Thursday, 25 June 2026

ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ  9 ਮਾਰਚ ਤੱਕ ਮੁਲਤਵੀ

ਨਵੀਂ ਦਿੱਲੀ/ਬਿਊਰੋ ਨਿਊਜ਼

ਲੋਕ ਸਭਾ ਦੇ ਚੱਲ ਰਹੇ ਇਜਲਾਸ ’ਚ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਖਿਲਾਫ ਕਾਂਗਰਸ ਪਾਰਟੀ ਸਣੇ ਹੋਰ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਜੰਮ ਕੇ ਨਾਅਰੇਬਾਜ਼ੀ ਹੋਈ। ਇਸ ਦੌਰਾਨ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਬੇਲ ਵਿਚ ਪਹੁੰਚ ਗਏ। ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 9 ਮਾਰਚ ਤੱਕ ਮੁਲਤਵੀ ਕਰ ਦਿੱਤੀ ਹੈ। ਵਿਰੋਧੀ ਸੰਸਦ ਮੈਂਬਰ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਹਰਦੀਪ ਪੁੁਰੀ ’ਤੇ ਇਲਜ਼ਾਮ ਲੱਗ ਰਹੇ ਹਨ ਕਿ ਉਹ ਵਿਵਾਦਾਂ ’ਚ ਘਿਰੇ ਐਪਸਟੀਨ ਨੂੰ ਕਈ ਵਾਰ ਮਿਲੇ ਹਨ। ਉਧਰ ਦੂਜੇ ਪਾਸੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ’ਤੇ ਇਲਜ਼ਾਮ ਲਗਾਏ ਕਿ ਉਹ ਸੱਤਾ ਹਾਸਲ ਕਰਨ ਲਈ ਦੇਸ਼ ਵਿਚ ਵੰਡੀਆਂ ਪਾਉਣ ਦੀ ਯੋਜਨਾ ਬਣਾ ਰਹੇ ਹਨ। 

ਨਵੀਂ ਦਿੱਲੀ/ਬਿਊਰੋ ਨਿਊਜ਼ 

ਜੇਕਰ ਤੁਸੀਂ ਹਵਾਈ ਜਹਾਜ਼ ਰਾਹੀਂ ਯਾਤਰਾ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦੇਸ਼ ਦੇ ਏਵੀਏਸ਼ਨ ਨਿਯੰਤਰਕ ਨਾਗਰਿਕ ਉੱਡਾਣ ਵਿਭਾਗ ਨੇ ਟਿਕਟ ਬੁੱਕ ਕਰਨ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕਰ ਦਿੱਤਾ ਹੈ। ਹੁਣ ਟਿਕਟ ਬੁੱਕ ਕਰਦੇ ਸਮੇਂ ਮੋਬਾਈਲ ਨੰਬਰ ਅਤੇ ਈਮੇਲ ਆਈਡੀ ਦੇਣਾ ਲਾਜ਼ਮੀ ਹੋਵੇਗਾ। ਇਹ ਇਸ ਲਈ ਕੀਤਾ ਗਿਆ ਹੈ, ਤਾਂ ਜੋ ਏਅਰਲਾਈਨਜ਼ ਜ਼ਰੂਰਤ ਪੈਣ ’ਤੇ ਯਾਤਰੀਆਂ ਨਾਲ ਆਸਾਨੀ ਨਾਲ ਸੰਪਰਕ ਕਰ ਸਕਣ। ਤੁਹਾਨੂੰ ਯਾਦ ਹੋਵੇਗਾ ਕਿ ਹਾਲ ਹੀ ਵਿੱਚ ਦਸੰਬਰ 2025 ਵਿੱਚ ਇੰਡੀਗੋ ਏਅਰਲਾਈਨ ਵੱਲੋਂ ਕਰੀਬ 4,500 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਇਹ ਪਾਇਲਟਾਂ ਦੇ ਡਿਊਟੀ ਨਿਯਮਾਂ ਵਿੱਚ ਬਦਲਾਅ ਅਤੇ ਖ਼ਰਾਬ ਪ੍ਰਬੰਧਨ ਕਾਰਨ ਹੋਇਆ ਸੀ। ਨਾਗਰਿਕ ਉੱਡਾਣ ਵਿਭਾਗ ਨੇ ਕਿਹਾ ਹੈ ਕਿ ਉਸ ਸਮੇਂ ਉਨ੍ਹਾਂ ਨੇ ਦੇਖਿਆ ਕਿ ਜਦੋਂ ਉਡਾਣਾਂ ਰੱਦ ਹੋਈਆਂ, ਤਾਂ ਬਹੁਤ ਸਾਰੇ ਯਾਤਰੀਆਂ ਨੂੰ ਸਮੇਂ ’ਤੇ ਜਾਣਕਾਰੀ ਨਹੀਂ ਮਿਲ ਸਕੀ।   

ਭਾਰਤ ਵਿੱਚ ਵੱਡਾ ਦਾਅ ਲਗਾਉਣ ਦੀ ਤਿਆਰੀ!

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਦੇ ਤੇਜ਼ੀ ਨਾਲ ਵਧ ਰਹੇ ਆਟੋਮੋਬਾਈਲ ਮਾਰਕੀਟ ਵਿੱਚ ਹੁਣ ਸਿਰਫ਼ ਦੇਸੀ ਹੀ ਨਹੀਂ, ਸਗੋਂ ਵਿਦੇਸ਼ੀ ਪ੍ਰੀਮੀਅਮ ਨਿਰਮਾਤਾ ਕੰਪਨੀਆਂ ਵੀ ਨਵੇਂ ਮੌਕੇ ਖੋਜ ਰਹੀਆਂ ਹਨ। ਇਸੇ ਕੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਰੋਲਸ-ਰਾਇਸ ਦੇ ਸੀਈਓ ਤੁਫਾਨ ਅਰਗਿਨ ਬਿਲਗਿਚ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ‘ਵਿਕਸਿਤ ਭਾਰਤ’ ਵਿਜ਼ਨ ਦੇ ਤਹਿਤ ਭਾਰਤ ਵਿੱਚ ਕੰਪਨੀ ਦੇ ਓਪਰੇਸ਼ਨਾਂ ਨੂੰ ਵਧਾਉਣ ਬਾਰੇ ਯੋਜਨਾਵਾਂ ’ਤੇ ਵੀ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ ਇੱਕ ਪੋਸਟ ਕਰਦਿਆਂ ਕਿਹਾ ਕਿ ਰੋਲਸ-ਰਾਇਸ ਦੇ ਸੀਈਓ ਤੁਫਾਨ ਅਰਗਿਨ ਬਿਲਗਿਚ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਰੋਲਸ-ਰਾਇਸ ਦਾ ਸਵਾਗਤ ਕਰਦੇ ਹਾਂ ਕਿ ਉਹ ਭਾਰਤ ਵਿੱਚ ਆਪਣੀਆਂ ਗਤੀਵਿਧੀਆਂ ਨੂੰ ਵਧਾਏ ਅਤੇ ਸਾਡੇ ਨਵੀਨ ਅਤੇ ਊਰਜਾਵਾਨ ਨੌਜਵਾਨਾਂ ਨਾਲ ਭਾਈਚਾਰੇ ਦੀ ਸ਼ੁਰੂਆਤ ਕਰੇ।

ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ- ਸਵਾਰੀਆਂ ਨੂੰ ਹੋਈ ਪ੍ਰੇਸ਼ਾਨੀ

ਚੰਡੀਗੜ੍ਹ/ਬਿਊਰੋ ਨਿਊਜ਼  

10 ਟਰੇਡ ਯੂਨੀਅਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਅੱਜ ਮਿਲਿਆ-ਜੁਲਿਆ ਹੁੰਗਾਰਾ ਮਿਲਿਆ ਹੈ। ਇਸਦੇ ਚੱਲਦਿਆਂ ਕਈ ਕਿਸਾਨ ਜਥੇਬੰਦੀਆਂ ਨੇ ਵੀ ਇਸ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕੀਤਾ ਸੀ। ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਵਪਾਰਕ ਸਮਝੌਤੇ ਖਿਲਾਫ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਹੜਤਾਲ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਇਹ ਲੜਾਈ ਸਰਕਾਰੀ ਅਦਾਰਿਆਂ ਨੂੰ ਬਚਾਉਣ ਲਈ ਹੈ। ਇਸੇ ਦੌਰਾਨ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਅੱਜ ਦੂਜੇ ਦਿਨ ਵੀ ਹੜਤਾਲ ਕੀਤੀ। ਜਿਸ ਦੇ ਚੱਲਦਿਆਂ ਰੋਜ਼ਾਨਾ ਸਫਰ ਕਰਨ ਵਾਲੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਲੰਘੇ ਕੱਲ੍ਹ ਬੁੱਧਵਾਰ ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਦੇ ਆਗੂਆਂ ਦੀ ਹੋਈ ਲੰਬੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਇਹ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਸੀ। ਬੱਸ ਅੱਡਿਆਂ ’ਤੇ ਸਵਾਰੀਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ ਅਤੇ ਲੋਕ ਮਜਬੂਰਨ ਪ੍ਰਾਈਵੇਟ ਬੱਸਾਂ ਜਾਂ ਹੋਰ ਸਾਧਨਾਂ ਦੀ ਵਰਤੋਂ ਕਰ ਰਹੇ ਹਨ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.