Thursday, 25 June 2026

ਪੰਜਾਬੀ ਪਰਵਾਸੀਆਂ ਦੇ ਮਸਲਿਆਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ ਨਾਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਪੰਜਾਬੀ ਆਪਣੀ ਮਿੱਟੀ, ਸਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਹਨਾਂ ਨੇ ਦੁਨੀਆ ਭਰ ਵਿਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.