Thursday, 25 June 2026

ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਸੋਮਵਾਰ ਨੂੰ ਵੇਦਾਂਤਾ ਲਿਮਟਿਡ ਨਾਲ ਜੁੜੀ ਵੱਡੀ ਖ਼ਬਰ ਬਾਜ਼ਾਰ ਅਤੇ ਨਿਵੇਸ਼ਕਾਂ ਲਈ ਚਰਚਾ ਦਾ ਵਿਸ਼ਾ ਬਣ ਗਈ। ਕੰਪਨੀ ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ ਨੈਸ਼ਨਲ ਕੰਪਨੀ ਲਾਅ ਐਪੀਲੈਟ ਟਿ੍ਰਬਿਊਨਲ (ਐਲ.ਸੀ.ਐਲ.ਏ.ਟੀ.) ਨੇ ਉਸਦੀ ਉਹ ਅਰਜ਼ੀ ਖ਼ਾਰਜ ਕਰ ਦਿੱਤੀ, ਜਿਸ ਵਿੱਚ ਜੇ.ਪੀ. ਐਸੋਸੀਏਟਸ ਦੀਆਂ ਸੰਪਤੀਆਂ ਨੂੰ ਲੈ ਕੇ ਕਮੇਟੀ ਆਫ ਕਰੈਡੀਟਰਜ਼ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਹਾਲਾਂਕਿ ਇਸ ਫੈਸਲੇ ਤੋਂ ਬਾਅਦ ਵੀ ਵੇਦਾਂਤਾ ਦੇ ਸ਼ੇਅਰ ਬਾਜ਼ਾਰ ਵਿੱਚ ਮਜ਼ਬੂਤੀ ਰਹੀ। ਅੱਜ ਸੋਮਵਾਰ ਨੂੰ ਕੰਪਨੀ ਦੇ ਸ਼ੇਅਰਾਂ ਵਿੱਚ ਕਰੀਬ 8% ਤੱਕ ਦੀ ਤੇਜ਼ੀ ਦੇਖਣ ਨੂੰ ਮਿਲੀ।  

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ’ਚ ਨਹੀਂ ਹੋਇਆ ਕੋਈ ਬਦਲਾਅ
ਨਵੀਂ ਦਿੱਲੀ/ਬਿਊਰੋ ਨਿਊਜ਼  
ਭਾਰਤ ਵਿਚ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਅੱਜ 1 ਮਈ ਤੋਂ ਭਾਰੀ ਵਾਧਾ ਕੀਤਾ ਗਿਆ ਹੈ, ਜਿਸ ਨਾਲ ਭੋਜਨ ਅਤੇ ਪ੍ਰਾਹੁਣਾਚਾਰੀ ਖੇਤਰ ਦੇ ਕਾਰੋਬਾਰਾਂ ਦੀ ਲਾਗਤ ਵਧ ਗਈ ਹੈ। ਇਹ ਵਾਧਾ ਵਪਾਰਕ ਸਿਲੰਡਰ ਦੀਆਂ ਕੀਮਤਾਂ ਵਿਚ ਕੀਤਾ ਗਿਆ ਹੈ, ਜਦੋਂ ਕਿ ਘਰੇਲੂ ਐਲਪੀਜੀ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿਚ 993 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਦਿੱਲੀ ਵਿਚ ਅੱਜ ਤੋਂ ਇਸਦੀ ਕੀਮਤ ਪ੍ਰਤੀ ਸਿਲੰਡਰ 3 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ। ਇਸੇ ਦੌਰਾਨ 5 ਕਿੱਲੋ ਦੇ ਫਰੀ ਟਰੇਡ ਐਲਪੀਜੀ ਸਿਲੰਡਰ ਦੀ ਕੀਮਤ ਵਿਚ ਵੀ ਤੁਰੰਤ ਪ੍ਰਭਾਵ ਨਾਲ 261 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਇਹ ਵਾਧਾ ਆਲਮੀ ਕੱਚੇ ਤੇਲ ਦੀਆਂ ਅਸਥਿਰ ਕੀਮਤਾਂ ਦੇ ਪਿਛੋਕੜ ਵਿਚ ਹੋਇਆ ਹੈ, ਜੋ ਪੱਛਮੀ ਏਸ਼ੀਆ ਵਿਚ ਭੂ-ਰਾਜਨੀਤਕ ਤਣਾਅ ਕਾਰਨ ਪਿਛਲੇ ਹਫਤਿਆਂ ਵਿਚ ਉਚੀਆਂ ਰਹੀਆਂ ਹਨ।

ਭਾਰਤੀ ਫੌਜ ਵਲੋਂ ਰਸਤੇ ਬਣਾਉਣ ਦਾ ਕੰਮ ਜਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਨੇੜਲੇ ਇਲਾਕਿਆਂ ਵਿਚ ਦੋ ਦਿਨ ਭਾਰੀ ਬਰਫਬਾਰੀ ਹੋਈ ਹੈ। ਇਸਦੇ ਚੱਲਦਿਆਂ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਪ੍ਰਬੰਧ ਟਰੱਸਟ ਦੇ ਵਲੰਟੀਅਰਾਂ ਨੇ ਸ੍ਰੀ ਹੇਮਕੁੰਟ ਸਾਹਿਬ ਟਰੈਕ ’ਤੇ ਸਮਰਪਣ ਭਾਵਨਾ ਨਾਲ ਬਰਫ ਹਟਾਉਣ ਦਾ ਕੰਮ ਜਾਰੀ ਰੱਖਿਆ ਹੈ। ਹਿਮਾਲਿਆ ਦੇ ਉਪਰਲੇ ਇਲਾਕਿਆਂ ਵਿਚ ਪਿਛਲੇ ਦੋ ਦਿਨ ਤੋਂ ਬਰਫਬਾਰੀ ਜਾਰੀ ਹੈ ਅਤੇ ਅਗਲੇ ਕੁਝ ਦਿਨ ਬਰਫਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਤੋਂ ਬਰਫ ਹਟਾਉਣ ਦਾ ਕੰਮ ਕਰ ਰਹੇ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੂੰ ਵੀ ਬਰਫਬਾਰੀ ਦੇ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਪਵਿੱਤਰ ਕਪਾਟ 23 ਮਈ ਨੂੰ ਨਿਰਧਾਰਤ ਸਮੇਂ ਅਨੁਸਾਰ ਖੋਲ੍ਹੇ ਜਾਣਗੇ। ਇਸਦੇ ਚੱਲਦਿਆਂ ਸ਼ਰਧਾਲੂਆਂ ਦਾ ਪਹਿਲਾ ਜਥਾ 20 ਮਈ ਨੂੰ ਰਿਸ਼ੀਕੇਸ਼ ਤੋਂ ਰਵਾਨਾ ਹੋਵੇਗਾ। ਗੁਰਦੁਆਰਾ ਟਰੱਸਟ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧਾਂ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਭਾਰਤੀ ਫੌਜ ਅਤੇ ਸਾਰੇ ਸੇਵਾਦਾਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼
ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਵਧਦੇ ਪ੍ਰਭਾਵ ਕਾਰਨ ਨੌਕਰੀਆਂ ’ਤੇ ਮੰਡਰਾਉਂਦੇ ਖਤਰੇ ਦੇ ਵਿਚਕਾਰ ਦੇਸ਼ ਦੀ ਪ੍ਰਸਿੱਧ ਟੈਕ ਕੰਪਨੀ ਇਨਫੋਸਿਸ ਦੇ ਸੀਈਓ ਸਾਲਿਲ ਪਾਰੇਖ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਮੌਜੂਦਾ ਸਮੇਂ ਵਿੱਚ ਜਿੱਥੇ ਕਈ ਕੰਪਨੀਆਂ ਆਪਣੇ ਕਰਮਚਾਰੀਆਂ ਵਿੱਚ ਕਟੌਤੀ ਕਰ ਰਹੀਆਂ ਹਨ ਅਤੇ ਛਾਂਟੀਆਂ ਦਾ ਸਿਲਸਿਲਾ ਜਾਰੀ ਹੈ, ਉੱਥੇ ਇਨਫੋਸਿਸ ਨੇ ਆਪਣੇ ਕਰਮਚਾਰੀਆਂ ਲਈ ਰਾਹਤ ਭਰੀ ਖ਼ਬਰ ਦਿੱਤੀ ਹੈ। ਸੀਈਓ ਸਲਿਲ ਪਾਰੇਖ ਨੇ ਕਿਹਾ ਕਿ ਕੰਪਨੀ ਕਿਸੇ ਵੀ ਤਰ੍ਹਾਂ ਦੀ ਛਾਂਟੀ ਕਰਨ ਦੀ ਯੋਜਨਾ ਨਹੀਂ ਬਣਾ ਰਹੀ। ਉਨ੍ਹਾਂ ਨੇ ਮਨੀ ਕੰਟਰੋਲ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਦੱਸਿਆ ਕਿ ਇਨਫੋਸਿਸ ਨੇ ਪਿਛਲੇ ਇੱਕ ਸਾਲ ਦੌਰਾਨ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ। ਉਨ੍ਹਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਕਰਮਚਾਰੀਆਂ ਦੀ ਸੁਰੱਖਿਆ ਅਤੇ ਨੌਕਰੀ ਦੀ ਸਥਿਰਤਾ ਕੰਪਨੀ ਦੀ ਸਭ ਤੋਂ ਵੱਡੀ ਪਹਿਲ ਰਹੇਗੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.