Thursday, 18 June 2026

ਦੇਖਿਆ ਸ਼ੋ੍ਰਮਣੀ ਕਮੇਟੀ ਦਾ ਕੰਮ-ਕਾਜ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਵਾ ਮਹੀਨੇ ਮਗਰੋਂ ਸ਼੍ਰੋਮਣੀ ਕਮੇਟੀ ਦੇ ਅੰਮਿ੍ਰਤਸਰ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਤੋਂ ਪਹਿਲਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦਫ਼ਤਰ ਵਿਖੇ ਉਨ੍ਹਾਂ ਆਪਣਾ ਰੂਟੀਨ ਦਾ ਕੰਮ ਕਾਜ ਦੇਖਿਆ। ਧਿਆਨ ਰਹੇ ਕਿ ਅੰਤਿ੍ਰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਰੱਦ ਕਰ ਦਿੱਤਾ ਗਿਆ ਸੀ ਅਤੇ ਐਡਵੋਕੇਟ ਧਾਮੀ ਸੁਖਬੀਰ ਸਿੰਘ ਬਾਦਲ ਨਾਲ ਹੋਈ ਮੁਲਾਕਾਤ ਤੋਂ ਬਾਅਦ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜੀ ਹੋ ਗਏ ਸਨ। ਇਸ ਤੋਂ ਪਹਿਲਾਂ ਸ਼ੋ੍ਰਮਣੀ ਕਮੇਟੀ ਵੱਲੋਂ 2 ਦਸੰਬਰ ਵਾਲੇ ਫੈਸਲੇ ’ਤੇ ਸਹੀ ਰੋਲ ਨਾ ਨਿਭਾਉਣ ਸਬੰਧੀ ਗਿਆਨੀ ਰਬਘੀਰ ਸਿੰਘ ਵੱਲੋਂ ਕੀਤੇ ਗਏ ਟਵੀਟ ਮਗਰੋਂ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

  

ਕਿਹਾ : ਪੰਜਾਬ ਪੁਲਿਸ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਜ਼ਮਾਨਤ

ਫਰੀਦਕੋਟ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਸਵਾਲ ਚੁੱਕੇ ਹਨ। ਬੰਟੀ ਰੋਮਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਮੁਲਾਜ਼ਮਾਂ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਚੁੱਕੇ ਅਤੇ ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਜਾਣ ਬੁੱਝ ਕੇ ਅਧੂਰੀ ਜਾਣਕਾਰੀ ਦਿੱਤੀ ਸੀ, ਜਿਸ ਕਾਰਨ ਚੌੜਾ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੌੜਾ ਦੀ ਜ਼ਮਾਨਤ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੇ ਇਰਾਦਿਆਂ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਜਦਕਿ ਚੌੜਾ ਦੇ ਬਿਆਨ ਅਨੁਸਾਰ ਉਸ ਨੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਲਈ ਵਿਦੇਸ਼ਾਂ ਤੋਂ ਵੱਡੀ ਮਾਤਰਾ ਵਿਚ ਹਥਿਆਰ ਮੰਗਵਾਏ ਸਨ। 

6 ਹਜ਼ਾਰ ਕਰੋੜ ਰੁਪਏ ਦੇ ਮਹਾਦੇਵ ਐਪ ਘੁਟਾਲੇ ਦਾ ਹੈ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ 6000 ਕਰੋੜ ਦੇ ਮਹਾਦੇਵ ਐਪ ਘੁਟਾਲਾ ਮਾਮਲੇ ’ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਹਾਇਸ਼ ’ਤੇ ਅੱਜ ਛਾਪਾ ਮਾਰਿਆ। ਸੀਬੀਆਈ  ਵੱਲੋਂ ਬਘੇਲ ਦੇ ਰਾਏਪੁਰ ਅਤੇ ਭਿਲਾਈ ਸਥਿਤ ਘਰਾਂ ਦੇ ਨਾਲ-ਨਾਲ ਇਕ ਪੁਲੀਸ ਅਧਿਕਾਰੀ ਅਤੇ ਮੁੱਖ ਮੰਤਰੀ ਦੇ ਕਰੀਬੀ ਸਹਿਯੋਗੀ ਦੇ ਘਰਾਂ ’ਤੇ ਵੀ ਦਸਤਕ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਛੱਤੀਸਗੜ੍ਹ ਪੁਲੀਸ ਦੀ ਅਪਰਾਧ ਸ਼ਾਖਾ ਤੋਂ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਹੈ। ਜਦਕਿ ਭੁਪੇਸ਼ ਬਘੇਲ ਨੇ ਆਰਥਿਕ ਅਪਰਾਧ ਸ਼ਾਖਾ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ। ਈਡੀ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਈਡੀ ਵੱਲੋਂ ਆਰੋਪ ਲਗਾਇਆ ਗਿਆ ਸੀ ਕਿ ਇਸ ਮਾਮਲੇ ’ਚ ਛੱਤੀਸਗੜ੍ਹ ਦੇ ਕਈ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਸ਼ਮੂਲੀਅਤ ਹੈ।

ਕਿਹਾ : ‘ਆਪ’ ਵਾਲਿਆਂ ਨੇ ਸ਼ੀਸ਼ ਮਹਿਲ ਬਣਵਾਏ, ਅਸੀਂ ਗਰੀਬਾਂ ਲਈ ਬਣਾਵਾਂਗੇ ਘਰ

ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਦਿੱਲੀ ਵਿਧਾਨ ਸਭਾ ’ਚ ਸਾਲ 2025-26 ਲਈ ਅੱਜ 1 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ, ਜੋ ਕਿ ਪਿਛਲੇ ਸਾਲ ਨਾਲੋਂ 31 ਫੀਸਦੀ ਵੱਧ ਹੈ। ਮਹਿਲਾ ਸਮਿ੍ਰਧੀ ਯੋਜਨਾ ਦੇ ਲਈ 5100 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਰਾਹੀਂ ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਯਮੁਨਾ ਅਤੇ ਸੀਵਰੇਜ਼ ਦੀ ਸਫਾਈ ਲਈ 9 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ। ਆਯੂਸ਼ਮਾਨ ਯੋਜਨਾ ਦੇ ਲਈ 2144 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਯੂਸ਼ਮਾਨ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ ਜਦਕਿ ਦਿੱਲੀ ਸਰਕਾਰ ਇਸ ’ਚ 5 ਲੱਖ ਰੁਪਏ ਹੋਰ ਜੋੜ ਰਹੀ ਹੈ। ਯਾਨੀ ਕਿ ਦਿੱਲੀ ਵਾਸੀਆਂ ਨੂੰ ਆਯੂਸ਼ਮਾਨ ਯੋਜਨਾ ਤਹਿਤ 10 ਲੱਖ ਰੁਪਏ ਤੱਕ ਮੁਫ਼ਤ ਇਲਾਜ਼ ਮਿਲ ਸਕੇਗਾ। ਆਮ ਆਦਮੀ ਪਾਰਟੀ ’ਤੇ ਹਮਲਾ ਕਰਦੇ ਹੋਏ ਰੇਖਾ ਗੁਪਤਾ ਨੇ ਕਿਹਾ ਕਿ ‘ਆਪ’ ਵਾਲਿਆਂ ਨੇ ਆਪਣੇ ਲਈ ਸ਼ੀਸ਼ ਮਹਿਲ ਬਣਵਾਏ ਜਦਕਿ ਅਸੀਂ ਗਰੀਬਾਂ ਲਈ ਘਰ ਬਣਾਵਾਂਗੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.