Tuesday, 16 June 2026

ਅਰਜਨਟੀਨਾ ਸ਼ੂਟਿੰਗ  ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ

ਨਵੀਂ ਦਿੱਲੀ/ਬਿਊਰੋ ਨਿਊਜ਼  : ਭਾਰਤੀ ਨਿਸ਼ਾਨੇਬਾਜ਼ ਸਿਫਤ ਕੌਰ ਸਮਰਾ ਨੇ ਅਰਜਨਟੀਨਾ ਦੇ ਬਿਊਨਸ ਆਇਰਸ ਵਿਚ ਮਹਿਲਾ 50 ਮੀਟਰ ਰਾਈਫਲ 3 ਪੋਜੀਸ਼ਨ (3) ਫਾਈਨਲ ’ਚ ਆਪਣਾ ਪਹਿਲਾ ਵਿਅਕਤੀਗਤ  ਵਿਸ਼ਵ ਕੱਪ ਸੋਨ ਤਗਮਾ ਜਿੱਤਿਆ। ਫਰੀਦਕੋਟ ਦੀ 23 ਸਾਲਾ ਖਿਡਾਰਨ ਨੇ ਸ਼ੁੱਕਰਵਾਰ ਦੇਰ ਰਾਤ ਟੀਰੋ ਫੈਡਰਲ ਅਰਜਨਟੀਨੋ ਡੀ ਬਿਊਨਸ ਆਇਰਸ ਸ਼ੂਟਿੰਗ ਰੇਂਜ ਵਿਚ ਭਾਰਤ ਨੂੰ ਸੀਜ਼ਨ-ਓਪਨਿੰਗ ਵਿਸ਼ਵ ਕੱਪ ਸਟੇਜ ਈਵੈਂਟ ਦਾ ਪਹਿਲਾ ਸੋਨ ਤਗ਼ਮਾ ਦਿਵਾਇਆ। ਸਿਫਤ ਨੇ 45-ਸ਼ਾਟ ਫਾਈਨਲ ਦੇ ਅੰਤ ਵਿੱਚ 458.6 ਅੰਕਾਂ ਨਾਲ ਸਮਾਪਤੀ ਕੀਤੀ, ਜਦੋਂ ਕਿ ਮੈਂਗੋਲਡ 455.3 ਦੇ ਨਾਲ 3.3 ਅੰਕ ਪਿੱਛੇ ਰਹੀ। ਮੁਕਾਬਲੇ ਦੇ ਪਹਿਲੇ ਦਿਨ ਪਹਿਲੇ ਫਾਈਨਲ ਵਿਚ ਤਗ਼ਮੇ ਜਿੱਤਣ ਤੋਂ ਖੁੰਝਣ ਤੋਂ ਬਾਅਦ ਭਾਰਤ ਹੁਣ ਮੁਕਾਬਲੇ ਦੇ ਦੂਜੇ ਦਿਨ ਦਾ ਅੰਤ ਇੱਕ ਸੋਨ ਅਤੇ ਇੱਕ ਕਾਂਸੀ ਦੇ ਤਗਮੇ ਹਾਸਲ ਕਰ ਚੁੱਕਾ ਹੈ, ਜੋ ਪਹਿਲਾਂ ਚੈਨ ਸਿੰਘ ਨੇ ਪੁਰਸ਼ਾਂ ਦੇ 3 ਵਿੱਚ ਜਿੱਤਿਆ ਸੀ। ਚੀਨ ਇੱਕ ਸੋਨ ਅਤੇ ਇੱਕ ਚਾਂਦੀ ਦੇ ਤਗਮੇ ਨਾਲ ਸਿਖਰ ’ਤੇ ਹੈ।   

  

ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ

ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀਲੰਕਾ ਦੇ ਤਿੰਨ ਦਿਨਾਂ ਦੌਰੇ ’ਤੇ ਹਨ। ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਯਕੇ ਦਰਮਿਆਨ ਦੋਪੱਖੀ ਗੱਲਬਾਤ ਹੋਈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਮਛੂਆਰਿਆਂ ਦੀ ਗਿ੍ਰਫ਼ਤਾਰੀ ’ਤੇ ਚਰਚਾ ਕੀਤੀ ਅਤੇ ਕਿਹਾ ਕਿ ਇਹ ਮਛੂਆਰਿਆਂ ਦੀ ਰੋਜ਼ੀ-ਰੋਟੀ ਦਾ ਮੁੱਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮਛੂਆਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਤੁਰੰਤ ਛੱਡਿਆ ਜਾਵੇ। ਤਮਿਲ ਮੁੱਦੇ ’ਤੇ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਸ੍ਰੀਲੰਕਾ ਸਰਕਾਰ ਤਮਿਲਾਂ ਦੀ ਇੱਛਾਵਾਂ ਨੂੰ ਪੂਰਾ ਕਰੇਗੀ ਅਤੇ ਸ੍ਰੀਲੰਕਾ ਦੇ ਸੰਵਿਧਾਨ ਤਹਿਤ ਮਿਲੇ ਪੂਰੇ ਅਧਿਕਾਰਾਂ ਨੂੰ ਲਾਗੂ ਕਰੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਸ੍ਰੀਲੰਕਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰ ਦਿਸਾਨਾਯਕੇ ਨੇ ਮੋਦੀ ਨੂੰ ਮਿੱਤਰ ਐਵਾਰਡ ਵੀ ਦਿੱਤਾ। ਜਿਸ ’ਤੇ ਮੋਦੀ ਨੇ ਕਿਹਾ ਕਿ ਇਹ ਸਿਰਫ ਮੇਰਾ ਹੀ ਸਨਮਾਨ ਨਹੀਂ ਬਲਕਿ 140 ਕਰੋੜ ਭਾਰਤੀਆਂ ਦਾ ਸਨਮਾਨ ਹੈ।

ਅਮਿਤਾਬ ਬੱਚਨ, ਪੇ੍ਰਮ ਚੋਪੜਾ ਸਮੇਤ ਹੋਰ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਰਹੀਆਂ ਮੌਜੂਦ

ਮੰੁਬਈ/ਬਿਊਰੋ ਨਿਊਜ਼ : ਮਸ਼ਹੂਰ ਐਕਟਰ ਅਤੇ ਡਾਇਰੈਕਟਰ ਮਨੋਜ ਕੁਮਾਰ ਦਾ ਅੱਜ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਮੰੁਬਈ ਸਥਿਤ ਪਵਨਹੰਸ ਸ਼ਮਸ਼ਾਨਘਾਟ ’ਚ ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਤਿਰੰਗੇ ’ਚ ਲਪੇਟ ਕੇ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਕੁਣਾਲ ਗੋਸਵਾਮੀ ਵੱਲੋਂ ਉਨ੍ਹਾਂ ਦੀ ਚਿਤਾ ਨੂੰ ਮੁਖਅਗਨੀ ਦਿੱਤੀ ਗਈ। ਮਨੋਜ ਕੁਮਾਰ ਦੇ ਅੰਤਿਮ ਸਸਕਾਰ ਸਮੇਂ ਪ੍ਰੇਮ ਚੋਪੜਾ, ਸਲੀਮ ਖਾਨ, ਸੁਭਾਸ਼ ਘਈ, ਅਮਿਤਾਬ ਬੱਚਨ, ਅਭਿਸ਼ੇਕ ਬਚਨ ਸਮੇਤ ਹੋਰ ਵੱਡੀਆਂ ਫਿਲਮੀ ਹਸਤੀਆਂ ਮੋਜੂਦ ਸਨ। ਧਿਆਨ ਰਹੇ ਕਿ ਮਸ਼ਹੂਰ ਅਦਾਕਾਰ ਮਨੋਜ ਕੁਮਾਰ ਦਾ ਲੰਘੇ ਕੱਲ੍ਹ ਦੇਹਾਂਤ ਹੋ ਗਿਆ ਸੀ ਅਤੇ ਉਨ੍ਹਾਂ ਮੰੁਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਆਪਣੀ ਜ਼ਿੰਦਗੀ ਦਾ ਆਖਰੀ ਸਾਹ ਲਿਆ। ਦੇਸ਼ ਭਗਤੀ ਦੇ ਫਿਲਮਾਂ ਬਣਾਉਣ ਕਾਰਨ ਉਨ੍ਹਾਂ ਨੂੰ ਭਾਰਤ ਕੁਮਾਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ। ਉਨ੍ਹਾਂ ਵੱਲੋਂ ਉਪਕਾਰ, ਪੂਰਬ-ਪੱਛਮ, ਕ੍ਰਾਂਤੀ, ਰੋਟੀ-ਕੱਪੜਾ ਔਰ ਮਕਾਨ ਵਰਗੀਆਂ ਕਾਮਯਾਬ ਫ਼ਿਲਮਾਂ ਵਿਚ ਕੰਮ ਕੀਤਾ ਗਿਆ। ਮਨੋਜ ਕੁਮਾਰ ਦੇ ਅਚਾਨਕ ਵਿਛੋੜਾ ਦੇਣ ਜਾਣ ਕਾਰਨ ਫ਼ਿਲਮ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

  

ਲੋਕਾਂ ਵੱਲੋਂ ਥਾਂ-ਥਾਂ ’ਤੇ ਯਾਤਰਾ ਕੀਤਾ ਗਿਆ ਸਵਾਗਤ

ਗੁਰਦਾਸਪੁਰ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਪੈਦਲ ਯਾਤਰਾ ਅੱਜ ਚੌਥੇ ਦਿਨ ਜਾਰੀ ਹੈ। ਉਨ੍ਹਾਂ ਦੀ ਪੈਦਲ ਯਾਤਰਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਨਵਾਂ ਪਿੰਡ ਤੋਂ ਸ਼ੁਰੂ ਹੋਈ। ਰਾਜਪਾਲ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਇਸ ਪੈਦਲ ਯਾਤਰਾ ਦਾ ਥਾਂ-ਥਾਂ ’ਤੇ ਸਕੂਲਾਂ-ਕਾਲਜਾਂ ਦੇ ਬੱਚਿਆਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਦੀ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ ਅਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਲੋਕਾਂ ਦਾ ਵੱਡਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਇਸ ਅਲਾਮਤ ਨੂੰ ਸਾਰਿਆਂ ਦੇ ਸਹਿਯੋਗ ਨਾਲ ਹੀ ਖ਼ਤਮ ਕੀਤਾ ਜਾ ਸਕਦਾ ਹੈ।   

     

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.