Tuesday, 23 June 2026

ਕਿਹਾ : ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ’ਚ ਵਧਿਆ ਨਸ਼ਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿਚ ਨਸ਼ਿਆਂ ਦਾ ਮੁੱਦਾ ਚੁੱਕਿਆ ਅਤੇ ਨਸ਼ਾ ਤਸਕਰਾਂ ’ਤੇ ਨਿਸਾਨਾ ਸਾਧਿਆ। ਵੜਿੰਗ ਨੇ ਕਿਹਾ ਕਿ ਲੋਕ ਸਭਾ ’ਚ ਦੋ-ਚਾਰ ਦਿਨ ਨਸ਼ਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ ਤਾਂ ਜੋ ਪੰਜਾਬ ਵਿਚ ਲਗਾਤਾਰ ਵਧ ਰਹੇ ਨਸ਼ਿਆਂ ਨੂੰ ਰੋਕਣ ਸਬੰਧੀ ਕੋਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵੈਸੇ ਤਾਂ ਨਸ਼ਾ ਪੂਰੇ ਦੇਸ਼ ਲਈ ਹੀ ਵੱਡੀ ਸਮੱਸਿਆ ਹੈ ਪ੍ਰੰਤੂ ਪੰਜਾਬ ਇਕ ਅਜਿਹਾ ਸੂਬਾ ਹੈ ਜਿੱਥੇ ਨਸ਼ਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਵੜਿੰਗ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ’ਚ ਪਿੰਡ ਦੇ ਪਿੰਡ ਖਾਲੀ ਹੋ ਰਹੇ ਹਨ। ਕੁੱਝ ਨੌਜਵਾਨ ਤਾਂ ਰੋਜ਼ਗਾਰ ਦੀ ਭਾਲ ’ਚ ਵਿਦੇਸ਼ ਚਲੇ ਗਏ ਹਨ ਜਦਕਿ ਕੁੱਝ ਕੁਝ ਨੌਜਵਾਨ ਨਸ਼ਿਆਂ ’ਚ ਗ੍ਰਸਤ ਅਤੇ ਕਈ ਨਸ਼ਿਆਂ ਕਾਰਨ ਆਪਣੀ ਜਾਨ ਵੀ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਾ ਵਧਣ ਦਾ ਕਾਰਨ ਬਾਰਡਰ ਏਰੀਆ ਹੋਣਾ ਵੀ ਹੈ ਕਿਉਂਕਿ ਪੰਜਾਬ ਦਾ 425 ਕਿਲੋਮੀਟਰ ਏਅਰੀ ਬਾਰਡਰ ਨਾਲ ਲਗਦਾ ਹੈ। ਦੇਸ਼ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਬਾਰਡਰ ਪਾਰ ਤੋਂ ਹੀ ਆਉਂਦਾ ਜਿਸ ਕਾਰਨ ਪੰਜਾਬ ਵਿਚ ਨਸ਼ਾ ਇੰਨਾ ਵਧਿਆ ਹੈ। ਇਸ ਦੇ ਲਈ ਕੇਂਦਰ ਸਰਕਾਰ ਵੀ ਜ਼ਿੰਮੇਵਾਰ ਹੈ।

 

 

ਕਮਲਾ ਨੇ ਤਿੰਨ ਦਿਨਾਂ ’ਚ 2 ਹਜ਼ਾਰ ਕਰੋੜ ਦਾ ਫੰਡ ਕੀਤਾ ਇਕੱਠਾ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਧਿਕਾਰਤ ਤੌਰ ’ਤੇ ਅਮਰੀਕੀ ਚੋਣਾਂ 2024 ਲਈ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣ ਗਈ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅੱਜ, ਮੈਂ ਅਧਿਕਾਰਤ ਤੌਰ ’ਤੇ ਸੰਯੁਕਤ ਰਾਜ ਦੇ ਰਾਸ਼ਟਰਪਤੀ ਲਈ ਆਪਣੀ ਉਮੀਦਵਾਰੀ ਦਾ ਐਲਾਨ ਕਰਦੇ ਹੋਏ ਫ਼ਾਰਮਾਂ ’ਤੇ ਦਸਤਖ਼ਤ ਕੀਤੇ। ਉਨ੍ਹਾਂ ਕਿਹਾ ਕਿ ਮੈਂ ਹਰ ਵੋਟ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਾਂਗੀ। ਜ਼ਿਕਰਯੋਗ ਹੈ ਕਿ ਲੰਘੀ 21 ਜੁਲਾਈ ਨੂੰ  ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਰਾਸ਼ਟਰਪਤੀ ਚੋਣ ਨਾ ਲੜਨ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਬਾਈਡਨ ਨੇ ਕਮਲਾ ਹੈਰਿਸ ਦੇ ਨਾਮ ਦਾ ਸਮਰਥਨ ਕੀਤਾ ਸੀ। ਕਮਲਾ ਹੈਰਿਸ ਨੇ ਤੁਰੰਤ ਇਕ ਟੀਮ ਬਣਾਈ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਤਾਕਤਵਰ ਆਗੂਆਂ ਨਾਲ ਸੰਪਰਕ ਕੀਤਾ ਅਤੇ 48 ਘੰਟਿਆਂ ਦੌਰਾਨ ਹੀ ਉਨ੍ਹਾਂ ਦੇ ਵਿਰੋਧੀ ਬਹੁਤ ਪਿੱਛੇ ਰਹਿ ਗਏ। ਕਮਲਾ ਹੈਰਿਸ ਨੂੰ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਾ ਵੀ ਸਮਰਥਨ ਪ੍ਰਾਪਤ ਹੈ। ਇਸੇ ਦੌਰਾਨ ਮਹਿਜ਼ 3 ਦਿਨਾਂ ’ਚ ਕਮਲਾ ਹੈਰਿਸ ਨੇ 2 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਫੰਡ ਇਕੱਠਾ ਕਰ ਲਿਆ ਹੈ।

 

ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਕੇਜਰੀਵਾਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਰਾਊਜ਼ ਐਵੇਨਿਊ ਅਦਾਲਤ ਨੇ 8 ਅਗਸਤ ਤੱਕ ਵਧਾ ਦਿੱਤੀ ਹੈ। ਅੱਜ 25 ਜੁਲਾਈ ਦਿਨ ਵੀਰਵਾਰ ਨੂੰ ਸੀਬੀਆਈ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਵੀਡੀਓ ਕਾਨਫਰੰਸਿੰਗ ਜਰੀਏ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੀਬੀਆਈ ਵੱਲੋਂ ਲੰਘੀ 26 ਜੂਨ ਨੂੰ ਅਰਵਿੰਦ ਕੇਜਰੀਵਾਲ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਜਦਕਿ ਇਸ ਤੋਂ ਪਹਿਲਾਂ ਈਡੀ ਵੱਲੋਂ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। 

  

 
ਗੁਰਨਾਮ ਸਿੰਘ ਚੜੂਨੀ ਨੇ ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣਾਂ ਲੜਨ ਦਾ ਵੀ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਦੇ ਕਿਸਾਨ ਆਗੂ ਅਤੇ 2020 ਦੇ ਕਿਸਾਨ ਅੰਦੋਲਨ ਦਾ ਪ੍ਰਮੁੱਖ ਚਿਹਰਾ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਕਿਹਾ ਕਿ ਇਹ ਚੋਣਾਂ ਸੰਯੁਕਤ ਸੰਘਰਸ਼ ਪਾਰਟੀ ਦੇ ਬੈਠਰ ਥੱਲੇ ਲੜੀਆਂ ਜਾਣਗੀਆਂ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ, ਜਿਹੜੀਆਂ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀਆਂ ਹੋਈਆਂ ਹਨ, ਉਨ੍ਹਾਂ ਸੀਟਾਂ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸਦੇ ਚੱਲਦਿਆਂ ਕਿਸਾਨ ਆਗੂ ਚੜੂਨੀ ਨੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਹਲਕਿਆਂ ਤੋਂ ਆਪਣੇ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ ਕੀਤਾ ਹੈ। ਚੜੂਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 90 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰਾਂਗੇ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.