Tuesday, 16 June 2026

ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ 5.8 ਦੀ ਤੀਬਰਤਾ ਵਾਲਾ ਭੁਚਾਲ ਆਇਆ ਅਤੇ ਇਸ ਭੂਚਾਲ ਦਾ ਕੇਂਦਰ ਵੀ ਅਫਗਾਨਿਸਤਾਨ ਹੀ ਦੱਸਿਆ ਜਾ ਰਿਹਾ ਹੈ। ਜਦਕਿ ਇਸ ਭੂਚਾਲੇ ਦੇ ਝਟਕੇ ਭਾਰਤ ਦੇ ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵਿਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਅਨੁਸਾਰ ਇਹ ਭੂਚਾਲ ਅੱਜ ਦੁਪਹਿਰ 12 ਵਜੇ 17 ਮਿੰਟ ’ਤੇ ਆਇਆ ਅਤੇ ਫਿਲਹਾਲ ਇਸ ਭੂਚਾਲ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਪ੍ਰਾਪਤ ਨਹੀਂ ਹੈ। ਜਦਕਿ ਭਾਰਤ ਦੇ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ’ਚ ਲੋਕ ਡਰਦੇ ਹੋਏ ਘਰਾਂ ਤੋਂ ਬਾਹਰ ਨਿਕਲ ਆਏ ਸਨ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਦੇ ਅਨੁਸਾਰ, ਭੁਚਾਲ ਅਫ਼ਗਾਨਿਸਤਾਨ-ਤਾਜ਼ਿਕਸਤਾਨ ਸਰਹੱਦ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਆਇਆ ਪਰ ਕਿਸੇ ਵੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਇਸ ਨੂੰ ਗੋਗੀ ਦਾ ਅਪਮਾਨ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਲੁਧਿਆਣਾ ਉਪ ਚੋਣ ਲੜ ਰਹੇ ‘ਆਪ’ ਦੇ ਸੰਜੀਵ ਅਰੋੜਾ ਵੱਲੋਂ ਇਕ ਸਕੂਲ ਦਾ ਉਦਾਘਟਨ ਕੀਤਾ ਗਿਆ, ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ’ਚ ਸਰਗਰਮੀ ਤੇਜ਼ ਹੋ ਗਈ ਹੈ। ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਵੱਲੋਂ ਇਸ ਸਕੂਲ ਦੀਆਂ ਫੋਟੋਆਂ ਸ਼ੋਸ਼ਲ ਮੀਡੀਆ ’ਤੇ ਸ਼ੇਅਰ ਕੀਤੀਆਂ ਗਈਆਂ। ਜਿਸ ’ਚ ਉਨ੍ਹਾਂ ਵੱਲੋਂ ਦਿਖਾਇਆ ਗਿਆ ਹੈ ਕਿ ਇਹ ਉਹੀ ਸਕੂਲ ਹੈ ਜਿਸ ਦਾ ਉਦਘਾਟਨ ਸਵਰਗੀ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਵੱਲੋਂ ਕੀਤਾ ਗਿਆ ਸੀ। ਪਰਗਟ ਸਿੰਘ ਨੇ ਇਸ ਨੂੰ ਸਵਰਗੀ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦਾ ਅਪਮਾਨ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਐਨਜੀਓ ਵੱਲੋਂ ਇਹ ਕਲਾਸਾਂ ਬਣਵਾਈਆਂ ਗਈਆਂ ਸਨ, ਉਨ੍ਹਾਂ ਦਾ ਨਾਂ ਇਸ ਨੀਂਹ ਪੱਥਰ ਤੋਂ ਹਟਾ ਦਿੱਤਾ ਗਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਇਹ ਕੋਈ ਸਿੱਖਿਆ ਕ੍ਰਾਂਤੀ ਨਹੀਂ ਬਲਕਿ ਇਹ ਤਾਂ ਨੀਂਹ ਪੱਥਰਾਂ ਦੀ ਰਾਜਨੀਤੀ ਹੋ ਰਹੀ ਹੈ।

  

ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੇ ਪਾਇਆ ਭੰਗੜਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦੀ ਆਪਣੇ ਕਾਲਜ ਸਮੇਂ ਦੇ ਦੋਸਤ ਸੰਭਵ ਜੈਨ ਨਾਲ ਸਗਾਈ ਹੋਈ। ਹਰਸ਼ਿਤਾ ਕੇਜਰੀਵਾਲ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ ਮੁਲਾਕਾਤ ਹੋਈ। ਉਂਝ ਦੋਵਾਂ ਪਰਿਵਾਰਾਂ ਨੇ ਸਗਾਈ ਵਾਲੀਆਂ ਰਸਮਾਂ ਸਾਦੇ ਢੰਗ ਨਾਲ ਕੀਤੀਆਂ। ਸਗਾਈ ਸਮਾਗਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿਚ ਹੋਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਚੋਣਵੇਂ ਮਹਿਮਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਨੂੰ ਇਸ ਸਗਾਈ ਲਈ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਕਈ ਹੋਰ ‘ਆਪ’ ਆਗੂ ਵੀ ਇਸ ਸਮਾਗਮ ਵਿਚ ਸ਼ਾਮਲ ਹੋਏ। ਭਗਵੰਤ ਮਾਨ ਤੇ ਕੇਜਰੀਵਾਲ ਇਕੱਠੇ ਸਮਾਗਮ ਵਾਲੀ ਥਾਂ ’ਤੇ ਪੁੱਜੇ ਜਿਸ ਨਾਲ ਦੋਵਾਂ ਆਗੂਆਂ ਵਿਚਾਲੇ ਨੇੜਤਾ ਦਾ ਸੰਕੇਤ ਮਿਲਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਖੂਬ ਭੰਗੜਾ ਪਾਇਆ।

  

ਕਿਹਾ : ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਰੱਖਿਆ ਜਾਵੇ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਰਾਹੀਂ ਰਾਜਾ ਵੜਿੰਗ ਨੇ ਰੇਲ ਮੰਤਰੀ ਕੋਲੋਂ ਮੰਗ ਕੀਤੀ ਕਿ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਦਾ ਨਾਮ ਨੌਂਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਮਨਾ ਰਹੇ ਹਾਂ। ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਖੁਦ ਕੁਰਬਾਨੀ ਦਿੱਤੀ ਸੀ। ਇਸ ਲਈ ਜੇਕਰ ਅਸੀਂ ਨਵੀਂ ਦਿੱਲੀ ਰੇਲਵੇ ਸਟੇਸ਼ਨਾਂ ਦਾ ਨਾਂ ਉਨ੍ਹਾਂ ਦੇ ਨਾਮ ’ਤੇ ਰੱਖਦੇ ਹਾਂ ਤਾਂ ਇਹ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਰਾਜਾ ਵੜਿੰਗ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਇਕ ਅੱਤਿਆਚਾਰੀ ਤੋਂ ਧਰਮ ਦੀ ਰੱਖਿਆ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਗੁਰੂ ਤੇਗ ਬਹਾਦੁਰ ਜੀ ਦੇ ਨਾਂਮ ’ਤੇ ਰੱਖਿਆ ਜਾਵੇਗਾ ਤਾਂ ਸਾਡੀ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਬਲੀਦਾਨ ਬਾਰੇ ਜਾਨਣ ਲਈ ਪ੍ਰੇਰਿਤ ਕਰੇਗਾ।

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.