Thursday, 18 June 2026

ਨਰਿੰਦਰ ਰੈਣਾ ਨੂੰ ਬਣਾਇਆ ਗਿਆ ਇੰਚਾਰਜ, ਮਹਾਜਨ ਅਤੇ ਮੋਨਾ ਬਣੇ ਮੈਂਬਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਨੇ ਲੁਧਿਆਣਾ ਪੱਛਮੀ ਸੀਟ ’ਤੇ ਹੋਣ ਵਾਲੀ ਜ਼ਿਮਨੀ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ। ਭਾਰਤੀ ਜਨਤਾ ਪਾਰਟੀ ਤਿੰਨ ਨਵੇਂ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿਚੋਂ ਪਾਰਟੀ ਦੇ ਜਨਰਲ ਸਕੱਤਰ ਅਤੇ ਸਹਿ ਇੰਚਾਰਜ ਨਰਿੰਦਰ ਰੈਣਾ ਨੂੰ ਇੰਚਾਰਜ, ਵਿਧਾਇਕ ਜੰਗੀ ਲਾਲ ਮਹਾਜਨ ਅਤੇ ਸਟੇਟ ਐਗਜੀਕਿਊਟਿਵ ਮੋਨਾ ਜਾਇਸਵਾਲ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਹੋਏ ਦੇਹਾਂਤ ਮਗਰੋਂ ਖਾਲੀ ਹੋਈ ਸੀ। ਮੰਨਿਆ ਜਾ ਰਿਹਾ ਹੈ ਕਿ ਆਉਂਦੇ ਮਹੀਨੇ ’ਚ ਇਸ ਸੀਟ ’ਤੇ ਚੋਣ ਹੋ ਸਕਦੀ ਹੈ ਕਿਉਂਕਿ ਖਾਲੀ ਹੋਈ ਸੀਟ ’ਤੇ ਛੇ ਮਹੀਨੇ ਦੇ ਅੰਦਰ-ਅੰਦਰ ਚੋਣ ਕਰਵਾਉਣੀ ਹੁੰਦੀ ਹੈ। ‘ਆਪ’ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਗਿਆ। ਜਦਕਿ ਹੋਰ ਕਿਸੇ ਵੀ ਰਾਜਨੀਤਿਕ ਪਾਰਟੀ ਵੱਲੋਂ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ।

 

ਕਈ ਵੱਡੇ ਫੈਸਲਿਆਂ ’ਤੇ ਕੈਬਨਿਟ ਵੱਲੋਂ ਲਗਾਈ ਜਾ ਸਕਦੀ ਹੈ ਮੋਹਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਬਜਟ ਸੈਸ਼ਨ ਤੋਂ ਬਾਅਦ ਭਲਕੇ ਤਿੰਨ ਅਪ੍ਰੈਲ ਵੀਰਵਾਰ ਨੂੰ ਪਹਿਲੀ ਕੈਬਨਿਟ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਵੇਗੀ। ਇਸ ਕੈਬਨਿਟ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਮੀਟਿੰਗ ਦੌਰਾਨ ਕਈ ਵੱਡੇ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਾਨ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਗਈ ਹੈ, ਇਸ ਮੁਹਿੰਮ ਨੂੰ ਅੱਗੇ ਵਧਾਉਣ ਸਬੰਧੀ ਵੀ ਕੈਬਨਿਟ ਮੀਟਿੰਗ ਦੌਰਾਨ ਫੈਸਲਾ ਲਿਆ ਜਾ ਸਕਦਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਹੋਈ ਕੈਬਨਿਟ ਮੀਟਿੰਗ ਦੌਰਾਨ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਵਨ ਟਾਈਮ ਸੈਟਲਮੈਂਟ ਨਾਲ ਜੁੜੀ ਸਕੀਮ ਦਿੱਤੀ ਗਈ ਸੀ। ਇਸ ਨਾਲ ਐਕਸਾਈਜ਼ ਪਾਲਿਸੀ ਅਤੇ ਪਾਣੀ ਪ੍ਰਦੂੂਸ਼ਣ ਬਿਲ ਨੂੰ ਵੀ ਪੰਜਾਬ ਕੈਬਨਿਟ ਵੱਲੋਂ ਮਨਜੂਰੀ ਦਿੱਤੀ ਗਈ ਸੀ।

ਰੇਸ਼ਮਾ ਨੇ 60 ਸਾਲ ਦੀ ਉਮਰ ’ਚ ਲਿਆ ਆਖਰੀ ਸਾਹ

ਜਲੰਧਰ/ਬਿਊਰੋ ਨਿਊਜ਼ : ਰਾਜ ਗਾਇਕ, ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਰੇਸ਼ਮਾ ਦਾ ਦਿਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਉਹ ਪਿਛਲੇ ਕਈ ਦਿਨਾਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ। ਰੇਸ਼ਮਾ ਆਪਣੇ ਪਿਛੇ ਹਸਦਾ-ਵਸਦਾ ਪਰਿਵਾਰ ਛੱਡ ਗਏ ਹਨ। ਹੰਸ ਰਾਜ ਹੰਸ ਦੀ ਪਤਨੀ ਦੇ ਦੇਹਾਂਤ ’ਤੇ ਸੰਗੀਤ ਜਗਤ ਦੀਆਂ ਉਘੀਆਂ ਹਸਤੀਆਂ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

 

ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਦੀਵੇ ਨਹੀਂ ਜਗਣਗੇ ਬਲਕਿ ਬੁਲਡੋਜ਼ਰ ਚੱਲਣਗੇ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਅੱਜ 6 ਹਜ਼ਾਰ ਬੱਚਿਆਂ ਨੂੰ ਸਹੁੰ ਚੁਕਵਾਈ। ਇਸ ਮੌਕੇ ਇਕ ਪੈਦਲ ਯਾਤਰਾ ਵੀ ਕੱਢੀ ਗਈ ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਹਰੀ ਝੰਡੀ ਦਿਖਾਈ ਗਈ। ਮੁੱਖ ਮੰਤਰੀ ਮਾਨ ਨੇ ਮੰਚ ਤੋਂ ਸੰਬੋਧਨ ਕਰਦੇ ਹੋਏ ਸਾਫ ਸ਼ਬਦਾਂ ’ਚ ਕਿਹਾ ਕਿ ਲੋਕਾਂ ਦੇ ਘਰਾਂ ਨੂੰ ਉਜਾੜ ਕੇ ਨਸ਼ਾਂ ਤਸਕਰਾਂ ਵੱਲੋਂ ਬਣਾਏ ਗਏ ਘਰਾਂ ’ਤੇ ਦੀਵੇ ਨਹੀਂ ਜਗਣਗੇ ਬਲਕਿ ਇਨ੍ਹਾਂ ’ਤੇ ਬੁਲਡੋਜ਼ਰ ਚੱਲਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ। ਇਸ ਮੌਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਅੱਜ ਇਸ ਪ੍ਰੋਗਰਾਮ ਵਿਚ ਸ਼ਾਮਲ ਹੋ ਕੇ ਬਹੁਤ ਚੰਗਾ ਲੱਗਿਆ। ਉਨ੍ਹਾਂ ਪੰਜਾਬ ਵਿਚ ਵਧੇ ਨਸ਼ਿਆਂ ਲਈ ਪੁਰਾਣੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਦੱਸਿਆ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.