Thursday, 25 June 2026

ਨਵੀਂ ਦਿੱਲੀ/ਬਿਊਰੋ ਨਿਊਜ਼
ਆਈ.ਟੀ. ਕੰਪਨੀ ਇਨਫੋਸਿਸ ਨੇ 23 ਅਪ੍ਰੈਲ ਨੂੰ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ ਦੇ ਨਤੀਜੇ ਜਾਰੀ ਕੀਤੇ ਹਨ। ਕੰਪਨੀ ਦਾ ਏਕੀਕ੍ਰਿਤ ਸ਼ੁੱਧ ਲਾਭ ਸਾਲ ਦਰ ਸਾਲ 21 ਫੀਸਦੀ ਵਧ ਕੇ 8,501 ਕਰੋੜ ਰੁਪਏ ਹੋ ਗਿਆ ਹੈ। ਪਿਛਲੇ ਸਾਲ ਇਸੇ ਤਿਮਾਹੀ ਵਿਚ ਮੁਨਾਫਾ 7,033 ਕਰੋੜ ਸੀ। ਸੰਚਾਲਣ ਤੋਂ ਹੋਣ ਵਾਲਾ ਰੈਵੀਨਿਊ ਕਰੀਬ 13.38 ਫੀਸਦੀ ਵਧਿਆ ਹੈ। ਇਹ 46,402 ਕਰੋੜ ਰੁਪਏ ’ਤੇ ਪਹੁੰਚ ਗਿਆ ਹੈ, ਜੋ ਪਿਛਲੇ ਸਾਲ 40,925 ਕਰੋੜ ਰੁਪਏ ਸੀ। ਇਸਦੇ ਚੱਲਦਿਆਂ ਕੰਪਨੀ ਵਲੋਂ ਆਪਣੇ ਨਿਵੇਸ਼ਕਾਂ ਨੂੰ 25 ਰੁਪਏ ਦਾ ਡਿਵੀਡੈਂਡ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੰਪਨੀਆਂ ਆਪਣੇ ਮੁਨਾਫੇ ਦਾ ਕੁਝ ਹਿੱਸਾ ਆਪਣੇ ਸ਼ੇਅਰ ਧਾਰਕਾਂ ਨੂੰ ਦਿੰਦੀਆਂ ਹਨ, ਜਿਸ ਨੂੰ ਲਾਭਅੰਸ਼ ਕਿਹਾ ਜਾਂਦਾ ਹੈ।  

ਆਜ਼ਾਦੀ ਤੋਂ ਬਾਅਦ ਸਭ ਤੋਂ ਵੱਧ ਹੋਈ ਵੋਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ ਰਿਕਾਰਡ ਤੋੜ ਵੋਟਿੰਗ ਹੋਈ ਹੈ। ਇਹ ਵੀ ਦੱਸਿਆ ਗਿਆ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰੀ ਏਨੀ ਵੱਡੀ ਗਿਣਤੀ ਵਿਚ ਵੋਟਿੰਗ ਹੋਈ ਹੈ। ਭਾਰਤੀ ਚੋਣ ਕਮਿਸ਼ਨ ਨੇ ਲੰਘੇ ਕੱਲ੍ਹ ਵੀਰਵਾਰ ਨੂੰ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਲਈ ਪਈਆਂ ਵੋਟਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਧਿਆਨ ਰਹੇ ਕਿ ਪੱਛਮੀ ਬੰਗਾਲ ਵਿਚ ਪਹਿਲੇ ਪੜ੍ਹਾਅ ਦੀ ਵੋਟਿੰਗ ਹੋਈ ਅਤੇ ਤਾਮਿਲਨਾਡੂ ਦੀਆਂ ਸਾਰੀਆਂ ਸੀਟਾਂ ’ਤੇ ਵੋਟਿੰਗ ਹੋ ਗਈ ਹੈ। ਪੱਛਮੀ ਬੰਗਾਲ ਦੀਆਂ ਕੁੱਲ 294 ਵਿਚੋਂ 152 ਸੀਟਾਂ ’ਤੇ ਪਹਿਲੇ ਪੜਾਅ ਵਿਚ ਕਰੀਬ 93 ਫੀਸਦੀ ਵੋਟਿੰਗ ਹੋਈ ਹੈ। ਇਸੇ ਤਰ੍ਹਾਂ ਤਾਮਿਲਨਾਡੂ ਦੀਆਂ ਸਾਰੀਆਂ 234 ਸੀਟਾਂ ’ਤੇ 85 ਫੀਸਦੀ ਤੋਂ ਵੱਧ ਵੋਟਿੰਗ ਰਿਕਾਰਡ ਕੀਤੀ ਗਈ ਹੈ। ਇਸੇ ਦੌਰਾਨ ਮਮਤਾ ਬੈਨਰਜੀ ਨੇ ਕਿਹਾ ਕਿ ਬੰਗਾਲ ਦੀ ਜਨਤਾ ਨੇ ਐਸ.ਆਈ.ਆਰ. ਦੇ ਖਿਲਾਫ ਬੰਪਰ ਵੋਟਿੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਦੂਜੇ ਗੇੜ ਦੀਆਂ ਵੋਟਾਂ ਤੋਂ ਬਾਅਦ 4 ਮਈ ਨੂੰ ਨਤੀਜੇ ਐਲਾਨੇ ਜਾਣਗੇ। ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਦੱਸਿਆ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ 100 ਫੀਸਦੀ ਪੋਲਿੰਗ ਸਟੇਸ਼ਨਾਂ ’ਤੇ ਲਾਈਵ ਵੈਬਕਾਸਟਿੰਗ ਦੀ ਵਰਤੋਂ ਕੀਤੀ ਗਈ ਹੈ।

ਅੰਮਿ੍ਰਤਪਾਲ ਸਿੰਘ ਅਜੇ ਡਿਬਰੂਗੜ੍ਹ ਦੀ ਜੇਲ੍ਹ ’ਚ ਰਹਿਣਗੇ ਨਜ਼ਰਬੰਦ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗਿ੍ਰਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮਿ੍ਰਤਪਾਲ ਸਿੰਘ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਖਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ। ਗਿ੍ਰਫਤਾਰੀ ਤੋਂ ਬਾਅਦ ਅੰਮਿ੍ਰਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਅੰਮਿ੍ਰਤਪਾਲ ਸਿੰਘ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅੰਮਿ੍ਰਤਪਾਲ ਸਿੰਘ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ ਅਤੇ ਪੁਲਿਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ 23 ਅਪਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਆਉਂਦੇ ਸ਼ਨੀਵਾਰ ਨੂੰ ਹੋਵੇਗੀ।

ENO ਅਤੇ Nescafé ਵਰਗੇ ਮਸ਼ਹੂਰ ਬ੍ਰਾਂਡਾਂ ਦੇ ਨਕਲੀ ਉਤਪਾਦਾਂ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਲੋਕਾਂ ਦੀ ਸਿਹਤ ਅਤੇ ਬਾਜ਼ਾਰ ਦੀ ਸੁਰੱਖਿਆ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ  Delhi Police ਦੀ ਕਰਾਈਮ ਬ੍ਰਾਂਚ ਨੇ ਵੱਡੀ ਕਾਰਵਾਈ ਕਰਦੇ ਹੋਏ 1 ਲੱਖ ਤੋਂ ਵੱਧ ਨਕਲੀ ENO ਸੈਸ਼ੇ ਅਤੇ ਕਰੀਬ 50,000 ਨਕਲੀ Nescafé ਕੌਫੀ ਦੇ ਪੈਕਟ ਬਰਾਮਦ ਕੀਤੇ ਹਨ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਪੂਰਾ ਰੈਕਟ ਕਾਫ਼ੀ ਵੱਡੇ ਪੱਧਰ 'ਤੇ ਚੱਲ ਰਿਹਾ ਸੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਨਕਲੀ ਖਾਦ ਪਦਾਰਥਾਂ ਦਾ ਜਾਲ ਕਿੰਨਾ ਵਿਆਪਕ ਹੋ ਚੁੱਕਾ ਹੈ। ਅਧਿਕਾਰੀਆਂ ਦੇ ਮੁਤਾਬਕ, ਇਹ ਉਤਪਾਦ ਬਾਜ਼ਾਰ ਵਿੱਚ ਅਸਲੀ ਸਮਾਨ ਵਾਂਗ ਹੀ ਵੇਚੇ ਜਾ ਰਹੇ ਸਨ, ਜਿਸ ਨਾਲ ਖਰੀਦਦਾਰਾਂ ਨੂੰ ਪਤਾ ਲਗਾਉਣਾ ਮੁਸ਼ਕਲ ਸੀ।  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.