Thursday, 25 June 2026


ਸਹੁੰ ਚੁੱਕ ਸਮਾਗਮ ਅਗਲੇ ਹਫਤੇ ਸੰਭਵ - ਸਿੱਧਾਰਮਈਆ ਦਾ ਅਸਤੀਫਾ ਹੋਇਆ ਮਨਜੂਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਬੈਂਗਲੁਰੂ ਪਹੁੰਚੇ ਰਾਜਪਾਲ ਥਾਵਰ ਚੰਦ ਗਹਿਲੋਤ ਨੇ ਨੋਟੀਫਿਕੇਸ਼ਨ ਜਾਰੀ ਕੀਤਾ। ਹੁਣ ਮੌਜੂਦਾ ਡਿਪਟੀ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਕਰਨਾਟਕ ਦੇ ਅਗਲੇ ਮੁੱਖ ਮੰਤਰੀ ਹੋਣਗੇ, ਉਦੋਂ ਤੱਕ ਸਿੱਧਾਰਮਈਆ ਕਾਰਜਕਾਰੀ ਸੀਐਮ ਰਹਿਣਗੇ। ਇਸੇ ਦੌਰਾਨ ਅਸਤੀਫਾ ਦੇਣ ਤੋਂ ਬਾਅਦ ਸਿੱਧਾਰਮਈਆ ਅਤੇ ਡੀ.ਕੇ. ਸ਼ਿਵਕੁਮਾਰ ਦਿੱਲੀ ਪਹੁੰਚੇ। ਸਿੱਧਾਰਮਈਆ ਨੇ ਕਾਂਗਰਸ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨਾਲ ਵੀ ਗੱਲਬਾਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡੀ.ਕੇ. ਸ਼ਿਵ ਕੁਮਾਰ ਅਗਲੇ ਹਫਤੇ ਨਵੇਂ ਮੰਤਰੀਆਂ ਦੇ ਨਾਲ ਸੀਐਮ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਨਾਲ ਹੀ ਸਰਕਾਰ ਵਿਚ ਸਮਾਜਿਕ ਅਤੇ ਖੇਤਰੀ ਸੰਤੁਲਣ ਬਣਾਈ ਰੱਖਣ ਲਈ ਚਾਰ ਡਿਪਟੀ ਮੁੱਖ ਮੰਤਰੀ ਬਣਾਏ ਜਾ ਸਕਦੇ ਹਨ। ਇਸ ਤੋਂ ਪਹਿਲਾਂ ਕਾਂਗਰਸ ਹਾਈ ਕਮਾਨ ਦੇ ਨਿਰਦੇਸ਼ ’ਤੇ ਸਿੱਧਾਰਮਈਆ ਨੇ ਲੰਘੇ ਕੱਲ੍ਹ 28 ਮਈ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਚੰਡੀਗੜ੍ਹ/ ਐਸਏਐਸ ਨਗਰ,  28 ਮਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਅਰਪਿਤ ਪਰਾਸ਼ਰ (9ਵਾਂ ਕੋਰਸ) ਅਤੇ ਵਿਸ਼ੇਸ਼ ਸੂਦ (10ਵਾਂ ਕੋਰਸ) ਨੂੰ ਅੱਜ ਕੇਰਲਾ ਦੇ ਏਝੀਮਾਲਾ ਵਿੱਚ ਇੰਡੀਅਨ ਨੇਵਲ ਅਕੈਡਮੀ ਦੀ ਪਾਸਿੰਗ ਆਊਟ ਪਰੇਡ (ਪੀਓਪੀ) ਵਿੱਚ ਭਾਰਤੀ ਜਲ ਸੈਨਾ ਵਿੱਚ ਬਤੌਰ ਅਫ਼ਸਰ ਕਮਿਸ਼ਨ ਮਿਲਿਆ ਹੈ। ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਏ.ਵੀ.ਐਸ.ਐਮ, ਐਨ.ਐਮ, ਦੱਖਣੀ ਨੇਵਲ ਕਮਾਂਡ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਵੱਲੋਂ ਕੀਤਾ ਗਿਆ।

ਸੰਗਰੂਰ ਜ਼ਿਲ੍ਹੇ ਦੇ ਧੂਰੀ ਦੇ ਰਹਿਣ ਵਾਲੇ ਕੈਡਿਟ ਅਰਪਿਤ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੈਡਿਟ ਵਿਸ਼ੇਸ਼ ਸੂਦ ਨੇ ਇੰਸਟੀਚਿਊਟ ਵਿੱਚ ਦੋ ਸਾਲ ਦੀ ਸਿਖਲਾਈ ਪੂਰੀ ਕਰਨ ਬਾਅਦ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਤਿੰਨ ਸਾਲ ਅਤੇ ਆਈਐਨਏ ਵਿੱਚ ਇੱਕ ਸਾਲ ਦੀ ਸੇਵਾ-ਵਿਸ਼ੇਸ਼ ਸਿਖਲਾਈ ਪੂਰੀ ਕੀਤੀ। ਹੁਣ, ਉਹ ਜਲਦੀ ਭਾਰਤੀ ਜਲ ਸੈਨਾ ਵਿੱਚ ਡਿਊਟੀਆਂ ਨਿਭਾਉਣਗੇ।

ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਇਨ੍ਹਾਂ ਅਧਿਕਾਰੀਆਂ ਨੇ ਪੰਜਾਬ ਨੂੰ ਮਾਣ ਵਧਾਇਆ ਹੈ। ਇਸ ਤੋਂ ਬਾਅਦ ਕਈ ਹੋਰ ਕੈਡਿਟ ਵੀ ਬੁਲੰਦੀਆਂ ਨੂੰ ਛੂਹਣਗੇ। ਇਹਨਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਭਾਰਤੀ ਜਲ ਸੈਨਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ 24 ਹੋ ਗਈ ਹੈ, ਜੋ ਕਿ ਸੰਸਥਾ ਲਈ ਇੱਕ ਨਵਾਂ ਮੀਲ ਪੱਥਰ ਹੈ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕਿਹਾ ਕਿ ਇਹਨਾਂ ਕੈਡਿਟਾਂ ਤੋਂ ਇਲਾਵਾ, ਸਾਡੀ ਸੰਸਥਾ ਦੇ 24 ਹੋਰ ਕੈਡਿਟਾਂ ਨੇ ਆਪਣੇ ਐਸਐਸਬੀ ਇੰਟਰਵਿਊ ਪਾਸ ਕਰ ਲਏ ਹਨ ਅਤੇ ਜੂਨ 2026 ਤੋਂ ਵੱਖ-ਵੱਖ ਸਿਖਲਾਈ ਅਕੈਡਮੀਆਂ ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਨੇ ਇਨ੍ਹਾਂ ਨਵ-ਨਿਯੁਕਤ ਅਫਸਰਾਂ ਦੇ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Mukesh Ambani ਨੇ ਲਗਾਤਾਰ ਛੇਵੇਂ ਸਾਲ ਵੀ ਆਪਣੀ ਕੰਪਨੀ ਤੋਂ ਕੋਈ ਤਨਖਾਹ ਨਹੀਂ ਲਈ ਕੰਪਨੀ ਦੀ ਤਾਜ਼ਾ ਸਾਲਾਨਾ ਰਿਪੋਰਟ ਮੁਤਾਬਕ FY 2020-21 ਤੋਂ FY 2025-26 ਤੱਕ ਉਨ੍ਹਾਂ ਨੇ ਰਿਲਾਇੰਸ ਤੋਂ ਨਾ ਕੋਈ ਸੈਲਰੀ ਲਈਨਾ ਭੱਤਾਨਾ ਹੋਰ ਸੁਵਿਧਾਵਾਂਨਾ ਰਿਟਾਇਰਮੈਂਟ ਲਾਭਨਾ ਕਮਿਸ਼ਨ ਅਤੇ ਨਾ ਹੀ ਕੋਈ ਸਟਾਕ ਓਪਸ਼ਨ ਕੰਪਨੀ ਦੇ ਅਨੁਸਾਰਮੁਕੇਸ਼ ਅੰਬਾਨੀ ਨੇ ਜੂਨ 2020 ਵਿੱਚ ਕੋਵਿਡ ਮਹਾਮਾਰੀ ਦੌਰਾਨ ਦੇਸ਼ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਦੇਖਦੇ ਹੋਏ ਆਪਣੀ ਪੂਰੀ ਤਨਖਾਹ ਛੱਡਣ ਦਾ ਫੈਸਲਾ ਕੀਤਾ ਸੀ ਰਿਲਾਇੰਸ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਸਵੈ-ਇੱਛਾ ਨਾਲ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਵੀ ਉਹ ਇਸ ਫੈਸਲੇ ‘ਤੇ ਕਾਇਮ ਹਨ

JSW MG Motor India ਨੇ ਭਾਰਤ ਦੇ ਪ੍ਰੀਮੀਅਮ SUV ਸੈਗਮੈਂਟ ਵਿੱਚ ਆਪਣੀ ਪਕੜ ਹੋਰ ਮਜ਼ਬੂਤ ਕਰਦੇ ਹੋਏ ਨਵੀਂ MG MAJESTOR D+ SUV ਲਾਂਚ ਕਰ ਦਿੱਤੀ ਹੈ ਕੰਪਨੀ ਨੇ MG MAJESTOR 4X2 ਆਟੋਮੈਟਿਕ ਟਾਪ ਟ੍ਰਿਮ ਦੀ ਐਕਸ-ਸ਼ੋਰੂਮ ਕੀਮਤ ₹40.99 ਲੱਖ ਰੱਖੀ ਹੈਜਦਕਿ 4X4 ਆਟੋਮੈਟਿਕ ਟਾਪ ਟ੍ਰਿਮ ₹44.99 ਲੱਖ ਵਿੱਚ ਪੇਸ਼ ਕੀਤਾ ਗਿਆ ਹੈ ਇਹ SUV 6-ਸੀਟਰ ਅਤੇ 7-ਸੀਟਰ ਦੋਵੇਂ ਬਦਲਾਂ  ਵਿੱਚ ਉਪਲਬਧ ਹੋਵੇਗੀ ਨਵੀਂ MAJESTOR D+ SUV ਵਿੱਚ 2.0-ਲੀਟਰ ਟਵਿਨ-ਟਰਬੋ ਡੀਜ਼ਲ ਇੰਜਣ ਦਿੱਤਾ ਗਿਆ ਹੈਜੋ ਸ਼ਾਨਦਾਰ ਪਾਵਰ ਅਤੇ ਪਰਫਾਰਮੈਂਸ ਦੇਣ ਦਾ ਦਾਅਵਾ ਕਰਦਾ ਹੈ ਕੰਪਨੀ ਦਾ ਮੰਨਣਾ ਹੈ ਕਿ ਇਹ SUV ਪ੍ਰੀਮੀਅਮ ਗਾਹਕਾਂ ਲਈ ਇੱਕ ਮਜ਼ਬੂਤ ਅਤੇ ਲਗਜ਼ਰੀ ਬਦਲ ਸਾਬਤ ਹੋਵੇਗੀ

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.