Tuesday, 23 June 2026

ਭਾਜਪਾ ਆਗੂ ਪ੍ਰਵੀਨ ਸ਼ੰਕਰ ਨੇ ਦਰਜ ਕਰਵਾਇਆ ਸੀ ਮਾਨਹਾਨੀ ਦਾ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ’ਚ ਕੈਬਨਿਟ ਮੰਤਰੀ ਆਤਿਸ਼ੀ ਨੂੰ ਮਾਨਹਾਨੀ ਦੇ ਇਕ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਤਿਸ਼ੀ ਨੂੰ 20 ਹਜ਼ਾਰ ਰੁਪਏ ਦੇ ਜ਼ਮਾਨਤੀ ਬਾਂਡ ’ਤੇ ਜ਼ਮਾਨਤ ਦਿੱਤੀ ਹੈ। ਜਿਕਰਯੋਗ ਹੈ ਕਿ ਆਤਿਸ਼ੀ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਖਰੀਦ ਰਹੀ ਹੈ। ਇਸ ਬਿਆਨ ਨੂੰ ਲੈ ਕੇ ਦਿੱਲੀ ਭਾਜਪਾ ਦੇ ਆਗੂ ਪ੍ਰਵੀਨ ਸ਼ੰਕਰ ਕਪੂਰ ਨੇ ਆਤਿਸ਼ੀ ਖਿਲਾਫ਼ ਮਾਨਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ। ਕੋਰਟ ਵੱਲੋਂ ਭੇਜੇ ਗਏ ਸੰਮਨ ਤੋਂ ਬਾਅਦ ਅੱਜ ਆਤਿਸ਼ੀ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਹੋਈ ਸੀ, ਜਿੱਥੇ ਅਦਾਲਤ ਨੇ ਜ਼ਮਾਨਤੀ ਬਾਂਡ ’ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ।

ਨਵੀਂ ਦਿੱਲੀ/ਬਿਊਰੋ ਨਿਊਜ਼ :ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ ਦੇ ਸੈਂਟਰ ਵਾਰ ਨਤੀਜੇ ਐਲਾਨ ਦਿੱਤੇ ਹਨ। ਸੁਪਰੀਮ ਕੋਰਟ ਨੇ ਐੱਨਟੀਏ ਨੂੰ ਅੱਜ 12 ਵਜੇ ਤੱਕ ਵਿਸਤਾਰਤ ਨਤੀਜੇ ਐਲਾਨਣ ਦੇ ਹੁਕਮ ਦਿੱਤੇ ਸਨ। ਨੀਟ ਪ੍ਰੀਖਿਆ ’ਚ ਕਥਿਤ ਗੜਬੜੀ ਅਤੇ ਨਕਲ ਦੇ ਦੋਸ਼ਾਂ ਕਾਰਨ ਕਈ ਵਿਦਿਆਰਥੀਆਂ ਨੇ ਇਸ ਨੂੰ ਸਿਖਰਲੀ ਅਦਾਲਤ ’ਚ ਚੁਣੌਤੀ ਦਿੱਤੀ ਹੋਈ ਹੈ। ਐਲਾਨੇ ਗਏ ਨਤੀਜਿਆਂ ਅਨੁਸਾਰ ਗੁਜਰਾਤ ਦੇ ਗੋਧਰਾ ਦੇ ਜਯ ਜਲਰਾਮ ਸਕੂਲ ਦਾ ਕੋਈ ਵੀ ਵਿਦਿਆਰਥੀ ਟਾਪਰ ਨਹੀਂ ਬਣ ਸਕਿਆ। ਜ਼ਿਕਰਯੋਗ ਹੈ ਕਿ ਪੇਪਰ ਲੀਕ ਮਾਮਲੇ ’ਚ ਇਸੇ ਸਕੂਲ ਦੇ ਪਿ੍ਰੰਸੀਪਲ ਨੂੰ ਗਿ੍ਰਫਤਾਰ ਕੀਤਾ ਗਿਆ ਸੀ। 

  

ਜਾਤੀ ਜਨਗਣਨਾ ਦੇ ਅੰਕੜੇ ਜਨਤਕ ਨਾ ਕਰਨ ਦੀ ਵੀ ਦਿੱਤੀ ਸਲਾਹ

ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੇ ਪੂਰੇ ਦੇਸ਼ ’ਚ ਜਾਤੀਗਤ ਜਨਗਣਨਾ ਦਾ ਸਮਰਥਨ ਕੀਤਾ ਹੈ। ਉਨ੍ਹਾਂ ਨਾਲ ਹੀ ਇਸ ਦੇ ਅੰਕੜੇ ਜਨਤਕ ਨਾ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ। ਚਿਰਾਗ ਪਾਸਵਾਨ ਨੇ ਦਲੀਲ ਦਿੱਤੀ ਜਾਤੀ ਜਨਗਣਨਾ ਦੇ ਅੰਕੜੇ ਜਨਤਕ ਹੋਣ ਨਾਲ ਸਮਾਜ ’ਚ ਵੰਡੀਆਂ ਪੈ ਸਕਦੀਆਂ ਹਨ। ਚਿਰਾਗ ਨੇ ਇਹ ਵੀ ਕਿਹਾ ਕਿ ਹੁਕਮਰਾਨ ਐੱਨਡੀਏ ’ਚ ਇਕੱਠਿਆਂ ਚੋਣਾਂ ਕਰਾਉਣ ਅਤੇ ਸਾਂਝੇ ਸਿਵਲ ਕੋਡ ਬਾਰੇ ਕੋਈ ਚਰਚਾ ਨਹੀਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਚਿਰਾਗ ਪਾਸ ਨੇ ਕਿਹਾ ਕਿ ਉਨ੍ਹਾਂ ਸਾਂਝੇ ਸਿਵਲ ਕੋਡ ਬਾਰੇ ਆਪਣੀ ਚਿੰਤਾ ਪ੍ਰਗਟਾਈ ਸੀ ਅਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਅੱਗੇ ਖਰੜਾ ਨਹੀਂ ਆਵੇਗਾ, ਉਹ ਉਸ ’ਤੇ ਆਪਣੀ ਰਾਏ ਨਹੀਂ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚੇ ਭਾਰਤ ’ਚ ਵੱਖ-ਵੱਖ ਭਾਸ਼ਾਵਾਂ, ਸੱਭਿਆਚਾਰ ਅਤੇ ਵੱਖ-ਵੱਖ ਧਰਮ ਹਨ ਅਤੇ ਸਾਰਿਆਂ ਨੂੰ ਇਕ ਛੱਤ ਹੇਠਾਂ ਕਿਵੇਂ ਲਿਆਂਦਾ ਜਾ ਸਕਦਾ ਹੈ। ਚਿਰਾਗ ਪਾਸਵਾਨ ਨੇ ਕਿਹਾ ਕਿ ਉਹ ਅੰਦਰ ਇਕੋ ਸਮੇਂ ਚੋਣਾਂ ਕਰਵਾਉਣ ਦੇ ਹੱਕ ਵਿਚ ਹਨ।

  

ਵਿਧਾਇਕ ’ਤੇ ਨਾਜਾਇਜ਼ ਮਾਈਨਿੰਗ ਕਰਨ ਦਾ ਹੈ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਨੂੰ ਗੈਰਕਾਨੂੰਨੀ ਮਾਈਨਿੰਗ ਦੇ ਮਾਮਲੇ ’ਚ ਗੁਰੂਗ੍ਰਾਮ ਤੋਂ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਈਡੀ ਨੇ ਲੰਘੇ ਜਨਵਰੀ ਮਹੀਨੇ ’ਚ ਵੀ ਕਾਂਗਰਸੀ ਵਿਧਾਇਕ ਦੇ ਘਰ ਅਤੇ ਦਫ਼ਤਰ ’ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਸੋਨੀਪਤ ਅਤੇ ਹੋਰ ਜ਼ਿਲ੍ਹਿਆਂ ਵਿੱਚ ਗ਼ੈਰਕਾਨੂੰਨੀ ਮਾਈਨਿੰਗ ਕਰਨ ਅਤੇ ਹਰਿਆਣਾ ਪੁਲੀਸ ਵੱਲੋਂ ਵਿਧਾਇਕ ਖਿਲਾਫ਼ ਦਰਜ ਕੀਤੀਆਂ ਗਈਆਂ ਕਈ ਸ਼ਿਕਾਇਤਾਂ ਤੋਂ ਬਾਅਦ ਕੀਤੀ ਸੀ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.