Tuesday, 16 June 2026

ਮਾਸਕੋ/ਬਿਊਰੋ ਨਿਊਜ਼ :  ਰੂਸ ਅਤੇ ਯੂਕਰੇਨ ਨੇ ਰਾਸਟਰਪਤੀ ਵਲਾਦੀਮੀਰ ਪੂਤਿਨ ਵਲੋਂ ਇੱਕ ਦਿਨ ਦੀ ਈਸਟਰ ਜੰਗਬੰਦੀ ਨੂੰ ਤੋੜਨ ਦੇ ਇੱਕ ਦੂਜੇ ’ਤੇ ਦੋਸ ਲਾਏ ਹਨ। ਯੂਕਰੇਨ ਦੇ ਰਾਸਟਰਪਤੀ ਵੋਲੋਦੀਮੀਰ ਜੇਲੈਂਸਕੀ ਨੇ ਕਿਹਾ ਕਿ ਰੂਸ ਈਸਟਰ ਜੰਗਬੰਦੀ ਦੀ ਪਾਲਣਾ ਕਰਨ ਦਾ ਦਿਖਾਵਾ ਕਰ ਰਿਹਾ ਹੈ ਪਰ ਅਸਲ ਵਿੱਚ ਰੂਸ ਨੇ ਸਨਿਚਰਵਾਰ ਰਾਤ ਨੂੰ ਹਮਲੇ ਜਾਰੀ ਰੱਖੇ। ਰੂਸ ਨੇ ਅੱਧੀ ਰਾਤ ਤੋਂ ਸਾਮ ਚਾਰ ਵਜੇ ਤੱਕ 46 ਵਾਰ ਹਮਲੇ ਕੀਤੇ। ਉਨ੍ਹਾਂ ਐਕਸ ’ਤੇ ਪੋਸਟ ਪਾ ਕੇ ਕਿਹਾ, ‘ਜਾਂ ਤਾਂ ਪੂਤਿਨ ਦਾ ਆਪਣੀ ਫੌਜ ’ਤੇ ਪੂਰਾ ਨਿਯੰਤਰਣ ਨਹੀਂ ਹੈ ਜਾਂ ਸਥਿਤੀ ਇਹ ਸਾਬਤ ਕਰਦੀ ਹੈ ਕਿ ਰੂਸ ਵਿੱਚ ਉਨ੍ਹਾਂ ਦਾ ਯੁੱਧ ਨੂੰ ਖਤਮ ਕਰਨ ਵੱਲ ਕੋਈ ਸੱਚਾ ਕਦਮ ਚੁੱਕਣ ਦਾ ਕੋਈ ਇਰਾਦਾ ਨਹੀਂ ਹੈ ਅਤੇ ਉਹ ਸਿਰਫ ਦਿਖਾਵਾ ਕਰ ਰਹੇ ਹਨ। ਦੂਜੇ ਪਾਸੇ ਰੂਸ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਯੂਕਰੇਨ ਨੇ 1,000 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ, ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਜਿਸ ਕਾਰਨ ਕੁਝ ਰੂਸੀ ਨਾਗਰਿਕਾਂ ਦੀ ਮੌਤ ਹੋਈ। ਇਸ ਤੋਂ ਪਹਿਲਾਂ ਕਰੈਮਲਿਨ ਨੇ ਸਾਂਝੀ ਕਰਦਿਆਂ ਦੱਸਿਆ ਸੀ ਇਹ ਜੰਗਬੰਦੀ ਮਾਸਕੋ ਦੇ ਸਮੇਂ ਅਨੁਸਾਰ ਸ਼ਨਿਚਰਵਾਰ ਸ਼ਾਮ ਛੇ ਵਜੇ ਤੇ ਭਾਰਤੀ ਸਮੇਂ ਅਨੁਸਾਰ ਰਾਤ ਸਾਢੇ ਅੱਠ ਵਜੇ ਤੋਂ ਸੰਡੇ ਈਸਟਰ ਤਕ ਰਾਤ ਵੇਲੇ ਤੇ ਭਾਰਤੀ ਸਮੇਂ ਅਨੁਸਾਰ ਅਗਲੇ ਦਿਨ ਢਾਈ ਵਜੇ ਤਕ ਲਾਗੂ ਰਹੇਗੀ। ਇਸ ਤੋਂ ਤੁਰੰਤ ਬਾਅਦ ਯੂਕਰੇਨ ਦੇ ਵਿਦੇਸ ਮੰਤਰੀ ਨੇ ਕਿਹਾ ਸੀ ਕਿ ਰੂਸੀ ਰਾਸਟਰਪਤੀ ਵਲਾਦੀਮੀਰ ਪੂਤਿਨ ਦੇ ਈਸਟਰ ਜੰਗਬੰਦੀ ਦੇ ਐਲਾਨ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੀਵ 30 ਦਿਨਾਂ ਦੀ ਜੰਗਬੰਦੀ ਦੀ ਪਾਲਣਾ ਕਰਨ ਦੇ ਆਪਣੇ ਮੂਲ ਸਮਝੌਤੇ ’ਤੇ ਅੱਜ ਵੀ ਕਾਇਮ ਹੈ।

ਕਿਹਾ : ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਜਲਦੀ ਹੋਵੇ ਨਿਰਮਾਣ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼ਨੀਵਾਰ ਨੂੰ ਚੰਡੀਗੜ੍ਹ ’ਚ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੇ ਸਾਹਮਣੇ ਨੰਗਲ ਸ਼ਹਿਰ ਦੇ ਪੁਨਰ ਵਿਕਾਸ ਲਈ ਕਈ ਮਹੱਤਵਪੂਰਨ ਮੰਗਾਂ ਰੱਖੀਆਂ। ਕੇਂਦਰੀ ਮੰਤਰੀ ਦੇ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ। ਬੈਂਸ ਨੇ ਕਿਹਾ ਕਿ ਨੰਗਲ ਜੋ ਕਦੇ ਦੇਸ਼ ਦੇ ਸਭ ਤੋਂ ਸੁੰਦਰ ਅਤੇ ਯੋਜਨਾਬੱਧ ਨਗਰਾਂ ਵਿਚੋਂ ਇਕ ਸੀ ਉਥੇ ਹੀ ਅੱਜ ਬਹੁਤ ਕਮੀਆਂ ਹਨ। ਉਨ੍ਹਾਂ ਕਿਹਾ ਕਿ ਨੰਗਲ ਤੋਂ ਭਾਖੜਾ ਡੈਮ ਤੱਕ ਪੁਰਾਣੀ ਰੇਲਵੇ ਲਾਈਨ ’ਤੇ ਗਲਸ ਰੂਫ ਹੈਰੀਟੇਜ ਟ੍ਰੇਨ ਦੀ ਸ਼ੁਰੂਟਾਤ ਕਰਨ ਦੀ ਮੰਗ ਕੀਤੀ ਗਈ। ਇਹ ਟੈ੍ਰਕ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਸ ਟੂਰਿਸਟ ਦਿ੍ਰਸ਼ਟੀ ਨਾਲ ਵਿਕਸਤ ਕੀਤਾ ਜਾਣ ਦੀ ਮੰਗ ਉਨ੍ਹਾਂ ਕੇਂਦਰੀ ਮੰਤਰੀ ਕੋਲੋਂ ਕੀਤੀ। ਇਸ ਤੋਂ ਇਲਾਵਾ ਬੈਂਸ ਨੇ ਭਾਖੜਾ-ਨੰਗਲ ਡੈਮ ਮਿਊਜ਼ੀਅਮ ਦਾ ਨਿਰਮਾਣ ਜਲਦ ਤੋਂ ਜਲਦ ਕਰਵਾਉਣ ਦੀ ਮੰਗ ਵੀ ਕੇਂਦਰੀ ਮੰਤਰੀ ਕੋਲ ਰੱਖੀ।

  

ਮੋਹਾਲੀ ਦੀ ਅਦਾਲਤ ਨੇ ਪੋਲੀਗ੍ਰਾਫ਼ ਟੈਸਟ ਕਰਵਾਉਣ ਦੀ ਦਿੱਤੀ ਮਨਜ਼ੂਰੀ

ਮੁਹਾਲੀ/ਬਿਊਰੋ ਨਿਊਜ਼ : ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਮੁਹਾਲੀ ਦੀ ਇੱਕ ਅਦਾਲਤ ਨੇ ਛੇ ਪੁਲੀਸ ਮੁਲਾਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਾਉਣ ਦੀ ਆਗਿਆ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਘਟਨਾ ਦੇ ਪਿੱਛੇ ਦੀ ਸੱਚਾਈ ਦਾ ਪਰਦਾਫਾਸ਼ ਕਰਨ ਲਈ ਪੋਲੀਗ੍ਰਾਫ ਟੈਸਟ ਲਈ ਅਦਾਲਤ ਦੀ ਪ੍ਰਵਾਨਗੀ ਮੰਗੀ ਸੀ। ਅਦਾਲਤ ਨੇ ਸੁਪਰੀਮ ਕੋਰਟ ਦੀਆਂ ਸੇਧਾਂ ਦਾ ਹਵਾਲਾ ਦਿੰਦਿਆਂ ਨੋਟ ਕੀਤਾ ਕਿ ਅਜਿਹੇ ਟੈਸਟਾਂ ਲਈ ਸਬੰਧਤ ਵਿਅਕਤੀਆਂ ਦੀ ਸਹਿਮਤੀ ਦੀ ਲੋੜ ਹੁੰਦੀ ਹੈ। ਸੂਤਰਾਂ ਨੇ ਪੁਸ਼ਟੀ ਕੀਤੀ ਕਿ ਸਾਰੇ ਛੇ ਅਧਿਕਾਰੀਆਂ ਨੇ ਲਿਖਤੀ ਸਹਿਮਤੀ ਦੇ ਦਿੱਤੀ, ਜਿਸ ਕਾਰਨ ਅਦਾਲਤ ਦੀ ਮਨਜ਼ੂਰੀ ਮਿਲ ਗਈ। ਜ਼ਿਕਰਯੋਗ ਹੈ ਕਿ ਸਤੰਬਰ 2022 ਵਿੱਚ ਬਿਸ਼ਨੋਈ ਦੇ ਦੋ ਵੀਡੀਓ ਇੰਟਰਵਿਊ ਹੋਏ ਸਨ, ਜਿਨ੍ਹਾਂ ਵਿਚੋਂ ਇੱਕ ਮੁਹਾਲੀ ਦੇ ਖਰੜ ਸਥਿਤ ਸੀਆਈਏ ਦਫਤਰ ਵਿੱਚ ਰਿਕਾਰਡ ਕੀਤੀ ਗਈ ਸੀ ਅਤੇ ਦੂਜੀ ਰਾਜਸਥਾਨ ਵਿੱਚ ਹੋਈ ਸੀ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਇਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ। 

ਕਿਹਾ :  ਹੁਣ ਦਿੱਲੀ ਸਥਿਤ ਕਪੂਰਥਲਾ ਹਾਊਸ ਬਣਿਆ ‘ਮੈਰਿਜ ਪੈਲੇਸ ਆਫ ਐਮੀਨੈਂਸ’

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਵੱਲੋਂ ਕਪੂਰਥਲਾ ਹਾਊਸ ਵਿਚ ਆਪਣੇ ਆਈਆਈਟੀ-ਡੀ ਦੇ ਹਮਜਮਾਤੀ ਨਾਲ ਵਿਆਹ ਕਰਵਾਉਣ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਇਕ ਮੈਰਿਜ ਪੈਲੇਸ ਵਿੱਚ ਬਦਲ ਗਈ ਹੈ। ਜਾਖੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਕਪੂਰਥਲਾ ਹਾਊਸ ਵਿਚ ਉਨ੍ਹਾਂ ਦੀ ਧੀ ਦੇ ਵਿਆਹ ਦੇ ਮੌਕੇ ਹਾਰਦਿਕ ਸ਼ੁਭਕਾਮਨਾਵਾਂ। ਕੁਝ ਸਮੇਂ ਤੋਂ ‘ਕਪੂਰਥਲਾ ਹਾਊਸ’ ਇਕ ‘ਮੈਰਿਜ ਪੈਲੇਸ ਆਫ਼ ਐਮੀਨੈਂਸ’ ਬਣ ਗਿਆ ਜਾਪਦਾ ਹੈ।’’ ਜਾਖੜ ਨੇ ਯਾਦ ਦਵਾਇਆ ਕਿ ਕੇਜਰੀਵਾਲ ਦੀ ਧੀ ਦੇ ਵਿਆਹ ਤੋਂ ਪਹਿਲਾਂ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਆਹ ਸਬੰਧੀ ਸਮਾਰੋਹ ਇਸੇ ਥਾਂ ’ਤੇ ਹੋਏ ਸਨ। ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ, ‘‘ਇਮਾਨਦਾਰੀ ਦੇ ਸਵਾਲਾਂ ਨੂੰ ਭੁੱਲ ਜਾਓ, ਉਹ ਸਿਰਫ ਸਮੇਂ ਦੀ ਗੱਲ ਹੈ। ਮਾਣਯੋਗ ਮੁੱਖ ਮੰਤਰੀ ਇਸ ਨੂੰ ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ ਵਜੋਂ ਐਲਾਨ ਸਕਦੇ ਹਨ। ਕਪੂਰਥਲਾ ਹਾਊਸ ਦੇ ਦਰਵਾਜ਼ੇ ਖਾਸ ਆਦਮੀ ਦੀ ਸ਼ੈਲੀ ਵਿਚ ਵਿਆਹ ਕਰਵਾਉਣ ਲਈ ਖੋਲ੍ਹ ਕੇ ਲਗਭਗ ਦੀਵਾਲੀਆ ਹੋ ਚੁੱਕੇ ਪੰਜਾਬ ਵਾਸਤੇ ਮਾਲੀਆ ਕਮਾਉਣ ਲਈ ‘ਕ੍ਰਾਂਤੀ’ ਦਾ ਇੱਕ ਹੋਰ ਮਾਡਲ।’’

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.