Thursday, 18 June 2026

ਕਿਹਾ : ਮੈਨੂੰ ਵੀ ਸਿੱਧੂ ਮੂਸੇਵਾਲਾ ਵਾਂਗੂ ਗੋਲੀ ਮਰਵਾ ਦਿਓ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਜ਼ੈਡ ਪਲੱਸ ਸੁਰੱਖਿਆ ਵਾਪਸ ਲੈਣ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਖਿਲਾਫ਼ ਮਾਨ ਸਰਕਾਰ ਵੱਲੋਂ ਰਚੀਆਂ ਗਈਆਂ ਸਾਰੀਆਂ ਸਾਜ਼ਿਸ਼ਾਂ ਫੇਲ੍ਹ ਹੋ ਗਈਆਂ ਹਨ ਅਤੇ ਮੈਨੂੰ ਚੁੱਪ ਕਰਵਾਉਣ ਲਈ ਸਰਕਾਰ ਨੇ ਸਕਿਓਰਿਟੀ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵੀ ਸਿੱਧੂ ਮੂਸੇਵਾਲਾ ਵਾਂਗੂੰ ਗੋਲੀ ਮਰਵਾ ਦਿਓ ਜਾਂ ਫਿਰ ਸੁਖਬੀਰ ਸਿੰਘ ਬਾਦਲ ਵਾਂਗ ਮੇਰੇ ’ਤੇ ਹੀ ਅਟੈਕ ਕਰਵਾ ਦਿਓ, ਕਿਉਂਕਿ ਮੈਂ ਇਸ ਤਰ੍ਹਾਂ ਚੁੱਪ ਹੋਣ ਵਾਲਾ ਨਹੀਂ। ਮਜੀਠੀਆ ਨੇ ਕਿਹਾ ਕਿ ਜੇਕਰ ਗੁਰੂ ਸਾਹਿਬ ਦੀ ਕਿਰਪਾ ਰਹੀ ਤਾਂ ਪੰਜਾਬ ਦੇ ਮੁੱਦੇ ਚੁੱਕਦਾ ਰਹਾਂਗਾ ਅਤੇ ਸੱਚ ਸਾਹਮਣੇ ਲਿਆ ਕੇ ਹੀ ਦਮ ਲਵਾਂਗਾ। ਇਸ ਦੇ ਲਈ ਚਾਹੇ ਮੇਰੀ ਜਾਨ ਹੀ ਕਿਉਂ ਨਾ ਚਲੀ ਜਾਵੇ ਮੈਂ ਪਿੱਛੇ ਨਹੀਂ ਹਟਾਂਗਾ। ਉਨ੍ਹਾਂ ਕਿਹਾ ਕਿ ਮੈਨੂੰ ਖੁੱਲ੍ਹ ਕੇ ਟਕਰਾਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਪਰ ਮੈਂ ਨਾ ਤਾਂ ਪਹਿਲਾਂ ਚੁੱਪ ਸੀ ਅਤੇ ਨਾ ਹੀ ਹੁਣ ਚੁੱਪ ਰਹਾਂਗਾਂ ਅਤੇ ਮੈਂ ਆਪਣੀ ਲੜਾਈ ਡਟ ਕੇ ਲੜਾਂਗਾ।

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਮੀਟਿੰਗ

ਲੁਧਿਆਣਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅੱਜ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਲੁਧਿਆਣਾ ਪੱਛਮੀ ’ਚ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਤੋਂ ਪਹਿਲਾਂ ਕਦੇ ਵੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ’ਚ ਸਿਹਤ ਅਤੇ ਸਿੱਖਿਆ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਪਰ ‘ਆਪ’ ਦੇ ਆਉਣ ਤੋਂ ਬਾਅਦ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਮੈਨੀਫੈਸਟੋ ਨੂੰ ਬਦਲ ਦਿੱਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਨ-ਰਾਤ ਮਿਹਨਤ ਕਰਕੇ ਪੰਜਾਬ ’ਚ ‘ਆਪ’ ਦੀ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਮੈਂ ਅੱਜ ਕਿਸੇ ਰਾਜਨੀਤਿਕ ਪਾਰਟੀ ਦੀ ਗੱਲ ਕਰਨ ਲਈ ਨਹੀਂ ਆਇਆ। ਮੈਂ ਸਿਰਫ਼ ਪੰਜਾਬ ’ਚੋਂ ਨਸ਼ੇ ਨੂੰ ਖਤਮ ਕਰਨ ਦੀ ਗੱਲ ਕਰਨ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੋ ਪੰਜਾਬ ’ਚ ਮੁਹਿੰਮ ਵਿੱਢੀ ਹੈ, ਅਜਿਹਾ 75 ਸਾਲਾਂ ਦੌਰਾਨ ਪੰਜਾਬ ’ਚ ਨਹੀਂ ਹੋਇਆ, ਜਿਸ ਕਰਕੇ ਪੰਜਾਬ ’ਚ ਨਸ਼ੇ ਵਧੇ ਹਨ।

  

ਹੁਣ ਸ਼ਾਮੀਂ 6 ਵਜੇ ਸ਼ੁਰੂ ਹੋਇਆ ਕਰੇਗੀ ਝੰਡੇ ਦੀ ਰਸਮ

ਅਟਾਰੀ/ਬਿਊਰੋ ਨਿਊਜ਼ : ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ। ਇਹ ਤਬਦੀਲੀ ਗਰਮੀ ਅਤੇ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਕੀਤੀ ਜਾਂਦੀ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰ ਹੁਣ ਇਹ ਪਰੇਡ ਭਾਰਤੀ ਸਮੇਂ ਅਨੁਸਾਰ ਸ਼ਾਮ ਨੂੰ 6 : 00 ਵਜੇ ਤੋਂ 6:30 ਵਜੇ ਤੱਕ ਅਤੇ ਪਾਕਿਸਤਾਨੀ ਸਮੇਂ ਅਨੁਸਾਰ ਸ਼ਾਮ ਨੂੰ 5 : 30 ਵਜੇ ਤੋਂ 6 ਵਜੇ ਤੱਕ ਝੰਡੇ ਦੀ ਰਸਮ ਹੋਇਆ ਕਰੇਗੀ ਅਤੇ ਇਹ ਸਮਾਂ ਅੱਜ ਤੋਂ ਹੀ ਲਾਗੂ ਹੋ ਜਾਵੇਗਾ। ਬੀਐਸਐਫ਼ ਦੇ ਅਧਿਕਾਰੀਆਂ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਅਟਾਰੀ ਸਰਹੱਦ ਵਿਖੇ ਝੰਡੇ ਦੀ ਰਸਮ ਵੇਖਣ ਆਉਣ ਵਾਲੇ ਭਾਰਤੀ ਸੈਲਾਨੀ ਸ਼ਾਮ 5 ਵਜ਼ੇ ਤੱਕ ਅਟਾਰੀ ਸਰਹੱਦ ਵਿਖੇ ਪਹੁੰਚਣ। ਉਨ੍ਹਾਂ ਕਿਹਾ ਕਿ ਭਾਰਤੀ ਸੈਲਾਨੀ ਆਪਣੇ ਨਾਲ ਭਾਰੀ ਬੈਗ, ਇਲੈਕਟ੍ਰੋਨਿਕ ਚੀਜ਼ਾਂ ਆਦਿ ਨਾ ਲੈ ਆਉਣ ਤਾਂ ਕਿ ਚੈਕਿੰਗ ਸਮੇਂ ਉਨ੍ਹਾਂ ਨੂੰ ਕਿਸੇ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।   

  

ਕਿਹਾ : ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਨਹੀਂ ਲਿਆ ਜਾਵੇਗਾ ਕੋਈ ਹੋਰ ਕੰਮ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਨਵ ਨਿਯੁਕਤ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਉਨ੍ਹਾਂ ਨਵਨਿਯੁਕਤ ਅਧਿਆਪਕਾਂ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਲੋਕ ਸਰਕਾਰੀ ਨੌਕਰੀਆਂ ਨੂੰ ਤਾਂ ਭੁੱਲ ਹੀ ਗਏ ਸਨ ਪਰ ਹੁਣ ਅਜਿਹਾ ਨਹੀਂ। ਕਿਉਂਕਿ ਸਾਡੀ ਸਰਕਾਰ ਵੱਲੋਂ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਲਗਾਤਾਰ ਨੌਕਰੀਆਂ ਦਿੱਤੀਆਂ ਜਾ ਰਹੀਆਂ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਅਧਿਆਪਕਾਂ ਕੋਲੋਂ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੋਰਨਾਂ ਕੰਮਾਂ ਲਈ ਸਾਡੀ ਸਰਕਾਰ ਨੂੰ ਜੋ ਮਰਜੀ ਕਰਨਾ ਪਵੇ ਪਰ ਅਧਿਆਪਕਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਪੜ੍ਹਾਉਣ ਦੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵਨਿਯੁਕਤ ਅਧਿਆਪਕਾਂ ਨੂੰ ਬਦਲੀਆਂ ਲਈ ਅਰਜ਼ੀਆਂ ਨਾ ਦੇਣ ਦੀ ਅਪੀਲ ਵੀ ਕੀਤੀ।  ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.