Thursday, 18 June 2026

ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਨਾਰਾਜ਼ ਅਕਾਲੀ ਆਗੂਆਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ ਵਕਤ ਬੇਹੱਦ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੀ ਪੰਥ ਅਤੇ ਪੰਜਾਬ ਦੀ ਅਣਖ ਲਈ ਜੂਝਦਾ ਆਇਆ ਹੈ। ਭੂੰਦੜ ਨੇ ਕਿਹਾ ਕਿ ਅਕਾਲੀ ਦਲ ਨੇ ਇਕਜੁੱਟਤਾ ਨਾਲ ਹਰ ਮੁਸ਼ਕਿਲ ’ਤੇ ਹਮੇਸ਼ਾਂ ਹੀ ਜਿੱਤ ਹਾਸਲ ਕੀਤੀ ਹੈ। ਭੂੰਦੜ ਨੇ ਅੱਗੇ ਕਿਹਾ ਕਿ ਕੌਮ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਮੈਂ ਸਮੁੱਚੀ ਪਾਰਟੀ ਵਲੋਂ ਸਮੂਹ ਨਾਰਾਜ਼ ਆਗੂਆਂ ਨੂੰ ਬੇਨਤੀ ਕਰਦਾ ਹਾਂ ਕਿ ਪਾਰਟੀ ਦੀ ਮਜ਼ਬੂਤੀ ਲਈ ਤੁਸੀਂ ਵੀ ਪਾਰਟੀ ਦੀ ਭਰਤੀ ਮੁਹਿੰਮ ਵਿਚ ਯੋਗਦਾਨ ਪਾਓ। ਉਨ੍ਹਾਂ ਕਿਹਾ ਕਿ ਆਓ ਅਸੀਂ ਸਭ ਨਰਾਜ਼ਗੀਆਂ ਨੂੰ ਭੁੱਲ ਕੇ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ।

ਗੌਤਮ ਅਡਾਨੀ ਦੂਜੇ ਅਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਰੁਨ ਗਲੋਬਲ ਵੱਲੋਂ ਜਾਰੀ ਕੀਤੀ ਗਈ ਅਮੀਰ ਵਿਅਕਤੀ ਦੀ ਸੂਚੀ ਅਨੁਸਾਰ ਰਿਲਾਂਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਹੈ। ਜਦਕਿ ਦੂਜੇ ਨੰਬਰ ’ਤੇ ਅਡਵਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਹਨ ਅਤੇ ਉਹ ਭਾਰਤ ਦੇ ਸਭ ਤੋਂ ਵੱਡੇ ਵੈਲਥ ਗੇਨਰ ਹਨ। ਉਨ੍ਹਾਂ ਦੀ ਨੈਟਵਰਕ ’ਚ 13 ਫੀਸਦੀ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ ਹਨ। ਉਹ ਭਾਰਤ ਦੇ 10 ਸਭ ਤੋਂ ਅਮੀਰ ਵਿਅਕਤੀਆਂ ’ਚ ਸ਼ਾਮਲ ਇਕਲੌਤੀ ਮਹਿਲਾ ਹੈ। ਇਸੇ ਤਰ੍ਹਾਂ ਦਲੀਪ ਸਾਂਘਵੀ ਚੌਥੇ, ਅਜੀਮ ਪ੍ਰੇਮ ਜੀ ਪੰਜਵੇਂ, ਕੁਮਾਰ ਮੰਗਲਮ ਛੇਵੇਂ, ਸਾਈਰਸ ਐਸ ਪੂਨਾਵਾਲਾ ਸੱਤਵੇਂ, ਨੀਰਜ ਬਜਾਜ ਅੱਠਵੇਂ, ਰਵੀ ਜੈਪੁਰੀਆ ਨੌਵੇਂ ਅਤੇ ਰਾਧਾਕਿਸ਼ਨ 10ਵੇਂ ਨੰਬਰ ’ਤੇ ਰਹੇ। ਜਦਕਿ ਐਲਨ ਮਸਕ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਹੋਏ ਹਨ। 

 

ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ’ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ ਅੰਦਰ ਬੰਦ ਕੈਦੀਆਂ ਨੂੰ ਵੀ ਫਾਇਦਾ ਮਿਲੇਗਾ। ਇਸ ਦੇ ਸਰਵੇ ਅਤੇ ਐਡਵਾਈਜ਼ਰੀ ਦੇ ਲਈ ਸਾਲ 2025-26 ਦੇ ਬਜਟ ’ਚ ਰੇਖਾ ਗੁਪਤਾ ਸਰਕਾਰ ਵੱਲੋਂ 10 ਕਰੋੜ ਰੁਪਏ ਰੱਖੇ ਗਏ ਹਨ। ਤਿਹਾੜ ਜੇਲ੍ਹ ਨਾਲ ਜੁੜੇ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਬਪਰੌਲਾ ’ਚ ਥਾਂ ਮੰਗੀ ਸੀ ਪ੍ਰੰਤੂ ਕਿਸੇ ਕਾਰਨ ਉਥੇ ਜਗ੍ਹਾ ਨਹੀਂ ਮਿਲ ਸਕੀ। ਜਦਕਿ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਸਰਕਾਰ ਨੂੰ ਕਿਤੇ ਹੋਰ 100 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੇ ਲਈ ਪੱਤਰ ਵੀ ਲਿਖਿਆ ਹੈ। ਇਸ ਤੋਂ ਇਲਾਵਾ ਜੇਲ੍ਹ ਦੀਆਂ ਦੋ ਮੰਜ਼ਿਲਾਂ ਹੋਰ ਵਧਾਉਣ ਦਾ ਮਤਾ ਵੀ ਦਿੱਤਾ ਗਿਆ ਹੈ, ਜਿਸ ਨਾਲ ਤਿਹਾੜ ਜੇਲ੍ਹ ’ਚ ਕੈਦੀ ਰੱਖਣ ਦੀ ਸਮਰੱਥਾ ਤਿੰਨ ਗੁਣਾ ਹੋਰ ਵਧ ਜਾਵੇਗੀ।

ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ

ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਅੱਜ 11ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਗੰਭੀਰ ਅਰੋਪ ਲਗਾਇਆ ਕਿ ਮੈਨੂੰ ਲੋਕ ਸਭਾ ’ਚ ਬੋਲਣ ਨਹੀਂ ਦਿੱਤਾ ਜਾਂਦਾ। ਉਨ੍ਹਾਂ ਕਿਹਾ ਕਿ ਲੋਕ ਸਭਾ ਨੂੰ ਅਲੋਕਤੰਤਰਿਕ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਵੱਲੋਂ ਕੀਤੇ ਜਾਂਦੇ ਸਵਾਲਾਂ ਦਾ ਜਵਾਬ ਨਹੀਂ ਦਿੱਤਾ ਜਾਂਦਾ। ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ਕੇਵਲ ਸਰਕਾਰ ਦੇ ਲਈ ਹੀ ਚਲ ਰਹੀ ਹੈ। ਇਸ ਦੇ ਚਲਦਿਆਂ ਵਿਰੋਧੀ ਧਿਰ ਦੇ 70 ਸੰਸਦ ਮੈਂਬਰਾਂ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸਪੀਕਰ ਕੋਲ ਆਪਣੀ ਨਾਰਾਜ਼ਗੀ ਪ੍ਰਗਟਾਈ। ਰਾਹੁਲ ਗਾਂਧੀ ਨੇ ਕਿਹਾ ਕਿ ਲੋਕਤੰਤਰ ’ਚ ਸਰਕਾਰ ਅਤੇ ਵਿਰੋਧੀ ਧਿਰ ਦੀ ਆਪਣੀ-ਆਪਣੀ ਜਗ੍ਹਾ ਹੁੰਦੀ ਹੈ। ਪਰ ਮੌਜੂਦਾ ਸਰਕਾਰ ’ਚ ਵਿਰੋਧੀ ਧਿਰ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਇਥੇ ਸਿਰਫ਼ ਸਰਕਾਰ ਲਈ ਜਗ੍ਹਾ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.