Thursday, 25 June 2026

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿੱਚ ਆਰਥਿਕ ਗਤੀਵਿਧੀਆਂ ਲਗਾਤਾਰ ਮਜ਼ਬੂਤ ਹੋ ਰਹੀਆਂ ਹਨ, ਜਿਸਦਾ ਸਿੱਧਾ ਅਸਰ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਦੇ ਕੁਲੈਕਸ਼ਨ ’ਤੇ ਵੀ ਨਜ਼ਰ ਆ ਰਿਹਾ ਹੈ। ਅਪ੍ਰੈਲ 2026 ਵਿੱਚ ਕੁੱਲ ਗ੍ਰੋਸ ਜੀਐਸਟੀ ਕੁਲੈਕਸ਼ਨ 2,42,702 ਕਰੋੜ ਰੁਪਏ ਦਰਜ ਕੀਤੀ ਗਈ, ਜੋ ਅਪ੍ਰੈਲ 2025 ਦੇ 2,23,265 ਕਰੋੜ ਨਾਲੋਂ ਕਰੀਬ 8.7% ਵੱਧ ਹੈ। ਜੇ ਇਸ ਅੰਕੜੇ ਨੂੰ ਵਧੇਰੇ ਵੇਰਵੇ ਨਾਲ ਵੇਖੀਏ, ਤਾਂ ਦੇਸ਼ ਦੇ ਘਰੇਲੂ ਬਾਜ਼ਾਰ ਤੋਂ ਸਰਕਾਰ ਨੂੰ 1,85,122 ਕਰੋੜ ਰੁਪਏ ਦੀ ਆਮਦਨੀ ਹੋਈ ਹੈ, ਜਿਸ ਵਿੱਚ 4.3% ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਅੰਕੜੇ ਦਰਸਾਉਂਦੇ ਹਨ ਕਿ ਦੇਸ਼ ਦੀ ਅਰਥ ਵਿਵਸਥਾ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ ਅਤੇ ਕਾਰੋਬਾਰੀ ਗਤੀਵਿਧੀਆਂ ਵਿੱਚ ਵੀ ਤੇਜ਼ੀ ਆਈ ਹੈ।

ਵਾਈ ਪਲੱਸ ਸਕਿਉਰਿਟੀ ਹਟਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਰਾਜ ਸਭਾ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਵਾਈ ਪਲੱਸ ਸਕਿਉਰਿਟੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਗਿਆ ਹੈ। ਅਦਾਲਤ ਨੇ ਇਸ ਮਾਮਲੇ ਨੂੰ ਗੰਭੀਰ ਮਾਮਲਾ ਮੰਨਦੇ ਹੋਏ ਇਸ ’ਤੇ ਸਖਤ ਰੁਖ ਅਪਣਾਇਆ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵੀ ਜਨਤਕ ਪ੍ਰਤੀਨਿਧੀ ਦੀ ਸੁਰੱਖਿਆ ਘਟਾਉਣ ਤੋਂ ਪਹਿਲਾਂ ਸੰਭਾਵੀ ਖਤਰਿਆਂ ਦਾ ਸਹੀ ਮੁਲਾਂਕਣ ਜ਼ਰੂਰੀ ਹੈ। ਅਦਾਲਤ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਅਗਲੀ ਸੁਣਵਾਈ ਤੱਕ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮਾਮਲੇ ’ਤੇ ਅਗਲੀ ਸੁਣਵਾਈ 12 ਮਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਆਮ ਆਦਮੀ ਪਾਰਟੀ ਵਲੋੋਂ ਰਾਜ ਸਭਾ ਮੈਂਬਰ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਇਸਦੇ ਚੱਲਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਹਰਭਜਨ ਸਿੰਘ ਕੋਲੋਂ ਸੁਰੱਖਿਆ ਵਾਪਸ ਲੈ ਲਈ ਸੀ ਅਤੇ ਕੇਂਦਰ ਨੇ ਹਰਭਜਨ ਸਿੰਘ ਨੂੰ ਸੁਰੱਖਿਆ ਦਿੱਤੀ ਹੈ।

ਐਨ.ਸੀ.ਈ.ਆਰ.ਟੀ. ਬੁੱਕ ਦਾ ਹਿੱਸਾ ਬਣਿਆ ਗੱਤਕਾ
ਨਵੀਂ ਦਿੱਲੀ/ਬਿਊਰੋ ਨਿਊਜ਼
ਨੈਸ਼ਨਲ ਕੌਂਸਲ ਆਫ ਐਜੂੁਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਨ.ਸੀ.ਈ.ਆਰ.ਟੀ.) ਦੀ ਨਵੀਂ ਸਰੀਰਕ ਸਿੱਖਿਆ ਦੀ ਕਿਤਾਬ ਵਿੱਚ ‘ਗਤਕਾ’ ਅਤੇ ‘ਮੱਲਖੰਭ’ ਦਾ ਜ਼ਿਕਰ ਕੀਤਾ ਗਿਆ ਹੈ। ਐਨ.ਸੀ.ਈ.ਆਰ.ਟੀ. ਨੇ ਨੌਵੀਂ ਜਮਾਤ ਲਈ ਸਰੀਰਕ ਸਿੱਖਿਆ ਦੀ ਇੱਕ ਨਵੀਂ ਪਾਠ ਪੁਸਤਕ ਪੇਸ਼ ਕੀਤੀ ਹੈ, ਜੋ ਕਿ ਦੇਸੀ ਖੇਡਾਂ, ਸਮੂਹਿਕਤਾ ਅਤੇ ਤੰਦਰੁਸਤੀ ਵੱਲ ਇੱਕ ਵੱਡਾ ਬਦਲਾਅ ਦਰਸਾਉਂਦੀ ਹੈ। ਨਵੀਂ ਕਿਤਾਬ ‘ਖੇਲ ਪ੍ਰਵੀਨ’ ਵਿੱਚ ਗਤਕਾ, ਮੱਲਖੰਭ, ਥੰਗ-ਟਾ ਅਤੇ ਕਲਾਰੀਪਯੱਟੂ ਵਰਗੀਆਂ ਰਵਾਇਤੀ ਭਾਰਤੀ ਖੇਡਾਂ ਨੂੰ ਮੁੱਖ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਗਿਆ ਹੈ। ਸਿੱਖ ਮਾਰਸ਼ਲ ਆਰਟ ‘ਗਤਕਾ’ ਬਾਰੇ ਦੱਸਿਆ ਗਿਆ ਹੈ ਕਿ ਇਸਦੀ ਸ਼ੁਰੂਆਤ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕੀਤੀ ਸੀ ਅਤੇ ਬਾਅਦ ਵਿੱਚ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਨੂੰ ਹੋਰ ਵਿਕਸਿਤ ਕਰਕੇ ਸਿੱਖ ਪਰੰਪਰਾ ਦਾ ਲਾਜ਼ਮੀ ਹਿੱਸਾ ਬਣਾਇਆ। ਇਸ ਵਿਚ ਭਾਈ ਕਾਨ੍ਹ ਸਿੰਘ ਨਾਭਾ ਦੇ ‘ਮਹਾਨ ਕੋਸ਼’ ਦਾ ਹਵਾਲਾ ਵੀ ਦਿੱਤਾ ਗਿਆ ਹੈ। ਐਨ.ਸੀ.ਈ.ਆਰ.ਟੀ. ਦੇ ਡਾਇਰੈਕਟਰ ਦਿਨੇਸ਼ ਪ੍ਰਸਾਦ ਸਕਲਾਨੀ ਅਨੁਸਾਰ, ਇਸ ਪੁਸਤਕ ਦਾ ਉਦੇਸ਼ ਵਿਦਿਆਰਥੀਆਂ ਵਿੱਚ ਟੀਮ ਵਰਕ, ਖੇਡ ਭਾਵਨਾ ਅਤੇ ਭਾਰਤ ਦੀਆਂ ਅਮੀਰ ਖੇਡ ਪਰੰਪਰਾਵਾਂ ਪ੍ਰਤੀ ਸਨਮਾਨ ਪੈਦਾ ਕਰਨਾ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼
ਜੇ ਤੁਸੀਂ ਸ਼ੇਅਰ ਬਾਜ਼ਾਰ ਨੂੰ ਫਾਲੋ ਕਰਦੇ ਹੋ ਤਾਂ ਅੱਜ ਵੇਦਾਂਤਾ ਲਿਮਟਿਡ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਕੰਪਨੀ ਦੇ ਸ਼ੇਅਰਾਂ ਵਿੱਚ ਅਚਾਨਕ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿਸ ਨੇ ਨਿਵੇਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ। ਪਰ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਇਹ ਗਿਰਾਵਟ ਕਿਸੇ ਮਾੜੀ ਖ਼ਬਰ ਕਰਕੇ ਨਹੀਂ ਆਈ, ਸਗੋਂ ਇੱਕ ਵੱਡੇ ਡੀਮਰਜਰ ਐਡਜਸਟਮੈਂਟ ਕਰਕੇ ਆਈ ਹੈ। ਪਹਿਲੀ ਨਜ਼ਰ ਵਿੱਚ ਇਹ ਗਿਰਾਵਟ ਡਰਾਉਣੀ ਲੱਗ ਸਕਦੀ ਹੈ, ਪਰ ਅਸਲ ਵਿੱਚ ਇਹ ‘‘ਵੈਲਿਊ ਐਡਜਸਟਮੈਂਟ’’ ਹੈ। ਕੰਪਨੀ ਆਪਣੇ ਕਈ ਵੱਡੇ ਬਿਜ਼ਨਿਸ ਹਿੱਸਿਆਂ ਨੂੰ ਵੱਖ-ਵੱਖ ਕੰਪਨੀਆਂ ਵਿੱਚ ਵੰਡ ਰਹੀ ਹੈ, ਜਿਸ ਕਰਕੇ ਸ਼ੇਅਰ ਦੀ ਕੀਮਤ ਵਿੱਚ ਤਕਨੀਕੀ ਤੌਰ ’ਤੇ ਕਮੀ ਆਈ ਹੈ। ਇਸਦਾ ਮਤਲਬ ਇਹ ਨਹੀਂ ਕਿ ਕੰਪਨੀ ਦੀ ਕੁੱਲ ਵੈਲਿਊ ਘੱਟ ਹੋ ਗਈ ਹੈ। ਬਲਕਿ, ਨਿਵੇਸ਼ਕਾਂ ਨੂੰ ਅੱਗੇ ਚੱਲ ਕੇ ਵੱਖ-ਵੱਖ ਬਿਜ਼ਨਸ ਯੂਨਿਟਾਂ ਦੇ ਸ਼ੇਅਰ ਵੀ ਮਿਲ ਸਕਦੇ ਹਨ, ਜੋ ਲੰਬੇ ਸਮੇਂ ਵਿੱਚ ਫਾਇਦੇਮੰਦ ਹੋ ਸਕਦੇ ਹਨ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.