Thursday, 18 June 2026

ਕੁੱਲੂ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਅੱਜ ਸ਼ਾਮ ਤੇਜ਼ ਹਵਾਵਾਂ ਕਾਰਨ ਵਾਹਨਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ’ਤੇ ਕਈ ਦਰੱਖਤ ਡਿਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਇਹ ਘਟਨਾ ਕੁੱਲੂ ਦੇ ਮਣੀਕਰਨ ਵਿਚ ਵਾਪਰੀ, ਜੋ ਕਿ ਇਕ ਪ੍ਰਸਿੱਧ ਸੈਰ-ਸਪਾਟਾ ਸਥਾਨ ਹੈ। ਵੀਡੀਓਜ਼ ਵਿਚ ਪਹਾੜ ਦੇ ਕੋਲ ਖਾਣੇ ਦੀਆਂ ਦੁਕਾਨਾਂ ਦੇ ਨੇੜੇ ਖੜ੍ਹੇ ਵਾਹਨ ਦਿਖਾਏ ਗਏ ਹਨ। ਦਰੱਖਤਾਂ ਦੀਆਂ ਟਾਹਣੀਆਂ ਡਿੱਗਣ ਨਾਲ ਵਾਹਨ ਕੁਚਲੇ ਗਏ । ਇਹ ਘਟਨਾ ਮਣੀਕਰਨ ਸਾਹਿਬ ਗੁਰਦੁਆਰੇ ਦੇ ਨੇੜੇ ਵਾਪਰੀ। ਮਣੀਕਰਨ 1,829 ਮੀਟਰ ਦੀ ਉਚਾਈ ’ਤੇ ਹੈ ਅਤੇ ਕੁੱਲੂ ਤੋਂ ਲਗਭਗ 40 ਕਿਲੋਮੀਟਰ ਦੂਰ ਹੈ।  ਕੁੱਲੂ ਦੇ ਏ.ਡੀ.ਐਮ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕੁਝ ਲੋਕ ਜ਼ਖ਼ਮੀ ਹੋਏ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

 

ਚੰਡੀਗੜ੍ਹ : ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਮਰਨ ਵਰਤ ਖਤਮ ਨਹੀਂ ਕੀਤਾ ਹੈ, ਭਾਵੇਂ ਕਿ ਉਨ੍ਹਾਂ ਨੇ ਪਿਛਲੇ ਹਫ਼ਤੇ ਸੂਬਾ ਪੁਲੀਸ ਦੁਆਰਾ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਰਿਹਾਅ ਕਰਨ ਤੋਂ ਬਾਅਦ ਇਕ ਗਲਾਸ ਪਾਣੀ ਪੀਤਾ ਸੀ।

ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਡੱਲੇਵਾਲ ਨੇ ਪਾਣੀ ਸਵੀਕਾਰ ਕੀਤਾ ਅਤੇ ਆਪਣਾ ਵਰਤ ਤੋੜ ਦਿੱਤਾ। ਪੰਜਾਬ ਸਰਕਾਰ ਦੇ ਦਾਅਵਿਆਂ ਦਾ ਵਿਰੋਧ ਕਰਦੇ ਹੋਏ ਕੋਹਾੜ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਡੱਲੇਵਾਲ ਨੇ ਸਪੱਸ਼ਟ ਕੀਤਾ ਸੀ ਕਿ ਉਹ ਸਾਰੇ ਕਿਸਾਨਾਂ ਦੀ ਰਿਹਾਈ ਤੋਂ ਬਾਅਦ ਹੀ ਪਾਣੀ ਪੀਣਗੇ ਅਤੇ ਡੱਲੇਵਾਲ ਨੇ ਕਿਸਾਨ ਆਗੂਆਂ ਦੀ ਰਿਹਾਈ ਤੋਂ ਬਾਅਦ ਇਕ ਗਲਾਸ ਪਾਣੀ ਪੀਤਾ ਹੈ। ਉਨ੍ਹਾਂ ਕਿਹਾ, “ਅਸੀਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਇਕ ਗਲਤ ਪ੍ਰਭਾਵ ਪਾਇਆ ਜਾ ਰਿਹਾ ਸੀ ਕਿ ਡੱਲੇਵਾਲ ਨੇ ਆਪਣਾ ਅਣਮਿੱਥੇ ਸਮੇਂ ਲਈ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਹੈ।”   

  

  

ਗੁਰਦਾਸ ਮਾਨ ਅਤੇ ਰਣਜੀਤ ਬਾਵਾ ਨਾਲ ਭੰਗੜਾ ਪਾਉਂਦੇ ਹੋਏ ਨਜ਼ਰ ਆਏ ਮੁੱਖ ਮੰਤਰੀ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੀ ਬੇਟੀ ਨਿਆਮਤ 1 ਸਾਲ ਦੀ ਹੋ ਗਈ ਹੈ। ਬੇਟੀ ਦੇ ਜਨਮ ਦਿਨ ’ਤੇ ਮੁੱਖ ਮੰਤਰੀ ਵੱਲੋਂ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਪ੍ਰਸਿੱਧ ਗਾਇਕ ਗੁਰਦਾਸ ਮਾਨ ਅਤੇ ਰਣਜੀਤ ਬਾਵਾ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਗੁਰਦਾਸ ਮਾਨ ਅਤੇ ਰਣਜੀਤ ਬਾਵਾ ਇਕੱਠੇ ਸਟੇਜ ’ਤੇ ਭੰਗੜਾ ਪਾਉਂਦੇ ਹੋਏ ਨਜ਼ਰ ਆਏ, ਜਿਸ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਤੇਜੀ ਨਾਲ ਵਾਇਰਲ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਨਿਆਮਤ ਕੌਰ ਦਾ ਜਨਮ ਦਿਨ ਪਿਛਲੇ ਸਾਲ ਹੋਇਆ ਸੀ ਅਤੇ ਉਸ ਦੇ ਪਹਿਲੇ ਜਨਮ ਦਿਨ ਮੌਕੇ ਪਰਿਵਾਰ ਵੱਲੋਂ ਇਹ ਖੁਸ਼ੀ ਸਾਂਝੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੀ ਬੇਟੀ ਨਾਲ ਬਿਤਾਏ ਪਲਾਂ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਖੁਸ਼ੀ ਜਾਹਿਰ ਕੀਤੀ।  

ਗਿਆਨੀ ਗੜਗੱਜ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਸਟਰ ਬਜਿੰਦਰ ਤੋਂ ਪੀੜਤ ਦੋ ਮਹਿਲਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਪੀੜਤ ਮਹਿਲਾਵਾਂ ਨੇ ਗਿਆਨੀ ਗੜਗੱਜ ਨੂੰ ਆਪ ਬੀਤੀ ਸੁਣਾਈ, ਜਿਸ ਤੋਂ ਗਿਆਨੀ ਗੜਗੱਜ ਨੇ ਪੀੜਤ ਮਹਿਲਾਵਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਕਿਹਾ ਕਿ ਇਨਸਾਫ ਦਿਵਾਇਆ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿ  ਦੋਸ਼ੀ ਬਜਿੰਦਰ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਧਿਆਨ ਰਹੇ ਕਿ ਪਾਸਟਰ ਬਜਿੰਦਰ ਸਿੰਘ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਜਾ ਚੁੱਕਿਆ ਅਤੇ ਹੁਣ ਸਿਰਫ ਸਜ਼ਾ ਦਾ ਐਲਾਨ ਹੋਣਾ ਹੀ ਬਾਕੀ। ਜ਼ਿਕਰਯੋਗ ਹੈ ਕਿ ਪਾਸਟਰ ਬਜਿੰਦਰ ਸਿੰਘ ਖਿਲਾਫ਼ ਪਹਿਲਾਂ ਦੋ ਅਪਰਾਧਿਕ ਮਾਮਲੇ ਦਰਜ ਹਨ।  

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.