Tuesday, 16 June 2026

ਅਟਾਰੀ ਬਾਰਡਰ ’ਤੇ ਪਾਕਿਸਤਾਨ ਜਾਣ ਵਾਲਿਆਂ ਦੀਆਂ ਲੱਗੀਆਂ ਲੰਬੀਆਂ ਲਾਈਨਾਂ

ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲਗਦੇ ਪਾਕਿਸਤਾਨੀ ਬਾਰਡਰ ’ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਪੰਜਾਬ ’ਚ ਅੰਮਿ੍ਰਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜਿਲਕਾ ’ਚ ਭਾਰਤ-ਪਾਕਿਸਤਾਨ ਦੀ ਸਰਹੱਦ ਲਗਦੀ ਹੈ। ਸਾਰੀਆਂ ਥਾਵਾਂ ’ਤੇ ਭਾਰਤੀ ਫੌਜ ਦੀਆਂ ਟੀਮਾਂ ਸਰਗਰਮ ਹੋ ਗਈਆਂ ਹਨ। ਉਧਰ ਅੰਮਿ੍ਰਤਸਰ ਦੇ ਅਟਾਰੀ ਬਾਰਡਰ ਦੇ ਰਸਤੇ ਪਾਕਿਸਤਾਨ ਜਾਣ ਵਾਲੇ ਨਾਗਰਿਕਾਂ ਦਾ ਦੇਸ਼ ਪਰਤਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਟਾਰੀ ਬਾਰਡਰ ਤੋਂ ਪਹਿਲਾਂ ਲਗਾਏ ਗਏ ਨਾਕੇ ’ਤੇ ਜਾਮ ਲੱਗਿਆ ਹੋਇਆ ਹੈ ਅਤੇ ਚੈਕਿੰਗ ਤੋਂ ਬਾਅਦ ਹੀ ਲੋਕਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਸਰਕਾਰ ਨੇ ਪਾਕਿਸਤਾਨੀ ਨਾਗਰਿਕਾਂ ਨੂੰ ਆਪਣੇ ਦੇਸ਼ ਪਰਤਣ ਲਈ 27 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ, ਉਥੇ ਹੀ ਮੈਡੀਕਲ ਵੀਜ਼ਾ ਵਾਲਿਆਂ ਨੂੰ 29 ਅਪ੍ਰੈਲ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।

  

ਕਿਹਾ : ਸਿੰਧੂ ਦਰਿਆ ਸਾਡਾ ਹੈ, ਇਸ ’ਚ ਜਾਂ ਤਾਂ ਪਾਣੀ ਵਹੇਗਾ, ਜਾਂ ਫਿਰ ਸਾਡਾ ਖੂਨ

ਇਸਲਾਮਾਬਾਦ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਾਹੌਲ ਤਣਾਅ ਪੂਰਨ ਬਣਿਆ ਹੋਇਆ ਹੈ। ਇਸ ਸਭ ਦੇ ਚਲਦਿਆਂ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਭਾਰਤ ਦੇ ਖਿਲਾਫ਼ ਭੜਕਾਊ ਭਾਸ਼ਣ ਦਿੱਤਾ ਹੈ। ਉਨ੍ਹਾਂ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਿੰਧੂ ਨਦੀ ਸਾਡੀ ਹੈ ਅਤੇ ਇਸ ਵਿਚ ਸਾਡਾ ਹੀ ਪਾਣੀ ਵਹੇਗਾ ਜਾਂ ਫਿਰ ਉਨ੍ਹਾਂ ਦਾ ਖੂਨ। ਉਨ੍ਹਾਂ ਅੱਗੇ ਕਿਹਾ ਕਿ ਸਿੰਧੂ ਦਰਿਆ ਹਮੇਸ਼ਾ ਹੀ ਸਾਡਾ ਰਹੇਗਾ। ਭੁੱਟੋ ਨੇ ਕਿਹਾ ਕਿ ਅਜਿਹਾ ਨਹੀਂ ਹੋ ਸਕਦਾ ਕਿ ਤੁਸੀਂ ਇਕ ਝਟਕੇ ’ਚ ਜਲ ਸਮਝੌਤੇ ਨੂੰ ਤੋੜ ਦਿਓ। ਅਸੀਂ ਇਸ ਨੂੰ ਨਹੀਂ ਮੰਨਦੇ ਅਤੇ ਨਾ ਹੀ ਸਾਡੇ ਦੇਸ਼ ਦੀ ਜਨਤਾ ਇਸ ਨੂੰ ਮੰਨਦੀ ਹੇ। ਹਜ਼ਾਰਾਂ ਸਾਲ ਤੋਂ ਅਸੀਂ ਇਸ ਦਰਿਆ ਦੇ ਵਾਰਿਸ ਹਾਂ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨਹੀਂ ਤੈਅ ਕਰ ਸਕਦਾ ਕਿ ਪਾਣੀ ਕਿਸਦਾ ਹੈ। ਪਾਕਿਸਤਾਨ ਦੀ ਜਨਤਾ ਬਹੁਤ ਬਹਾਦੁਰ ਹੈ ਅਤੇ ਅਸੀਂ ਡਟ ਕੇ ਹਰ ਮੁਸ਼ਕਿਲ ਦਾ ਮੁਕਬਲਾ ਕਰਾਂਗੇ ਅਤੇ ਸਰਹੱਦ ’ਤੇ ਬਹਾਦਰ ਫੌਜ ਹਰ ਮੁਸ਼ਕਿਲ ਦਾ ਸਾਹਮਣਾ ਕਰਨ ਲਈ ਤਿਆਰ ਬੈਠੀ ਹੈ।

ਪਿੰਡ ਧੂੰਦਾ ਵਿਖੇ ਪਿਤਾ ਨੇ ਦਿੱਤੀ ਧੀ ਦੀ ਚਿਖਾ ਨੂੰ ਅਗਨੀ

ਸ੍ਰੀ ਗੋਇੰਦਵਾਲ ਸਾਹਿਬ/ਬਿਊਰੋ ਨਿਊਜ਼ : ਕੈਨੇਡਾ ’ਚ ਲੰਘੇ ਦਿਨੀਂ ਦੋ ਧਿਰਾਂ ਦੌਰਾਨ ਹੋਈ ਫਾਈਰਿੰਗ ਦੌਰਾਨ ਗੋਲੀ ਦਾ ਸ਼ਿਕਾਰ ਹੋਈ ਹਰਸਿਮਰਤ ਕੌਰ ਰੰਧਾਵਾ ਦਾ ਅੱਜ ਉਸ ਦੇ ਜੱਦੀ ਪਿੰਡ ਧੂੰਦਾ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਅੰਤਿਮ ਸਸਕਾਰ ਮੌਕੇ ਪਿੰਡ ਦੇ ਸੈਂਕੜੇ ਲੋੜ ਮੌਜੂਦ ਸਨ ਅਤੇ ਹਰਸਿਮਰਤ ਰੰਧਾਵਾ ਦੀ ਚਿਖਾ ਨੂੰ ਅਗਨੀ ਪਿਤਾ ਵੱਲੋਂ  ਦਿੱਤੀ। ਮਿ੍ਰਤਕ ਦੇ ਦਾਦਾ ਸੁਖਵਿੰਦਰ ਸਿੰਘ ਬਾਕੀ ਪਰਿਵਾਰਕ ਮੈਂਬਰਾਂ ਨੂੰ ਭਰੇ ਮਨ ਨਾਲ ਹੌਸਲਾ ਦੇ ਰਹੇ ਸਨ। ਹਰਸਿਮਰਤ ਕੌਰ ਦੀਆਂ ਅੰਤਿਮ ਰਸਮਾਂ ਪਿਤਾ ਬਿਕਰਮਜੀਤ ਸਿੰਘ ਵੱਲੋਂ ਨਿਭਾਈਆਂ ਗਈਆ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆ ’ਚ ਪਿੰਡ ਦੇ ਸਰਪੰਚ ਜਸਵੰਤ ਸਿੰਘ, ਜੋਰਾਵਰ ਸਿੰਘ, ਚਮਕੌਰ ਸਿੰਘ, ਸੁਲੱਖਣ ਸਿੰਘ, ਪਿਆਰਾ ਸਿੰਘ, ਰਸ਼ਪਾਲ ਸਿੰਘ, ਮਲਕੀਤ ਸਿੰਘ, ਸਾਬਕਾ ਸਰਪੰਚ ਸਵਰਨ ਸਿੰਘ, ਯਾਦਵਿੰਦਰ ਸਿੰਘ ਆਦਿ ਮੌਜੂਦ ਸਨ। 

ਜ਼ਿਲ੍ਹਾ ਪ੍ਰਧਾਨ ’ਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਲਗਾਇਆ ਆਰੋਪ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਗੰਭੀਰ ਸੰਗਠਨਾਤਮਕ ਬੇਨਿਯਮੀਆਂ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨਾਲ ਨਾਰਾਜ਼ਗੀ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ, ਇਕ ਸਾਬਕਾ ਨੌਕਰਸ਼ਾਹ ਅਤੇ ਅੰਮਿ੍ਰਤਸਰ ਪੂਰਬੀ ਤੋਂ ਭਾਜਪਾ ਦੇ 2022 ਵਿਧਾਨ ਸਭਾ ਉਮੀਦਵਾਰ, ਨੇ ਰਾਜ ਪੱਧਰੀ ਪਾਰਟੀ ਅਧਿਕਾਰੀਆਂ ਵਿਰੁੱਧ ਗੰਭੀਰ ਦੋਸ਼ ਲਗਾਉਂਦੇ ਹੋਏ ਚਾਰ ਪੰਨਿਆਂ ਦਾ ਵਿਸਥਾਰਤ ਅਸਤੀਫ਼ਾ ਪੱਤਰ ਸੌਂਪਿਆ। ਰਾਜੂ ਨੇ ਆਪਣੇ ਅਸਤੀਫਾ ਪੱਤਰ ਵਿਚ ਸਿੱਧੇ ਤੌਰ ’ਤੇ ਭਾਜਪਾ ਦੇ ਸੰਗਠਨਾਤਮਕ ਜਨਰਲ ਸਕੱਤਰ ਸ੍ਰੀਵਾਸਤਵ ਅਤੇ ਅੰਮਿ੍ਰਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦਾ ਨਾਮ ਲਿਆ, ਉਨ੍ਹਾਂ ’ਤੇ ਪਾਰਟੀ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਆਪਣੇ ਅਧਿਕਾਰਾਂ ਤੋਂ ਵੱਧ ਕਦਮ ਚੁੱਕਣ ਦਾ ਦੋਸ਼ ਲਗਾਇਆ। 

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.