Thursday, 25 June 2026

ਮੁੱਖ ਮੰਤਰੀ ਮਾਨ ਵਲੋਂ ਵੀ ਈਦ ਦੀਆਂ ਮੁਬਾਰਕਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 28 ਮਈ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ ’ਤੇ ਭਾਰਤ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ’ਤੇ ਪੋਸਟ ਕਰਕੇ ਕਿਹਾ ਕਿ ਸਭ ਨੂੰ ਈਦ-ਉਲ-ਅਜ਼ਹਾ ਦੀਆਂ ਸ਼ੁਭਕਾਮਨਾਵਾਂ। ਇਹ ਸ਼ੁਭ ਮੌਕਾ ਸਮਾਜ ਵਿਚ ਭਾਈਚਾਰੇ ਅਤੇ ਖੁਸ਼ੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰੇ। ਮੈਂ ਸਾਰਿਆਂ ਦੀ ਸਫਲਤਾ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਕ ਪੋਸਟ ਸਾਂਝੀ ਕਰਕੇ ਈਦ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ-ਉਲ-ਅਜ਼ਹਾ ਦੀਆਂ ਤਹਿ ਦਿਲੋਂ ਮੁਬਾਰਕਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪਸੀ ਸਾਂਝ ਅਤੇ ਪਿਆਰ ਹਮੇਸ਼ਾ ਇਸੇ ਤਰ੍ਹਾਂ ਮਜ਼ਬੂਤ ਰਹੇ। ਦੱਸਣਯੋਗ ਹੈ ਕਿ ਅੱਜ ਦੇਸ਼ ਭਰ ਵਿਚ ਈਦ ਦਾ ਤਿਉਹਾਰ ਮਨਾਇਆ ਗਿਆ।

ਨਵੀਂ ਦਿੱਲੀ/ਬਿਊਰੋ ਨਿਊਜ਼  
ਹੁੰਡਈ ਮੋਟਰ ਇੰਡੀਆ ਦੀਆਂ ਕਾਰਾਂ 1 ਜੂਨ 2026 ਤੋਂ ਮਹਿੰਗੀਆਂ ਹੋਣ ਜਾ ਰਹੀਆਂ ਹਨ। ਕੰਪਨੀ ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ 12 ਹਜ਼ਾਰ 800 ਰੁਪਏ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਨਵੀਆਂ ਕੀਮਤਾਂ ਵੱਖ-ਵੱਖ ਮਾਡਲਾਂ ਦੇ ਅਧਾਰ ’ਤੇ ਤੈਅ ਕੀਤੀਆਂ ਜਾਣੀਆਂ ਹਨ। ਇਸ ਤੋਂ ਪਹਿਲਾਂ ਕੰਪਨੀ ਨੇ 8 ਅਪ੍ਰੈਲ 2026 ਨੂੰ ਕੀਮਤਾਂ ਨੂੰ ਵਧਾਉਣ ਦੇ ਸਬੰਧ ਵਿਚ ਇਕ ਲੈਟਰ ਜਾਰੀ ਕੀਤਾ ਸੀ, ਪਰ ਹੁਣ ਮੌਜੂਦਾ ਮਾਰਕੀਟ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਨੂੰ 1 ਜੂਨ ਤੋਂ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ। ਕੰਪਨੀ ਵਲੋਂ ਇਹ ਕਦਮ ਬਜ਼ਾਰ ਦੇ ਮੌਜੂਦਾ ਹਾਲਾਤ ਨੂੰ ਦੇਖ ਕੇ ਉਠਾਇਆ ਜਾ ਰਿਹਾ ਹੈ।  

ਕਿਹਾ : ਚੋਣਾਂ ਦੀ ਪਾਰਦਰਸ਼ਤਾ ਲਈ ਐਸ.ਆਈ.ਆਰ. ਜ਼ਰੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸੁਪਰੀਮ ਕੋਰਟ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇਨਟੈਨਸ਼ਿਵ ਰਿਵੀਜ਼ਨ (ਐਸ.ਆਈ.ਆਰ.) ਨੂੰ ਜਾਇਜ਼ ਅਤੇ ਸੰਵਿਧਾਨ ਕਰਾਰ ਦਿੱਤਾ ਹੈ। ਮਾਨਯੋਗ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਹੈ ਕਿ ਐਸ.ਆਈ.ਆਰ. ਮਨਮਾਨੀ ਨਹੀਂ ਹੈ ਅਤੇ ਚੋਣ ਕਮਿਸ਼ਨ ਨੂੰ ਇਸਦੇ ਲਈ ਇਕ ਵਿਸ਼ੇਸ਼ ਪ੍ਰਕਿਰਿਆ ਅਪਣਾਉਣ ਦਾ ਅਧਿਕਾਰ ਹੈ। ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਸ਼ੱਕੀ ਨਾਗਰਿਕਤਾ ਦੇ ਅਧਾਰ ’ਤੇ ਵੋਟਰ ਸੂਚੀ ਤੋਂ ਹਟਾਏ ਗਏ ਵਿਅਕਤੀਆਂ ਦੇ ਨਾਮ ਚਾਰ ਹਫਤਿਆਂ ਦੇ ਅੰਦਰ ਕੇਂਦਰ ਸਰਕਾਰ ਨੂੰ ਭੇਜੇ ਜਾਣ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਪਿਛਲੇ ਸਾਲ ਜੂਨ 2025 ਵਿਚ ਬਿਹਾਰ ’ਚ ਐਸ.ਆਈ.ਆਰ. ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਹੀ ਬਿਹਾਰ ਵਿਚ ਵੋਟਾਂ ਪਈਆਂ ਹਨ।  ਇਸਦੇ ਚੱਲਦਿਆਂ ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿਚ ਐਸ.ਆਈ.ਆਰ. ਕਰਵਾਈ ਗਈ। ਇਸੇ ਦੌਰਾਨ ਅਸਾਮ ਵਿਚ ਸਪੈਸ਼ਲ ਰਿਵੀਜ਼ਨ ਹੋਈ ਹੈ। ਐਸ.ਆਈ.ਆਰ. ਤਹਿਤ ਇਨ੍ਹਾਂ ਸੂਬਿਆਂ ਵਿਚ ਕਰੀਬ 2 ਕਰੋੜ 65 ਲੱਖ ਵੋਟਰਾਂ ਦੇ ਨਾਮ ਕੱਟੇ ਗਏ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿਚ ਇਸ ਮਾਮਲੇ ’ਚ ਵੱਖ-ਵੱਖ ਪਟੀਸ਼ਨਾਂ ’ਤੇ 10 ਮਹੀਨਿਆਂ ਤੱਕ ਲਗਾਤਾਰ ਸੁਣਵਾਈ ਹੋਈ ਹੈ।

ਨਾਬਾਲਗ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ’ਚ ਦੋ ਦੋਸ਼ੀ ਬਰੀ
ਜੋਧਪੁਰ/ਬਿਊਰੋ ਨਿਊਜ਼
ਰਾਜਸਥਾਨ ਹਾਈਕੋਰਟ ਦੀ ਜੋਧਪੁਰ ਬੈਂਚ ਨੇ ਅੱਜ ਬੁੱਧਵਾਰ ਸਵੇਰੇ ਆਸਾ ਰਾਮ ਦੀ ਸਜ਼ਾ ’ਤੇ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਨਾਬਾਲਗ ਨਾਲ ਜਿਨਸ਼ੀ ਸ਼ੋਸ਼ਣ ਦੇ ਮਾਮਲੇ ਵਿਚ ਆਸਾ ਰਾਮ ਦੀ ਉਮਰ ਕੈਦ ਦੀ ਸਜ਼ਾ ਨੂੰੂ ਬਰਕਰਾਰ ਰੱਖਿਆ ਹੈ। ਮਾਨਯੋਗ ਜਸਟਿਸ ਅਰੁਣ ਮੋਂਗਾ ਅਤੇ ਜਸਟਿਸ ਯੋਗੇਂਦਰ ਪੁਰੋਹਿਤ ਦੀ ਡਿਵੀਜ਼ਨ ਬੈਂਚ ਨੇ ਇਹ ਫੈਸਲਾ ਸੁਣਾਇਆ ਹੈ। ਇਸ ਕੇਸ ਵਿਚ ਸਹਿ-ਦੋਸ਼ੀ ਸ਼ਿਲਪੀ ਅਤੇ ਸ਼ਰਤਚੰਦਰ ਨੂੰ ਬਰੀ ਕਰ ਦਿੱਤਾ ਗਿਆ ਹੈ। ਆਸਾ ਰਾਮ ਫਿਲਹਾਲ ਜ਼ਮਾਨਤ ’ਤੇ ਹੈ, ਪਰ ਉਸ ਨੂੰ ਹੁਣ ਆਤਮ ਸਮਰਪਣ ਕਰਨਾ ਪਵੇਗਾ। ਜ਼ਿਕਰਯੋਗ ਹੈ ਕਿ ਅਗਸਤ 2013 ਵਿਚ ਜੋਧਪੁਰ ਸਥਿਤ ਆਸ਼ਰਮ ਵਿਚ ਇਕ ਨਾਬਾਲਗ ਵਿਦਿਆਰਥਣ ਨਾਲ ਜਿਨਸ਼ੀ ਸ਼ੋਸ਼ਣ ਦੇ ਦੋਸ਼ ਵਿਚ ਆਸਾ ਰਾਮ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਲੰਬੀ ਚੱਲੀ ਸੁਣਵਾਈ ਤੋਂ ਬਾਅਦ ਜੋਧਪੁਰ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ 25 ਅਪ੍ਰੈਲ 2018 ਨੂੰ ਉਸ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਹ ਵੀ ਦੱਸਣਯੋਗ ਹੈ ਕਿ ਜਨਵਰੀ 2023 ਵਿਚ ਗੁਜਰਾਤ ਦੇ ਗਾਂਧੀਨਗਰ ਆਸ਼ਰਮ ਵਿਚ ਇਕ ਮਹਿਲਾ ਸ਼ਰਧਾਲੂ ਨਾਲ ਬਦਸਲੂਕੀ ਦੇ ਮਾਮਲੇ ਵਿਚ ਵੀ ਆਸਾ ਰਾਮ ਨੂੰ ਉਮਰ ਕੈਦ ਦੀ ਸਜ਼ਾ ਮਿਲ ਚੁੱਕੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.