਾਂ ਦੇ ਇਕ ਵੱਡੇ ਹਿੱਸੇ ਦਾ ਸਮਰਥਨ ਪ੍ਰਾਪਤ ਹੈ। ਜ਼ਿਕਰਯੋਗ ਹੈ ਕਿ ਸਟਾਰਮਰ ਪਿਛਲੇ 10 ਸਾਲਾਂ ਵਿਚ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਅਹੁਦਾ ਛੱਡਣ ਵਾਲੇ ਬਿ੍ਰਟੇਨ ਦੇ 6ਵੇਂ ਪ੍ਰਧਾਨ ਮੰਤਰੀ ਬਣ ਗਏ ਹਨ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.