Tuesday, 16 June 2026

32 ਵਿਅਕਤੀਆਂ ਦੀ ਮੌਤ, 84 ਹੋਏ ਗੰਭੀਰ ਜ਼ਖ਼ਮੀ

ਕੀਵ/ਬਿਊਰੋ ਨਿਊਜ਼ : ਰੂਸ ਨੇ ਯੂਕਰੇਨ ਦੇ ਸੁਮੀ ਸ਼ਹਿਰ ’ਤੇ ਐਤਵਾਰ ਨੂੰ ਮਿਜ਼ਾਈਲ ਹਮਲਾ ਕਰ ਦਿੱਤਾ ਜਿਸ ਨਾਲ 32 ਤੋਂ ਵੱਧ ਜਣੇ ਮਾਰੇ ਗਏ। ਅਧਿਕਾਰੀਆਂ ਅਨੁਸਾਰ ਦੋ ਬੈਲਿਸਟਿਕ ਮਿਜ਼ਾਈਲਾਂ ਸਵੇਰੇ 10:15 ਵਜੇ ਸ਼ਹਿਰ ਦੇ ਕੇਂਦਰ ਵਿਚ ਉਸ ਵੇਲੇ ਦਾਗੀਆਂ ਗਈਆਂ ਜਦੋਂ ਲੋਕ ਹਫਤਾਵਾਰੀ ਛੁੱਟੀ ਮਨਾਉਣ ਲਈ ਇਕੱਠੇ ਹੋਏ ਸਨ। ਯੂਕਰੇਨ ਦੇ ਚੈਨਲਾਂ ’ਤੇ ਘਟਨਾ ਵਾਲੀ ਥਾਂ ਤੋਂ ਪੋਸਟ ਕੀਤੇ ਗਏ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਹਮਲੇ ਤੋਂ ਬਾਅਦ ਜ਼ਮੀਨ ’ਤੇ ਲਾਸ਼ਾਂ ਖਿੰਡੀਆਂ ਹੋਈਆਂ ਹਨ। ਕਾਰਜਕਾਰੀ ਮੇਅਰ ਆਰਟੇਮ ਕੋਬਜ਼ਾਰ ਨੇ ਸੋਸ਼ਲ ਮੀਡੀਆ ’ਤੇ ਕਿਹਾ, ‘ ਪਾਮ ਸੰਡੇ ਮਨਾਉਣ ਲਈ ਇਕੱਠੇ ਹੋਏ ਸਾਡੇ ਭਾਈਚਾਰੇ ਨੂੰ ਭਿਆਨਕ ਦੁਖਾਂਤ ਦਾ ਸਾਹਮਣਾ ਕਰਨਾ ਪਿਆ ਹੈ। ਇਸ ਹਾਦਸੇ ਵਿਚ 32 ਤੋਂ ਵੱਧ ਲੋਕ ਮਾਰੇ ਗਏ ਹਨ।’ ਯੂਕਰੇਨ ਦੀ ਰਾਜ ਐਮਰਜੈਂਸੀ ਸੇਵਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਮਲੇ ਵਜੋਂ ਘੱਟੋ-ਘੱਟ 32 ਲੋਕ ਮਾਰੇ ਗਏ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੱਤ ਬੱਚਿਆਂ ਸਮੇਤ 84 ਹੋਰ ਲੋਕ ਜ਼ਖਮੀ ਹੋਏ ਹਨ।

ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ ਹੈ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੁਖਬੀਰ ਸਿੰਘ ਬਾਦਲ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ।  ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਸਗੋਂ ਇਹ ਤਾਂ ਪੰਜਾਬ ਦੀ ਅਸਲ ਪਾਰਟੀ ਅਤੇ ਪੰਜਾਬ ਦੀ ਵਾਰਿਸ ਪਾਰਟੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਪਾਰਟੀਆਂ ਰਾਜ ਕਰਨ ਲਈ ਆਉਂਦੀਆਂ ਹਨ ਪਰ ਸ਼ੋ੍ਰਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਏਜੰਸੀਆਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਤੋੜਨ ਦੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਪਰ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਸ ਟੁੱਟਣ ਤੋਂ ਬਚਾਅ ਲਿਆ ਹੈ।

  

ਚੌਥੀ ਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਸੁਖਬੀਰ ਸਿੰਘ ਬਾਦਲ

ਅੰਮਿ੍ਰਤਸਰ/ਬਿਊਰੋ ਨਿਊਜ਼ : ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਡੈਲੀਗੇਟ ਇਜਲਾਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਜਲਾਸ ਦੌਰਾਨ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵਲੋਂ ਸੁਖਬੀਰ ਸਿੰਘ ਬਾਦਲ ਦਾ ਨਾਂਅ ਪ੍ਰਧਾਨ ਵਜੋਂ ਪੇਸ਼ ਕੀਤਾ ਗਿਆ, ਜਿਸ ਦੀ ਤਾਇਦ ਪਰਮਜੀਤ ਸਿੰਘ ਸਰਨਾ ਵਲੋਂ ਕੀਤੀ ਗਈ ਹੈ। ਤਾਈਦ ਮਜੀਦ ਮਹੇਸ਼ ਇੰਦਰ ਸਿੰਘ ਗਰੇਵਾਲ ਵਲੋਂ ਕੀਤੀ ਗਈ ਹੈ ਅਤੇ ਹਾਜ਼ਰ ਡੈਲੀਗੇਟਸ ਵਲੋਂ ਬੋਲੇ ਸੋ ਨਿਹਾਲ ਦੇ ਜੈਕਾਰੇ ਬੁਲਾ ਕੇ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਬਣਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਸੁਖਬੀਰ ਸਿੰਘ ਦੇ ਮੁਕਾਬਲੇ ਕੋਈ ਵੀ ਹੋਰ ਪ੍ਰਧਾਨ ਦੇ ਅਹੁਦੇ ਲਈ ਨਾਂਅ ਪੇਸ਼ ਨਾ ਹੋਣ ਕਰਕੇ ਇਜਲਾਸ ਦੇ ਚੋਣ ਅਧਿਕਾਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ।  

  

ਕਿਹਾ : 13 ਅਪ੍ਰੈਲ ਵਾਲੇ ਦਿਨ ਆਪਣੇ ਘਰਾਂ ’ਤੇ ਝੁਲਾਓ ਖਾਲਸਾਈ ਨਿਸ਼ਾਨ ਸਾਹਿਬ 

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ  ਸੰਗਤਾਂ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਖ਼ਾਲਸਾ ਸਾਜਨਾ ਦਿਵਸ 13 ਅਪ੍ਰੈਲ ਵਾਲੇ ਦਿਨ ਕੌਮੀ ਇਕਜੁੱਟਤਾ ਦੇ ਪ੍ਰਗਟਾਵੇ ਲਈ ਆਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ। ਧਿਆਨ ਰਹੇ ਕਿ ਭਲਕੇ ਐਤਵਾਰ ਨੂੰ ਦੇਸ਼ ਵਿਦੇਸ਼ ਵਿਚ ਸਿੱਖ ਸੰਗਤਾਂ ਵੱਲੋਂ ਖਾਲਸਾ ਦਾ ਸਾਜਨਾ ਦਿਵਸ ਅਤੇ ਵਿਸਾਖੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਵੇਗੀ।   

  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.