Thursday, 25 June 2026

533 ਅਰਬ ਡਾਲਰ ਦੀ ਮਾਰਕੀਟ ਵੈਲਿਊ ਖਤਮ
ਨਵੀਂ ਦਿੱਲੀ/ਬਿਊਰੋ ਨਿਊਜ਼
ਮਨੀ ਕੰਟਰੋਲ ਦੀ ਇਕ ਖਾਸ ਰਿਪੋਰਟ ਮੁਤਾਬਕ 2026 ਦੀ ਸ਼ੁਰੂਆਤ ਭਾਰਤੀ ਸ਼ੇਅਰ ਬਾਜ਼ਾਰ ਲਈ ਕਾਫੀ ਮੁਸ਼ਕਲ ਸਾਬਤ ਹੋ ਰਹੀ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਭਾਰਤੀ ਬਾਜ਼ਾਰ ਦੀ ਕੁੱਲ ਮਾਰਕੀਟ ਵੈਲਿਊ ਵਿੱਚ ਲਗਭਗ 533 ਅਰਬ ਡਾਲਰ ਦੀ ਕਮੀ ਆ ਚੁੱਕੀ ਹੈ। ਵਿਸ਼ਲੇਸ਼ਕਾਂ ਦੇ ਮੁਤਾਬਕ ਇਹ ਪਿਛਲੇ ਕਰੀਬ 15 ਸਾਲਾਂ ਦੀ ਸਭ ਤੋਂ ਵੱਡੀ ਗਿਰਾਵਟ ਮੰਨੀ ਜਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਗਿਰਾਵਟ ਦੇ ਪਿੱਛੇ ਕਈ ਵੱਡੇ ਕਾਰਨ ਹਨ। ਸਭ ਤੋਂ ਵੱਡਾ ਕਾਰਨ ਵਿਦੇਸ਼ੀ ਨਿਵੇਸ਼ਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਵਿਕਰੀ ਹੈ। ਇਸਦੇ ਨਾਲ ਹੀ ਕਈ ਵੱਡੀਆਂ ਕੰਪਨੀਆਂ ਦੇ ਕਮਜ਼ੋਰ ਕਾਰਪੋਰੇਟ ਨਤੀਜੇ ਵੀ ਬਾਜ਼ਾਰ ਦੇ ਭਰੋਸੇ ਨੂੰ ਘਟਾ ਰਹੇ ਹਨ। ਇਸ ਤੋਂ ਇਲਾਵਾ ਪੱਛਮੀ ਏਸ਼ੀਆ ਵਿੱਚ ਵਧਦਾ ਭੂ-ਰਾਜਨੀਤਿਕ ਤਣਾਅ ਵੀ ਨਿਵੇਸ਼ਕਾਂ ਦੀ ਚਿੰਤਾ ਵਧਾ ਰਿਹਾ ਹੈ। ਜੰਗੀ ਹਾਲਾਤ ਕਾਰਨ ਗਲੋਬਲ ਮਾਰਕੀਟ ਵਿੱਚ ਅਸਥਿਰਤਾ ਵਧ ਰਹੀ ਹੈ, ਜਿਸਦਾ ਸਿੱਧਾ ਅਸਰ ਭਾਰਤੀ ਸ਼ੇਅਰ ਬਾਜ਼ਾਰ ’ਤੇ ਵੀ ਪੈ ਰਿਹਾ ਹੈ। ਮਾਰਕੀਟ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਜੇਕਰ ਅੰਤਰਰਾਸ਼ਟਰੀ ਹਾਲਾਤ ਜਲਦੀ ਸੁਧਰਦੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਬਾਜ਼ਾਰ ਵਿੱਚ ਹੋਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦੇ ਹਨ।

ਨਵੀਂ ਦਿੱਲੀ/ਬਿਊਰੋ ਨਿਊਜ਼  
ਆਟੋ ਮੋਬਾਇਲ ਕੰਪਨੀ ਟੀ.ਵੀ.ਐਸ. ਮੋਟਰ ਨੇ ਆਪਣਾ ਨਵਾਂ ਇਲੈਕਟਿ੍ਰਕ ਦੋ ਪਹੀਆ ਵਾਹਨ ‘ਔਰਬਿਟਰ ਵੀ-1’ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਕਿਫਾਇਤੀ ਕੀਮਤ ਨਾਲ ਬਾਜ਼ਾਰ ਵਿਚ ਪੇਸ਼ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਲੈਕਟਿ੍ਰਕ ਮੋਬਿਲਟੀ ਵੱਲ ਆਕਰਸ਼ਿਤ ਹੋ ਸਕਣ। ਕੰਪਨੀ ਮੁਤਾਬਕ ‘ਔਰਬਿਟਰ ਵੀ-1’ ਦੀ ਸ਼ੁਰੂਆਤੀ ਕੀਮਤ 49,999 ਰੁਪਏ ਰੱਖੀ ਗਈ ਹੈ, ਜੋ  ‘ਬੈਟਰੀ-ਐਜ-ਏ-ਸਰਵਿਸ’ ਮਾਡਲ ਦੇ ਤਹਿਤ ਹੈ। ਜਦਕਿ ‘ਬੈਟਰੀ-ਐਜ-ਏ-ਸਰਵਿਸ’ ਮਾਡਲ ਤੋਂ ਬਿਨਾ ਇਸ ਸਕੂਟਰ ਦੀ ਕੀਮਤ 84,500 ਰੁਪਏ ਤੈਅ ਕੀਤੀ ਗਈ ਹੈ। ਕੰਪਨੀ ਦਾ ਕਹਿਣਾ ਹੈ ਕਿ ਇਹ ਸਕੂਟਰ ਘੱਟ ਕੀਮਤ ਵਿਚ ਇਲੈਕਟਿ੍ਰਕ ਵਾਹਨਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਤਿਆਰ ਕੀਤਾ ਗਿਆ ਹੈ।

ਨਵੀਂ ਦਿੱਲੀ/ਬਿਊਰੋ ਨਿਊਜ਼
ਵੈਸਟ ਏਸ਼ੀਆ ਵਿਚ ਚੱਲ ਰਹੀ ਜੰਗ ਦਾ ਅਸਰ ਹੁਣ ਦੁਨੀਆ ਦੇ ਤੇਲ ਬਜ਼ਾਰ ’ਤੇ ਸਿੱਧਾ ਨਜ਼ਰ ਆਉਣ ਲੱਗ ਪਿਆ ਹੈ। ਇੰਟਰਨੈਸ਼ਨਲ ਐਨਰਜੀ ਏਜੰਸੀ (ਆਈ.ਈ.ਏ.) ਨੇ ਚਿਤਾਵਨੀ ਦਿੱਤੀ ਹੈ ਕਿ ਇਹ ਟਕਰਾਅ ਤੇਲ ਦੀ ਸਪਲਾਈ ਵਿਚ ਇਤਿਹਾਸ ਦੀ ਸਭ ਤੋਂ ਵੱਡੀ ਰੁਕਾਵਟ ਪੈਦਾ ਕਰ ਸਕਦਾ ਹੈ। ਫਰਵਰੀ ਮਹੀਨੇ ਦੇ ਆਖਰ ਤੋਂ ਮਹੱਤਵਪੂਰਨ ਸਮੁੰਦਰੀ ਰਸਤਾ ਸਟਰੇਟ ਆਫ ਹੋਰਮੁਜ਼ ਬੰਦ ਹੋਣ ਤੋਂ ਬਾਅਦ ਗਲੋਬਲ ਮਾਰਕੀਟ ਵਿਚ ਕਰੀਬ 80 ਲੱਖ ਬੈਰਲ ਪ੍ਰਤੀ ਦਿਨ ਤੇਲ ਦੀ ਸਪਲਾਈ ਘਟਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਇਸਦੇ ਨਾਲ ਹੀ ਖਾੜੀ ਦੇਸ਼ਾਂ ਵਲੋਂ ਉਤਪਾਦਨ ਵਿਚ ਵੀ ਵੱਡੀ ਕਟੌਤੀ ਕੀਤੀ ਗਈ ਹੈ, ਜਿਸ ਕਾਰਨ ਦੁਨੀਆ ਭਰ ਦੇ ਊਰਜਾ ਬਾਜ਼ਾਰ ਵਿਚ ਅਨਿਸ਼ਚਿਤਤਾ ਹੋਰ ਵਧ ਗਈ ਹੈ।

ਜੰਮੂ ਵਿਚ ਵਿਆਹ ਸਮਾਗਮ ਦੌਰਾਨ ਵਾਪਰੀ ਘਟਨਾ
ਜੰਮੂ/ਬਿਊਰੋ ਨਿਊਜ਼
ਜੰਮੂ ਵਿਚ ਇਕ ਵਿਆਹ ਸਮਾਗਮ ਦੌਰਾਨ ਇਕ ਬੰਦੂਕਧਾਰੀ ਵਿਅਕਤੀ ਵਲੋਂ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ’ਤੇ ਬਹੁਤ ਨੇੜੇ ਤੋਂ ਗੋਲੀ ਚਲਾ ਦਿੱਤੀ। ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਸੁਰੱਖਿਆ ਕਰਮੀਆਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਘਟਨਾ ਜੰਮੂ ਦੇ ਗਰੇਟਰ ਕੈਲਾਸ਼ ਇਲਾਕੇ ਵਿਚ ਵਾਪਰੀ ਹੈ। ਇਸ ਮੌਕੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਦੇ ਸਲਾਹਕਾਰ ਨਾਸਿਰ ਅਸਲਮ ਵਾਨੀ ਵੀ ਉਥੇ ਮੌਜੂਦ ਸਨ। ਘਟਨਾ ਤੋਂ ਬਾਅਦ ਸੁਰਿੰਦਰ ਚੌਧਰੀ ਨੇ ਮੀਡੀਆ ਨੂੰ ਦੱਸਿਆ ਕਿ ਸਾਰੇ ਸੁਰੱਖਿਅਤ ਹਨ, ਪਰ ਉਨ੍ਹਾਂ ਚਿੰਤਾ ਜਤਾਈ ਕਿ ਸੁਰੱਖਿਆ ਲਈ ਸਥਾਨਕ ਪੁਲਿਸ ਦਾ ਕੋਈ ਵੀ ਮੁਲਾਜ਼ਮ ਤਾਇਨਾਤ ਨਹੀਂ ਸੀ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਫਾਰੂਕ ਅਬਦੁੱਲਾ ਵਾਲ-ਵਾਲ ਬਚੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਟੀਮ ਨੇ ਹਮਲਾਵਰ ਦੀ ਕੋਸ਼ਿਸ਼ ਨੂੰ ਅਸਫਲ ਕਰ ਦਿੱਤਾ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.