Tuesday, 16 June 2026

 

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣਾ ਮਰਨ ਵਰਤ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਇਹ ਐਲਾਨ ਕੀਤਾ। ਉਨ੍ਹਾਂ ਨੇ 131 ਦਿਨਾਂ ਪਿੱਛੋਂ ਮਰਨ ਵਰਤ ਖ਼ਤਮ ਕੀਤਾ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਲਈ ਲੜਾਈ ਜਾਰੀ ਰਹੇਗੀ। ਡੱਲੇਵਾਲ ਨੇ 26 ਨਵੰਬਰ 2024 ਨੂੰ ਮਰਨ ਵਰਤ ਸ਼ੁਰੂ ਕੀਤਾ ਸੀ ਅਤੇ 18 ਜਨਵਰੀ ਤੋਂ ਮੈਡੀਕਲ ਸਹੂਲਤ ਲੈਣੀ ਸ਼ੁਰੂ ਕੀਤੀ ਸੀ। ਡੱਲੇਵਾਲ ਕੁਝ ਦਿਨ ਪਹਿਲਾਂ ਹੀ ਹਸਪਤਾਲ ’ਚੋਂ ਡਿਸਚਾਰਜ ਹੋਏ ਸਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲ ਕੇ ਸਾਡੇ ਨਾਲ ਧੋਖਾ ਕੀਤਾ ਅਤੇ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਕਿਸਾਨਾਂ ਖਿਲਾਫ਼ ਸਾਜ਼ਿਸ਼ ਰਚੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਮੁੜ ਤੋਂ ਤੇਜ਼ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਇਹ ਲੜਾਈ ਐਮਐਸਪੀ ਲਾਗੂ ਹੋਣ ਤੱਕ ਜਾਰੀ ਰਹੇਗੀ।

ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਲੰਘੇ ਦਿਨੀਂ ਹੋਇਆ ਸੀ ਦੇਹਾਂਤ

ਜਲੰਧਰ/ਬਿਊਰੋ ਨਿਊਜ਼ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਰਾਜ ਗਾਇਕ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਹੰਸ ਰਾਜ ਹੰਸ ਦੇ ਜਲੰਧਰ ਸਥਿਤ ਪਹੰੁਚੇ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਧਿਆਨ ਰਹੇ ਕਿ  ਮਸ਼ਹੂਰ ਪੰਜਾਬੀ ਗਾਇਕ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਲੰਘੇ ਦਿਨੀਂ ਦਹਾਂਤ ਹੋ ਗਿਆ। ਜਿਸ ਤੋਂ ਬਾਅਦ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਕਲਾਤਮਕ ਸ਼ਖਸੀਅਤਾਂ ਇਸ ਦੁੱਖ ਦੀ ਘੜੀ ਵਿਚ ਹੰਸ ਪਰਿਵਾਰ ਦੇ ਘਰ ਦੁੱਖ ਸਾਂਝਾ ਕਰਨ ਲਈ ਪਹੁੰਚਣ ਲੱਗੀਆਂ ਸਨ। ਇਸ ਤਹਿਤ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵੇਂ ਮੁਖੀ ਬਾਬਾ ਜਸਦੀਪ ਸਿੰਘ ਹੰਸ ਰਾਜ ਹੰਸ ਦੇ ਘਰ ਕਰਨ ਪੁੱਜੇ ਪਹੁੰਚੇ ਅਤੇ ਉਨ੍ਹਾਂ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਪੀਲ ਕੀਤੀ।

ਕਿਹਾ : ਕੇਜਰੀਵਾਲ, ਸਿਸੋਦੀਆ ਅਤੇ ਜੈਨ ਕੁਰੱਪਸ਼ਨ ਦੇ ਮਾਮਲੇ ’ਚ ਕੱਟ ਚੁੱਕੇ ਹਨ ਜੇਲ੍ਹ

ਦਿੜ੍ਹਬਾ ਮੰਡੀ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰ ਅੱਜ ਸੰਗਰੂਰ ਜ਼ਿਲ੍ਹੇ ਦੇ  ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਬਘਗੌਲ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ‘ਆਪ’ ਆਗੂਆਂ ’ਤੇ ਸਵਾਲ ਚੁੱਕੇ। ਅਵਤਾਰ ਸਿੰਘ ਕਰੀਮਪੁਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਸਿਹਤ ਮੰਤਰੀ ਜਤਿੰਦਰ ਜੈਨ ਅਤੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤਿੰਨੋਂ ਜਣੇ ਕਰੱਪਸ਼ਨ ਦੇ ਕੇਸਾਂ ਵਿਚ ਜੇਲ੍ਹ ਕੱਟ ਕੇ ਆਏ ਹਨ। ਪੰਜਾਬ ਦੀ ਜਨਤਾ ਨੂੰ ਇਹ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਨਸ਼ੇ ਨੂੰ ਖਤਮ ਕਰ ਦੇੇਵੇਗੀ। ਜਦਕਿ ਉਨ੍ਹਾਂ ਦੇ ਤਿੰਨੋਂ ਆਗੂ ਖੁਦ ਨਸ਼ਿਆਂ ਦੇ ਕੇਸਾਂ ਵਿਚ ਫਸੇ ਹੋਏ ਹਨ ਹਨ। ਕਰੀਮਪੁਰ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਿਆ ਕਿਹਾ ਕਿ ਪੰਜਾਬ ਦੀ ਸਥਿਤੀ ਸਭ ਦੇ ਸਾਹਮਣੇ ਹੈ।

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ

ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਮਿਲਨਾਡੂ ਦੇ ਰਾਮੇਸ਼ਵਰਮ ਵਿਚ ਪੰਬਨ ਪੁਲ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਕਿਹਾ ਅੱਜ ਰਾਮ ਨੌਮੀ ਹੈ ਅਤੇ ਸੂਰਜ ਦੀਆਂ ਕਿਰਨਾਂ ਨੇ ਅਯੁੱਧਿਆ ਦੇ ਰਾਮ ਜਨਮਭੂਮੀ ਮੰਦਰ ਵਿਚ ਰਾਮ ਲੱਲਾ ਦਾ ਸੂਰਜ ਤਿਲਕ ਲਗਾਇਆ। ਰਾਮੇਸ਼ਵਰਮ ਦੀ ਪਵਿੱਤਰ ਧਰਤੀ ਤੋਂ, ਮੈਂ ਦੇਸ਼ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਂ ਧੰਨ ਮਹਿਸੂਸ ਕਰਦਾ ਹਾਂ ਕਿ ਮੈਂ ਅੱਜ ਰਾਮਨਾਥਸਵਾਮੀ ਮੰਦਰ ਵਿਚ ਪ੍ਰਾਰਥਨਾ ਕਰ ਸਕਿਆ। ਇਸ ਖ਼ਾਸ ਦਿਨ ’ਤੇ, ਮੈਨੂੰ 8,300 ਕਰੋੜ ਰੁਪਏ ਦੇ ਵਿਕਾਸ ਕਾਰਜ ਸੌਂਪਣ ਦਾ ਮੌਕਾ ਮਿਲਿਆ। ਇਹ ਰੇਲ ਅਤੇ ਸੜਕ ਪ੍ਰੋਜੈਕਟ ਤਾਮਿਲਨਾਡੂ ਵਿਚ ਸੰਪਰਕ ਨੂੰ ਵਧਾਉਣਗੇ। ਮੈਂ ਇਨ੍ਹਾਂ ਪ੍ਰੋਜੈਕਟਾਂ ਲਈ ਤਾਮਿਲਨਾਡੂ ਦੇ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਵਧਾਈ ਦਿੰਦਾ ਹਾਂ।  

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.