Thursday, 25 June 2026

ਕਿਹਾ : ਆਪਣੇ ਆਪ ਨੂੰ ਰੱਖੋ ਹਾਈਡ੍ਰੇਟ ਅਤੇ ਪਿਆਸੇ ਨੂੰ ਪਿਲਾਓ ਪਾਣੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਵਧ ਰਹੇ ਤਾਪਮਾਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਦੇਸ਼ ਵਾਸੀਆਂ ਨੂੰ ਅਪੀਲ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬਹੁਤ ਸਾਰਾ ਪਾਣੀ ਪੀਓ, ਬਾਹਰ ਜਾਂਦੇ ਸਮੇਂ ਆਪਣੇ ਨਾਲ ਪਾਣੀ ਰੱਖੋ ਅਤੇ ਦੂਜਿਆਂ ਨੂੰ ਪਾਣੀ ਦਿਓ, ਅਜਿਹੀ ਭਾਵਨਾ ਬਹੁਤ ਮਹੱਤਵਪੂਰਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੱਚੇ, ਬਜ਼ੁਰਗ ਅਤੇ ਬਾਹਰ ਕੰਮ ਕਰਨ ਵਾਲੇ ਲੋਕ ਤੇਜ਼ ਗਰਮੀ ਵਿਚ ਖਾਸ ਤੌਰ ’ਤੇ ਕਮਜ਼ੋਰ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਗਰਮੀ ਦੀ ਥਕਾਵਟ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਖ਼ਤਰਨਾਕ ਹੋ ਸਕਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਭਰਪੂਰ ਪਾਣੀ ਪੀਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ’ਤੇ ਪੋਸਟ ਕੀਤਾ ਤੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਇਸਦੇ ਨਾਲ ਹੀ ਰੋਜ਼ਾਨਾ ਜੀਵਨ ਵਿਚ ਗਰਮੀ ਕਾਰਨ ਹੋਣ ਵਾਲੀਆਂ ਕਈ ਮੁਸ਼ਕਲਾਂ ਵੀ ਵਧ ਰਹੀਆਂ ਹਨ। ਪੀਐਮ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਤਾਕੀਦ ਕੀਤੀ ਹੈ।


ਮਾਲ ਭਾੜਾ 15 ਫੀਸਦੀ ਵਧਿਆ ਅਤੇ ਖਾਣ ਪੀਣ ਦਾ ਸਮਾਨ ਵੀ ਹੋ ਸਕਦਾ ਹੈ ਮਹਿੰਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਡੀਜ਼ਲ ਮਹਿੰਗਾ ਹੋਣ ਨਾਲ ਟਰਾਂਸਪੋਰਟਰਾਂ ਨੇ ਆਪਣੇ ਟਰੱਕ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਹਾਲਾਤ ਇਹ ਹਨ ਕਿ ਦੇਸ਼ ਭਰ ਵਿਚ ਮੌਜੂਦ 95 ਲੱਖ ਟਰੱਕਾਂ ਵਿਚੋਂ ਕਰੀਬ 20 ਫੀਸਦੀ, ਯਾਨੀ 19 ਲੱਖ ਟਰੱਕ ਸੜਕਾਂ ਤੋਂ ਹਟ ਗਏ ਹਨ। ਇਹ ਦਾਅਵਾ ਅੰਗਰੇਜ਼ੀ ਦੀ ਇਕ ਅਖਬਾਰ ਵਲੋਂ ਕੀਤਾ ਗਿਆ ਹੈ। ਰਿਪੋਰਟ ਦੇ ਮੁਤਾਬਕ ਡੀਜ਼ਲ ਦੀ ਕਮੀ ਅਤੇ ਉਚੀਆਂ ਕੀਮਤਾਂ ਕਰਕੇ ਟਰਾਂਸਪੋਰਟ ਕੰਪਨੀਆਂ ਨੇ ਮਾਲ-ਭਾੜਾ ਵੀ ਵਧਾ ਦਿੱਤਾ ਹੈ ਅਤੇ ਭਾੜੇ ਵਿਚ 10 ਤੋਂ 15 ਫੀਸਦੀ ਵਾਧਾ ਹੋ ਗਿਆ ਹੈ। ਇਸ ਨਾਲ ਆਮ ਜਨਤਾ ਦੀ ਜੇਬ੍ਹ ’ਤੇ ਵੀ ਅਸਰ ਪਵੇਗਾ, ਕਿਉਂਕਿ ਆਉਣ ਵਾਲੇ ਦਿਨਾਂ ਵਿਚ ਫਲ, ਸਬਜ਼ੀਆਂ ਅਤੇ ਰਾਸ਼ਨ ਦੀਆਂ ਕੀਮਤਾਂ ਹੋਰ ਵਧ ਸਕਦੀਆਂ ਹਨ।  

ਨਵੀਂ ਦਿੱਲੀ/ਬਿਊਰੋ ਨਿਊਜ਼  
ਭਾਰਤ ਦੀ ਪ੍ਰਮੁੱਖ ਆਟੋ-ਮੋਬਾਇਲ ਕੰਪਨੀ ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਖਰੀਦਣ ਦੀ ਯੋਜਨਾ ਬਣਾ ਰਹੇ ਗਾਹਕਾਂ ਲਈ ਇਕ ਬੁਰੀ ਖਬਰ ਹੈ। ਕੰਪਨੀ ਨੇ ਐਲਾਨ ਕੀਤਾ ਹੈ ਕਿ ਆਉਂਦੀ 1 ਜੂਨ, 2026 ਤੋਂ ਉਸ ਦੀਆਂ ਕਾਰਾਂ ਦੀਆਂ ਕੀਮਤਾਂ ਵਿਚ ਵਾਧਾ ਹੋਣ ਜਾ ਰਿਹਾ ਹੈ। ਕੰਪਨੀ ਵਲੋਂ ਜਾਰੀ ਜਾਣਕਾਰੀ ਅਨੁਸਾਰ ਵੱਖ-ਵੱਖ ਮਾਡਲਾਂ ਦੇ ਹਿਸਾਬ ਨਾਲ ਕਾਰਾਂ ਦੀਆਂ ਕੀਮਤਾਂ ਵਿਚ 30 ਹਜ਼ਾਰ ਰੁਪਏ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ। ਦੱਸਿਆ ਕਿ ਲਗਾਤਾਰ ਵਧ ਰਹੀ ਉਤਪਾਦਨ ਲਾਗਤ ਅਤੇ ਇਨਪੁਟ ਲਾਗਤ ਵਿਚ ਵਾਧੇ ਕਾਰਨ ਇਹ ਫੈਸਲਾ ਲੈਣਾ ਪਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਵਧਦੀ ਮਹਿੰਗਾਈ ਦੇ ਦਬਾਅ ਕਾਰਨ ਹੁਣ ਕੰਪਨੀ ਲਈ ਪੁਰਾਣੀਆਂ ਕੀਮਤਾਂ ਨੂੰ ਬਰਕਰਾਰ ਰੱਖਣਾ ਮੁਸ਼ਕਲ ਹੋ ਰਿਹਾ ਹੈ। ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਵਾਧਾ ਕਿਸੇ ਇਕ ਮਾਡਲ ਤੱਕ ਸੀਮਤ ਨਹੀਂ ਹੋਵੇਗਾ, ਬਲਕਿ ਕੰਪਨੀ ਦੇ ਪੂਰੇ ਫੋਰ-ਵੀਲ੍ਹਰ ਪੋਰਟ ਫੋਲੀਓ ਦੀਆਂ ਕੀਮਤਾਂ ਵਧਾਈਆਂ ਜਾਣਗੀਆਂ, ਹਾਲਾਂਕਿ ਕੀਮਤਾਂ ਵਿਚ ਹੋਣ ਵਾਲੇ ਵਾਧੇ ਦੀ ਸਹੀ ਰਕਮ ਵੱਖ-ਵੱਖ ਮਾਡਲਾਂ ਦੇ ਹਿਸਾਬ ਨਾਲ ਵੱਖ-ਵੱਖ ਹੋਵੇਗੀ।  

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਰਾਜਧਾਨੀ ਦਿੱਲੀ ਵਿਚ ਸੀਐਨਜੀ ਦੀ ਕੀਮਤ ਵਿਚ 2 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੋ ਹਫਤਿਆਂ ਤੋਂ ਵੀ ਘੱਟ ਸਮੇਂ ਵਿਚ ਚੌਥੀ ਵਾਰ ਹੋਇਆ ਵਾਧਾ ਹੈ। ਇੰਦਰਪ੍ਰਸਥ ਗੈਸ ਲਿਮਟਿਡ ਮੁਤਾਬਕ, ਹੁਣ ਸੀਐਨਜੀ ਦੀ ਕੀਮਤ 83 ਰੁਪਏ 9 ਪੈਸੇ ਪ੍ਰਤੀ ਕਿੱਲੋ ਹੋਵੇਗੀ। ਧਿਆਨ ਰਹੇ ਕਿ 15 ਮਈ ਤੋਂ ਬਾਅਦ ਇਹ ਚੌਥਾ ਵਾਧਾ ਹੈ, ਜਿਸ ਨਾਲ ਹੁਣ ਤੱਕ ਕੁੱਲ ਮਿਲਾ ਕੇ ਸੀਐਨਜੀ ਦੀਆਂ ਕੀਮਤਾਂ ਵਿਚ 4 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋ ਚੁੱਕਾ ਹੈ। ਸੀਐਨਜੀ ਦੀਆਂ ਵਧੀਆਂ ਕੀਮਤਾਂ ਦਾ ਅਸਰ ਦਿੱਲੀ ਅਤੇ ਮੁੰਬਈ ਵਰਗੇ ਸ਼ਹਿਰਾਂ ਦੇ ਜਨਤਕ ਟਰਾਂਸਪੋਰਟ ’ਤੇ ਵੀ ਪਵੇਗਾ, ਕਿਉਂਕਿ ਉਥੇ ਵੱਡੀ ਗਿਣਤੀ ਵਿਚ ਬੱਸਾਂ ਅਤੇ ਟੈਕਸੀਆਂ ਸੀਐਨਜੀ ਨਾਲ ਹੀ ਚੱਲਦੀਆਂ ਹਨ। ਉਧਰ ਦੂਜੇ ਪਾਸੇ ਗਲੋਬਲ ਕੱਚੇ ਤੇਲ ਦੇ ਬਜ਼ਾਰ ਵਿਚ ਉਤਰਾਅ-ਚੜ੍ਹਾਅ ਅਤੇ ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦਰਮਿਆਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਦੋ ਹਫਤਿਆਂ ਵਿਚ ਚੌਥੀ ਵਾਰ ਵਾਧਾ ਹੋਇਆ ਹੈ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.