Wednesday, 24 June 2026

ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ 10 ਜੂਨ ਨੂੰ, ਨਰਿੰਦਰ ਮੋਦੀ ਨੇ ਚੁਣੇ ਹੋਏ ਪ੍ਰਧਾਨ ਮੰਤਰੀ ਵਜੋਂ ਸਭ ਤੋਂ ਲੰਬੇ ਸਮੇਂ ਤੱਕ ਲਗਾਤਾਰ ਕਾਰਜਕਾਲ ਦਾ ਰਿਕਾਰਡ ਬਣਾਇਆ ਹੈ। ਨਰਿੰਦਰ ਮੋਦੀ ਨੇ 26 ਮਈ, 2014 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ ਅਤੇ ਅੱਜ 10 ਜੂਨ 2026 ਨੂੰ ਉਨ੍ਹਾਂ ਦੇ ਕਾਰਜਕਾਲ ਦੇ 4399 ਦਿਨ ਪੂਰੇ ਹੋਏ ਹਨ। ਇਹ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਲਗਾਤਾਰ ਤੀਜਾ ਕਾਰਜਕਾਲ ਹੈ। ਇਸੇ ਦੌਰਾਨ ਨਵੀਂ ਦਿੱਲੀ ’ਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿਚ ਮੰਤਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਵਿਚ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ ਅਤੇ ਨਾਲ ਹੀ ਇਕ ਵਿਸ਼ੇਸ਼ ਮਤਾ ਵੀ ਪਾਸ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਰਿਕਾਰਡ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਨਾਮ ਸੀ। ਨਹਿਰੂ 1952 ਵਿਚ ਹੋਈਆਂ ਪਹਿਲੀਆਂ ਆਮ ਚੋਣਾਂ ਤੋਂ ਬਾਅਦ 4398 ਦਿਨਾਂ ਤੱਕ ਪ੍ਰਧਾਨ ਮੰਤਰੀ ਅਹੁਦੇ ’ਤੇ ਰਹੇ।

ਮੇਜਰ ਅਰਸ਼ਦੀਪ ਨੇ ਪੰਜਾਬ ਅਤੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਫੌਜ ਦੇ ਬਹਾਦਰ ਅਫਸਰ ਅਤੇ ਮੁਹਾਲੀ ਦੇ ਸੈਕਟਰ 79 ਦੇ ਵਸਨੀਕ ਮੇਜਰ ਅਰਸ਼ਦੀਪ ਸਿੰਘ ਗਿੱਲ ਨੂੰ ‘ਕੀਰਤੀ ਚੱਕਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਨੂੰ ਬੇਮਿਸਾਲ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਦੇਸ਼ ਦੇ ਦੂਜੇ ਸਭ ਤੋਂ ਉਚੇ ਸ਼ਾਂਤੀਕਾਲੀਨ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿਚ ਆਯੋਜਿਤ ‘ਰੱਖਿਆ ਸਮਾਰੋਹ’ ਦੌਰਾਨ ਪ੍ਰ੍ਰਦਾਨ ਕੀਤਾ ਗਿਆ। ਅਸਾਮ ਰਾਈਫਲਜ਼ ਵਿਚ ਤੈਨਾਤ ਮੇਜਰ ਅਰਸ਼ਦੀਪ ਸਿੰਘ ਗਿੱਲ ਨੇ ਮਨੀਪੁਰ ਵਿਚ ਇਕ ਚੁਣੌਤੀਪੂਰਨ ਦਹਿਸ਼ਤਵਾਦ ਵਿਰੋਧੀ ਮੁਹਿੰਮ ਦੌਰਾਨ ਅਸਧਾਰਨ ਬਹਾਦਰੀ, ਲੀਡਰਸ਼ਿਪ ਅਤੇ ਦਿ੍ਰੜ੍ਹਤਾ ਦਾ ਪ੍ਰਦਰਸ਼ਨ ਕੀਤਾ। ਮੇਜਰ ਅਰਸ਼ਦੀਪ ਸਿੰਘ ਗਿੱਲ ਦੇ ਬਹਾਦਰੀ ਭਰੇ ਕੰਮਾਂ ਅਤੇ ਸ਼ਾਨਦਾਰ ਸੇਵਾਵਾਂ ਦੇ ਸਨਮਾਨ ਵਿਚ ਉਨ੍ਹਾਂ ਨੂੰ ‘ਕੀਰਤੀ ਚੱਕਰ’ ਪੁਰਸਕਾਰ ਲਈ ਚੁਣਿਆ ਗਿਆ ਸੀ। ਮੇਜਰ ਅਰਸ਼ਦੀਪ ਸਿੰਘ ਗਿੱਲ ਦੀ ਇਸ ਪ੍ਰਾਪਤੀ ਨੇ ਪੰਜਾਬ ਅਤੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ। ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਸ਼ੁਭਚਿੰਤਕਾਂ ਨੇ ਉਨ੍ਹਾਂ ਨੂੰ ਮਿਲੇ ਇਸ ਸਨਮਾਨ ’ਤੇ ਖੁਸ਼ੀ ਜ਼ਾਹਰ ਕੀਤੀ ਹੈ। 

New Delhi : Ceigall India Ltd ਦੀ ਵਿਸ਼ੇਸ਼ ਉਦੇਸ਼ ਇਕਾਈ (SPV) Ceigall Ambala Chandigarh Zirakpur Ltd ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਨਾਲ ਇੱਕ ਮਹੱਤਵਪੂਰਨ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ।

ਇਹ ਸਮਝੌਤਾ ਪੰਜਾਬ ਵਿੱਚ ਇੱਕ ਨਵੇਂ 6-ਲੇਨ ਐਕਸੈੱਸ ਕੰਟਰੋਲਡ ਸੜਕ ਪ੍ਰੋਜੈਕਟ ਲਈ ਕੀਤਾ ਗਿਆ ਹੈ। ਕੰਪਨੀ ਮੁਤਾਬਕ ਇਹ ਸੜਕ ਅੰਬਾਲਾ-ਚੰਡੀਗੜ੍ਹ ਸੈਕਸ਼ਨ ਨੂੰ ਜ਼ੀਰਕਪੁਰ ਬਾਈਪਾਸ ਨਾਲ ਜੋੜੇਗੀ।

ਇਸ ਪ੍ਰੋਜੈਕਟ ਦੀ ਅੰਦਾਜ਼ਨ ਲਾਗਤ 603 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਪ੍ਰੋਜੈਕਟ ਹਾਈਬ੍ਰਿਡ ਐਨਿਊਟੀ ਮੋਡ (HAM) ਦੇ ਤਹਿਤ ਵਿਕਸਿਤ ਕੀਤਾ ਜਾਵੇਗਾ।

ਸਮਝੌਤੇ 'ਤੇ ਦਸਤਖ਼ਤ ਹੋਣ ਤੋਂ ਬਾਅਦ ਹੁਣ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਨੂੰ ਅੱਗੇ ਵਧਾਉਣ ਲਈ ਅਗਲੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਨਾਲ ਖੇਤਰ ਵਿੱਚ ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਆਉਣ ਅਤੇ ਕਨੈਕਟੀਵਿਟੀ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।


ਨਵੀਂ ਦਿੱਲੀ/ਬਿਊਰੋ ਨਿਊਜ਼  
ਭਾਰਤ ਸਰਕਾਰ ਨੇ ਹਾਲ ਹੀ ਵਿੱਚ ਖਾਣ ਵਾਲੇ ਤੇਲ ਦੀ ਪੈਕਿੰਗ ਨੂੰ ਲੈ ਕੇ ਇੱਕ ਵੱਡਾ ਫੈਸਲਾ ਕੀਤਾ ਹੈ। ਹੁਣ 850 ਮਿਲੀਲੀਟਰ ਅਤੇ 910 ਮਿਲੀਲੀਟਰ ਵਰਗੇ ਗੈਰ-ਮਿਆਰੀ ਪੈਕ ਸਾਈਜ਼ਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਨਿਰਧਾਰਤ ਅਤੇ ਮਿਆਰੀ ਪੈਕਿੰਗ ਨਾਲ ਖਪਤਕਾਰਾਂ ਨੂੰ ਸਹੀ ਮਾਤਰਾ ਅਤੇ ਸਹੀ ਕੀਮਤ ਨੂੰ ਸਮਝਣ ਵਿੱਚ ਆਸਾਨੀ ਹੋਵੇਗੀ। ਹਾਲਾਂਕਿ ਇਹ ਸਵਾਲ ਸਿਰਫ ਖਾਣ ਵਾਲੇ ਤੇਲ ਤੱਕ ਸੀਮਿਤ ਨਹੀਂ ਹੈ। ਬਾਜ਼ਾਰ ਵਿੱਚ ਵਿਕਣ ਵਾਲੀਆਂ ਕਈ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਅੱਜ ਵੀ ਵੱਖ-ਵੱਖ ਅਤੇ ਅਸਧਾਰਣ ਪੈਕ ਸਾਈਜ਼ਾਂ ਵਿੱਚ ਉਪਲਬਧ ਹਨ। ਅਜਿਹੇ ਪੈਕ ਸਾਈਜ਼ ਕਈ ਵਾਰ ਗਾਹਕਾਂ ਨੂੰ ਉਲਝਣ ਵਿੱਚ ਪਾ ਦਿੰਦੇ ਹਨ ਅਤੇ ਉਨ੍ਹਾਂ ਲਈ ਵੱਖ-ਵੱਖ ਬ੍ਰਾਂਡਾਂ ਦੀਆਂ ਕੀਮਤਾਂ ਅਤੇ ਮਾਤਰਾਵਾਂ ਦੀ ਤੁਲਣਾ ਕਰਨਾ ਮੁਸ਼ਕਲ ਹੋ ਜਾਂਦਾ ਹੈ। ਸਰਕਾਰ ਦਾ ਮੰਨਣਾ ਹੈ ਕਿ ਮਿਆਰੀ ਪੈਕਿੰਗ ਨਾਲ ਪਾਰਦਰਸ਼ਤਾ ਵਧੇਗੀ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਬਿਹਤਰ ਰੱਖਿਆ ਹੋ ਸਕੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.