Tuesday, 16 June 2026

ਕਿਹਾ : ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿੱਟੀ ’ਚ ਮਿਲਾਉਣ ਦਾ ਆ ਗਿਆ ਹੈ ਸਮਾਂ

ਮਧੂਬਨੀ/ਬਿਊਰੋ ਨਿਊਜ਼ : ਅੱਤਵਾਦੀ ਹਮਲੇ ਤੋਂ ਬਾਅਦ ਅੱਜ ਵੀਰਵਾਰ ਨੂੰ ਬਿਹਾਰ ਦੇ ਮਧੂਬਨੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਪਹਿਲਗਾਮ ਹਮਲੇ ਦੇ ਦੋਸ਼ੀਆਂ ਨੂੰ ਮਿੱਟੀ ’ਚ ਮਿਲਾਉਣ ਦਾ ਸਮਾਂ ਆ ਗਿਆ ਹੈ ਅਤੇ ਅੱਤਵਾਦੀਆਂ ਨੂੰ ਬਹੁਤ ਵੱਡੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ’ਚ ਕਿਸੇ ਨੇ ਆਪਣਾ ਪੁੱਤਰ ਨੂੰ ਗੁਆਇਆ ਹੈ, ਕਿਸੇ ਨੇ ਆਪਣਾ ਭਰਾ ਨੂੰ ਅਤੇ ਕਿਸੇ ਨੇ ਆਪਣੇ ਜੀਵਨ ਸਾਥੀ ਨੂੰ ਗੁਆਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮਰਨ ਵਾਲਿਆਂ ਵਿਚੋਂ ਕੋਈ ਬੰਗਲਾ ਬੋਲਦਾ ਸੀ, ਕੋਈ ਕੰਨੜ, ਕੋਈ ਗੁਜਰਾਤੀ ਅਤੇ ਕੋਈ ਬਿਹਾਰ ਦਾ ਲਾਲ ਸੀ। ਸੈਲਾਨੀਆਂ ਦੀ ਮੌਤ ਦੇ ਖਿਲਾਫ਼ ਕਾਰਗਿਲ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਪੂਰੇ ਦੇਸ਼ ਅੰਦਰ ਗੁੱਸੇ ਦੀ ਲਹਿਰ ਹੈ। ਪਹਿਲਗਾਮ ਹਮਲੇ ਦੇ ਵਿਰੋਧ ’ਚ ਮੋਦੀ ਨੇ ਮੰਚ ਤੋਂ ਦੁਨੀਆ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਅਸੀਂ ਅੱਤਵਾਦ ਨੂੰ ਧਰਤੀ ਦੇ ਆਖਰੀ ਕੋਨੇ ਤੱਕ ਖਤਮ ਕਰਕੇ ਰਹਾਂਗੇ। ਉਨ੍ਹਾਂ ਕਿਹਾ ਕਿ ਅੱਤਵਾਦੀ ਹਮਲਿਆਂ ਨਾਲ ਭਾਰਤ ਦੀ ਆਤਮ ਟੁੱਟਣ ਵਾਲੀ ਨਹੀਂ ਅਤੇ ਅੱਤਵਾਦ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ।

  

ਪ੍ਰਦਰਸ਼ਨਕਾਰੀਆਂ ਨੇ ਪਾਕਿ ’ਤੇ ਅੱਤਵਾਦੀ ਗਤੀਵਿਧੀਆਂ ਨੂੰ ਸਮਰਥਨ ਦੇਣ ਦਾ ਲਗਾਇਆ ਆਰੋਪ

ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ’ਚ ਅੱਜ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਦਫਤਰ ਦੇ ਬਾਹਰ ਵੱਡੀ ਗਿਣਤੀ ਲੋਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਖਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਪਾਕਿਸਤਾਨ ’ਤੇ ਭਾਰਤ ਖਿਲਾਫ਼ ਅੱਤਵਾਦੀਆਂ ਗਤੀਵਿਧੀਆਂ ਨੂੰ ਸਮਰਥਨ ਦੇਣ ਦਾ ਆਰੋਪ ਵੀ ਲਗਾਇਆ। ਇਸ ਵਿਰੋਧ ਪ੍ਰਦਰਸ਼ਨ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਤੋਂ ਇਲਾਵਾ ਅੱਤਵਾਦ ਵਿਰੋਧੀ ਐਕਸ਼ਨ ਫੋਰਮ ਵਰਗੇ ਕਈ ਸਮਾਜਿਕ ਸੰਗਠਨਾਂ ਵੱਲੋਂ ਹਿੱਸਾ ਲਿਆ ਗਿਆ। ਅੱਤਵਾਦ ਵਿਰੋਧੀ ਐਕਸ਼ਨ ਫੋਰਮ ਦੇ ਵਰਕਰਾਂ ਨੇ ਕਿਹਾ ਕਿ ਜਿਵੇਂ ਪਹਿਲਾਂ ਭਾਰਤ ਸਰਕਾਰ ਵੱਲੋਂ ਅੱਤਵਾਦ ਦੇ ਖਿਲਾਫ਼ ਇਕ ਸਰਜੀਕਲ ਸਟ੍ਰਾਇਕ ਕੀਤਾ ਗਿਆ ਸੀ। ਉਸ ਤਰ੍ਹਾਂ ਹੁਣ ਵੀ ਦੁਬਾਰਾ ਤੋਂ ਅੱਤਵਾਦ ਨੂੰ ਕੁਚਲਣ ਦੇ ਲਈ ਭਾਰਤ ਸਰਕਾਰ ਨੂੰ ਅਜਿਹਾ ਹੀ ਕਦਮ ਚੁੱਕਣਾ ਚਾਹੀਦਾ ਹੈ, ਕਿਉਂਕਿ ਅੱਤਵਾਦੀਆਂ ਨੇ ਪਹਿਲਗਾਮ ’ਚ ਬੇਕਸੂਰ ਸੈਲਾਨੀਆਂ ਨੂੰ ਮਾਰ ਕੇ ਬਹੁਤ ਹੀ ਘਟੀਆ ਹਰਕਤ ਕੀਤੀ ਹੈ।

 

ਸਾਬਕਾ ਕਿ੍ਰਕਟਰ ਨੇ ਪੁਲੀਸ ਥਾਣੇ ਵਿਚ ਦਰਜ ਕਰਵਾਈ ਸ਼ਿਕਾਇਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦੇ ਮੁੱਖ ਕੋਚ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਦੋ ਧਮਕੀ ਭਰੇ ਈਮੇਲ ਮਿਲੇ ਸਨ। ਜਿਸ ਤੋਂ ਬਾਅਦ ਸਾਬਕਾ ਕਿ੍ਰਕਟਰ ਨੇ ਦਿੱਲੀ ਦੇ ਰਾਜਿੰਦਰ ਨਗਰ ਪੁਲੀਸ ਥਾਣੇ ਵਿਚ ਇਸ ਸਬੰਧੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੌਤਮ ਗੰਭੀਰ ਨੂੰ ਇਹ ਧਮਕੀ ਭਰੀ ਈਮੇਲ 22 ਅਪ੍ਰੈਲ ਨੂੰ ਮਿਲੀ ਸੀ ਅਤੇ ਇਸੇ ਦਿਨ ਅੱਤਵਾਦੀਆਂ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ 26 ਸੈਲਾਨੀਆਂ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਪਹਿਲਾਂ ਸਾਲ 2022 ’ਚ ਵੀ ਸਾਬਕਾ ਕਿ੍ਰਕਟਰ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲੀਆਂ ਸਨ, ਜਿਸ ਤੋਂ ਬਾਅਦ ਗੌਤਰ ਗੰਭੀਰ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ।  

ਪਹਿਲੇ ਗੇੜ ਤਹਿਤ 19 ਹਜ਼ਾਰ ਕਿਲੋਮੀਟਰ ਸੜਕਾਂ ਦੀ ਕੀਤੀ ਜਾਵੇਗੀ ਮੁਰੰਮਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਧਿਆਨ ਹੁਣ ਸੜਕ ਨੈਟਵਰਕ ਨੂੰ ਮਜ਼ਬੂਤ ਕਰਨ ਵੱਲ ਹੈ। ਸੂਬੇ ਅੰਦਰ 67 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਹਨ ਜੋ ਪੀਡਬਲਿਊਡੀ ਅਤੇ ਮੰਡੀ ਬੋਰਡ ਅਧੀਨ ਆਉਂਦੀਆਂ ਹਨ। ਇਨ੍ਹਾਂ ’ਚੋਂ 19 ਹਜ਼ਾਰ ਕਿਲੋਮੀਟਰ ਦੀਆਂ ਲਿੰਕ ਸੜਕਾਂ ਦੀ ਪਹਿਲੇ ਗੇੜ ਤਹਿਤ ਮੁਰੰਮਤ ਕੀਤੀ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ 3500 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਿਸ ਵਿਚੋਂ 2872 ਕਰੋੜ ਰੁਪਏ ਸੜਕਾਂ ਦੀ ਮੁਰੰਮਤ, ਰੱਖ-ਰਖਾਅ ਅਤੇ ਹੋਰ ਕਾਰਜਾਂ ’ਤੇ 587 ਕਰੋੜ ਰੁਪਏ ਖਰਚੇ ਜਾਣਗੇ। ਪੰਜਾਬ ਸਰਕਾਰ ਨੇ ਤੈਅ ਕੀਤਾ ਹੈ ਕਿ ਸੜਕਾਂ ਨੂੰ ਵਧੀਆ ਬਣਾਇਆ ਜਾਵੇਗਾ ਅਤੇ ਕੁੱਝ ਸੜਕਾਂ ਨੂੰ 10 ਫੁੱਟ ਤੋਂ ਵਧਾ ਕੇ 18 ਫੁੱਟ ਤੱਕ ਚੌੜਾ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਤੋਂ ਬਾਅਦ ਥਰਡ ਪਾਰਟੀ ਆਡਿਟ ਕਰਵਾਇਆ ਜਾਵੇਗਾ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.