Tuesday, 23 June 2026

ਨਵੀਂ ਦਿੱਲੀ/ਬਿਊਰੋ ਨਿਊਜ਼  
ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਪਲੇਟਫਾਰਮਜ਼ ਦਾ ਆਈ.ਪੀ.ਓ. ਆਉਣ ਵਾਲਾ ਹੈ ਅਤੇ ਇਸ ਵਿੱਚ ਨਿਵੇਸ਼ ਕਰਨ ਵਾਲੇ ਕਈ ਨਿਵੇਸ਼ਕਾਂ ਦੀ ਚਾਂਦੀ ਹੋ ਰਹੀ ਹੈ। ਕੰਪਨੀ ਦੀ ਮੌਜੂਦਾ ਵੈਲਿਊਏਸ਼ਨ ਦੇ ਅਧਾਰ ’ਤੇ ਉਨ੍ਹਾਂ ਦੀ ਲਗਾਈ ਗਈ ਰਕਮ ਵਿੱਚ 100 ਫੀਸਦੀ ਤੋਂ ਵੀ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ। ਸ਼ੇਅਰ ਬਾਜ਼ਾਰ ਨੂੰ ਆਮ ਤੌਰ ’ਤੇ ਜ਼ੋਖਮ ਭਰਿਆ ਨਿਵੇਸ਼ ਮੰਨਿਆ ਜਾਂਦਾ ਹੈ, ਪਰ ਕਈ ਵਾਰ ਕੁਝ ਸ਼ੇਅਰ ਆਪਣੇ ਨਿਵੇਸ਼ਕਾਂ ਨੂੰ ਬੇਹੱਦ ਵੱਡਾ ਮੁਨਾਫਾ ਦਿਵਾ ਦਿੰਦੇ ਹਨ। ਅਜਿਹਾ ਹੀ ਇੱਕ ਉਦਾਹਰਨ ਮੁਕੇਸ਼ ਅੰਬਾਨੀ ਦੀ ਕੰਪਨੀ ਜੀਓ ਪਲੇਟਫਾਰਮਜ਼ ਹੈ, ਜੋ ਅਜੇ ਤੱਕ ਸ਼ੇਅਰ ਬਾਜ਼ਾਰ ਵਿੱਚ ਸੂਚੀਬੱਧ ਨਾ ਹੋਣ ਦੇ ਬਾਵਜੂਦ ਆਪਣੇ ਨਿਵੇਸ਼ਕਾਂ ਨੂੰ ਵੱਡਾ ਲਾਭ ਦੇ ਰਹੀ ਹੈ। ਰਿਪੋਰਟਾਂ ਮੁਤਾਬਕ, ਕੁਝ ਨਿਵੇਸ਼ਕਾਂ ਨੇ ਜੀਓ ਪਲੇਟਫਾਰਮਜ਼ ਵਿੱਚ ਕਰੀਬ 10 ਰੁਪਏ ਪ੍ਰਤੀ ਸ਼ੇਅਰ ਦੇ ਹਿਸਾਬ ਨਾਲ ਨਿਵੇਸ਼ ਕੀਤਾ ਸੀ। ਹੁਣ ਕੰਪਨੀ ਦੀ ਵੈਲਿਊਏਸ਼ਨ ਵਿੱਚ ਹੋਏ ਵੱਡੇ ਵਾਧੇ ਕਾਰਨ ਉਨ੍ਹਾਂ ਦੀ 48 ਕਰੋੜ ਰੁਪਏ ਦੀ ਨਿਵੇਸ਼ ਰਕਮ ਵਧ ਕੇ ਤਕਰੀਬਨ 5800 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਜੀਓ ਪਲੇਟਫਾਰਮਜ਼ ਦੇ ਆਈ.ਪੀ.ਓ. ਨੂੰ ਲੈ ਕੇ ਬਾਜ਼ਾਰ ਵਿੱਚ ਕਾਫੀ ਉਤਸ਼ਾਹ ਹੈ ਅਤੇ ਨਿਵੇਸ਼ਕਾਂ ਦੀ ਨਜ਼ਰ ਇਸ ਪੇਸ਼ਕਸ਼ ’ਤੇ ਟਿਕੀ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਆਈ.ਪੀ.ਓ. ਆਉਣ ਤੋਂ ਬਾਅਦ ਕੰਪਨੀ ਦੀ ਕੀਮਤ ਅਤੇ ਨਿਵੇਸ਼ਕਾਂ ਦੇ ਰਿਟਰਨ ਵਿੱਚ ਹੋਰ ਵੀ ਵਾਧਾ ਹੋ ਸਕਦਾ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼
ਇਲੈਕਟਿ੍ਰਕ ਵਾਹਨ ਨਿਰਮਾਤਾ ਓਲਾ ਇਲੈਕਟਿ੍ਰਕ ਦੀ ਪੂਰੀ ਮਾਲਕੀ ਵਾਲੀ ਇਕਾਈ ਓਲਾ ਸੈੱਲ ਟੈਕਨੋਲੋਜੀਜ਼ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ। ਕੰਪਨੀ ਨੂੰ ਆਪਣੇ ਦੇਸ਼ ਵਿੱਚ ਵਿਕਸਿਤ ਕੀਤੇ ਗਏ 46100 ਲਿਥੀਅਮ ਆਇਰਨ ਫਾਸਫੇਟ ਸਿਲਿੰਡਰੀਕਲ ਬੈਟਰੀ ਸੈੱਲ ਲਈ ਭਾਰਤੀ ਮਿਆਰ ਬਿਊਰੋ ਦਾ ਸਰਟੀਫਿਕੇਸ਼ਨ ਮਿਲ ਗਿਆ ਹੈ। ਇਸ ਨਾਲ ਓਲਾ ਇਲੈਕਟਿ੍ਰਕ 46100 ਫਾਰਮੈਟ ਵਿੱਚ ਦੇਸ਼ੀ ਤੌਰ ’ਤੇ ਵਿਕਸਿਤ ਬੈਟਰੀ ਸੈੱਲ ਲਈ  ਸਰਟੀਫਿਕੇਸ਼ਨ ਪ੍ਰਾਪਤ ਕਰਨ ਵਾਲੀ ਭਾਰਤ ਦੀ ਪਹਿਲੀ ਕੰਪਨੀ ਬਣ ਗਈ ਹੈ। ਕੰਪਨੀ ਨੇ ਦੱਸਿਆ ਕਿ ਇਹ ਸਰਟੀਫਿਕੇਸ਼ਨ ਮਾਪਦੰਡਾਂ ਅਧੀਨ ਪ੍ਰਾਪਤ ਹੋਇਆ ਹੈ। ਇਹ ਪ੍ਰਾਪਤੀ ਭਾਰਤ ਵਿੱਚ ਅਗੇਤੀ ਬੈਟਰੀ ਨਿਰਮਾਣ ਅਤੇ ਊਰਜਾ ਖੇਤਰ ਵਿੱਚ ਆਤਮ-ਨਿਰਭਰਤਾ ਵੱਲ ਇੱਕ ਵੱਡਾ ਕਦਮ ਮੰਨੀ ਜਾ ਰਹੀ ਹੈ। ਇਸ ਐਲਾਨ ਤੋਂ ਬਾਅਦ ਨਿਵੇਸ਼ਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕੰਪਨੀ ਦੇ ਸ਼ੇਅਰਾਂ ਵਿੱਚ ਵੀ ਤੇਜ਼ੀ ਦਰਜ ਕੀਤੀ ਗਈ। ਉਦਯੋਗ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਸਫਲਤਾ ਭਾਰਤ ਵਿੱਚ ਇਲੈਕਟਿ੍ਰਕ ਵਾਹਨ ਉਦਯੋਗ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੀ ਹੈ।  

ਲਖਨਊ/ਬਿਊਰੋ ਨਿਊਜ਼  
ਲਖਨਊ ਦੇ ਅਲੀਗੰਜ ਇਲਾਕੇ ਵਿੱਚ ਅੱਜ ਸੋਮਵਾਰ ਨੂੰ ਇੱਕ ਤਿੰਨ-ਮੰਜ਼ਿਲਾਂ ਕਮਰਸ਼ੀਅਲ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿੱਚ ਕਈ ਲੋਕਾਂ ਦੇ ਅੰਦਰ ਫਸੇ ਹੋਣ ਦਾ ਖ਼ਦਸ਼ਾ ਹੈ ਅਤੇ 15 ਵਿਅਕਤੀਆਂ ਦੀ ਮੌਤ ਹੋਣ ਦੀ ਵੀ ਖਬਰ ਹੈ। ਫਾਇਰ ਵਿਭਾਗ ਨੂੰ ਅਲੀਗੰਜ ਥਾਣਾ ਖੇਤਰ ਦੇ ਅਧੀਨ ਪੈਂਦੀ ਊਸ਼ਾ ਮਹਿਤਾ ਮਾਰਗ ਸਥਿਤ ਇਸ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਦੁਪਹਿਰ ਲਗਪਗ 3 ਵਜੇ ਮਿਲੀ। ਅੱਗ ’ਤੇ ਕਾਬੂ ਪਾਉਣ ਲਈ ਹਾਈਡ੍ਰੌਲਿਕ ਪਲੇਟਫਾਰਮ ਗੱਡੀ ਸਮੇਤ ਫਾਇਰ ਬਿ੍ਰਗੇਡ ਦੀਆਂ 14 ਗੱਡੀਆਂ ਤਾਇਨਾਤ ਕੀਤੀਆਂ ਗਈਆਂ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਨੇੜਲੇ ਫਾਇਰ ਸਟੇਸ਼ਨਾਂ ਦੀਆਂ ਟੀਮਾਂ ਵੀ ਪਾਣੀ ਦੀਆਂ ਟੈਂਕੀਆਂ ਅਤੇ ਅੱਗ ਬੁਝਾਉਣ ਵਾਲੇ ਉਪਕਰਨਾਂ ਨਾਲ ਮੌਕੇ ’ਤੇ ਪਹੁੰਚ ਗਈਆਂ। ਉਪ ਮੁੱਖ ਮੰਤਰੀ ਬਿ੍ਰਜੇਸ਼ ਪਾਠਕ ਵੀ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚੇ।

ਮਹਿਲਾਵਾਂ ਦੇ ਬੈਂਕ ਖਾਤਿਆਂ ਵਿਚ 1 ਜੁਲਾਈ ਤੋਂ ਪੈਸੇ ਆਉਣ ਦਾ ਵਾਅਦਾ
ਨਵੀਂ ਦਿੱਲੀ/ਬਿਊਰੋ ਨਿਊਜ਼  
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਵਿਚ ਮਾਵਾਂ-ਧੀਆਂ ਸਤਿਕਾਰ ਯੋਜਨਾ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਬਹੁਤ-ਬਹੁਤ ਵਧਾਈਆਂ। ਕੇਜਰੀਵਾਲ ਨੇ ਕਿਹਾ ਕਿ  ਆਉਂਦੀ 1 ਜੁਲਾਈ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਤਿੰਨ ਮਹੀਨਿਆਂ ਦੇ ਪੈਸੇ ਇਕੋ ਸਮੇਂ ਆ ਜਾਣਗੇ। ਉਨ੍ਹਾਂ ਕਿਹਾ ਕਿ ਜਨਰਲ ਵਰਗ ਦੀ ਹਰ ਮਹਿਲਾ ਨੂੰ ਤਿੰਨ ਮਹੀਨਿਆਂ ਦੇ ਇਕੱਠੇ 3 ਹਜ਼ਾਰ ਰੁਪਏ ਅਤੇ ਐਸ.ਸੀ. ਵਰਗ ਦੀ ਮਹਿਲਾ ਨੂੰ 4500 ਰੁਪਏ ਮਿਲਣਗੇ। ਕੇਜਰੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਇਕ ਪਰਿਵਾਰ ਵਿਚ ਇਕ ਤੋਂ ਵੱਧ ਮਹਿਲਾਵਾਂ ਹਨ ਤਾਂ ਵੀ ਹਰੇਕ ਮਹਿਲਾ ਨੂੰ ਇਹ ਮਾਣ ਭੱਤਾ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚਨਾਰਥਲ ਕਲਾਂ ਵਿਚ ਐਲਾਨ ਕੀਤਾ ਸੀ ਕਿ ਆਉਂਦੀ 1 ਜੁਲਾਈ ਨੂੰ ਪੰਜਾਬ ’ਚ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਤਿੰਨ ਮਹੀਨਿਆਂ ਦੇ ਇਕੱਠੇ 3000 ਹਜ਼ਾਰ ਰੁਪਏ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿਚ 4500 ਰੁਪਏ ਆ ਜਾਣਗੇ। ਪੰਜਾਬ ਸਰਕਾਰ ਵਲੋਂ ਇਹ ਸਹਾਇਤਾ ਪੰਜਾਬ ਦੀ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ ਦਿੱਤੀ ਜਾਣੀ ਹੈ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.