Thursday, 18 June 2026

62 ਸਾਲ ਬਾਅਦ ਡੋਨਾਲਡ ਟਰੰਪ ਨੇ ਜਾਰੀ ਕੀਤਾ 80 ਹਜ਼ਾਰ ਪੇਜ਼ ਦਾ ਦਸਤਾਵੇਜ਼

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ 35ਵੇਂ ਰਾਸ਼ਟਰਪਤੀ ਜਾਨ ਐਫ ਕੈਨੇਡੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਹਾਦਸਾ ਉਨ੍ਹਾਂ ਨਾਲ ਉਸ ਸਮੇਂ ਵਾਪਰਿਆ ਜਦੋਂ ਉਹ ਇਕ ਖੁੱਲ੍ਹੀ ਕਾਰ ਵਿਚ ਆਪਣੀ ਪਤਨੀ ਦੇ ਨਾਲ ਬੈਠ ਕੇ ਇਕ ਰੈਲੀ ਨੂੰ ਸੰਬੋਧਨ ਕਰਨ ਲਈ ਜਾ ਰਹੇ ਸਨ। ਕੈਨੇਡੀ ਦੀ ਹੱਤਿਆ ਦੀ ਖਬਰ ਸੁਣ ਕੇ ਵਾਸ਼ਿੰਗਟਨ ’ਚ ਬੈਠਾ ਇਕ ਸਾਬਕਾ ਇੰਟੈਲੀਜੈਂਸ ਏਜੰਟ ਘਬਰਾ ਗਿਆ ਸੀ ਅਤੇ ਉਹ ਵਾਸ਼ਿੰਗਟਨ ਛੱਡ ਕੇ ਨਿਊਜਰਸੀ ਪਹੁੰਚ ਗਿਆ ਸੀ। ਉਥੇ ਉਸ ਨੇ ਕਿਹਾ ਕਿ ਸੀਆਈਏ ਦੇ ਇਕ ਗਿਰੋਹ ਨੇ ਕੈਨੇਡੀ ਦੀ ਹੱਤਿਆ ਦੀ ਸਾਜਿਸ਼ ਰਚੀ ਹੈ ਅਤੇ ਉਹ ਮੈਨੂੰ ਵੀ ਮਾਰ ਦੇਣਗੇ। ਜੇ. ਗੈਰੇਟ ਅੰਡਰਹਿਲ ਨਾਮ ਦੇ ਇਸ ਸਾਬਕਾ ਏਜੰਟ ਨੇ ਅਜਿਹਾ ਕਿਉਂ ਕੀਤਾ ਸੀ। ਇਸ ਦਾ ਖੁਲਾਸਾ ਕੈਨੇਡੀ ਦੀ ਹੱਤਿਆ ਨਾਲ ਜੁੜੇ ਉਨ੍ਹਾਂ 80 ਹਜ਼ਾਰ ਦਸਤਾਵੇਜ਼ਾਂ ਤੋਂ ਹੋਇਆ ਜੋ ਲੰਘੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਕੀਤੇ ਗਏ ਹਨ।

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤ ਗਿਆ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਅੱਜ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਸਪੀਕਰ ਹਰਵਿੰਦਰ ਕਲਿਆਣ ਦਾ ਸੈਸ਼ਨ ਵਿਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਸੰਧਵਾਂ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਪਹੁੰਚੇ ਹਨ।

 

ਗ੍ਰਹਿ ਵਿਭਾਗ ’ਚ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ ਗੁਰਕੀਰਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਆਮ ਆਦਮੀ ਪਾਰਟੀ ਦੇ ਨਵਾਂ ਇੰਚਾਰਜ ਅਤੇ ਸਹਿ ਇੰਚਾਰਚ ਲਗਾਏ ਜਾਣ ਤੋਂ ਬਾਅਦ ਸਰਕਾਰੀ ਵਿਭਾਗਾਂ ’ਚ ਕਾਫ਼ੀ ਉਥਲ-ਪੁਥਲ ਚੱਲ ਰਹੀ ਹੈ। ਸਿੱਖਿਆ ਸਕੱਤਰ ਕੇ ਕੇ ਯਾਦਵ ਅਤੇ ਭੋਜਨ ਡਾਇਰੈਕਟਰ ਪੁਨੀਤ ਗੋਇਲ ਤੋਂ ਬਾਅਦ ਪੰਜਾਬ ਸਰਕਾਰ ਨੇ ਗ੍ਰਹਿ ਵਿਭਾਗ ’ਚ ਸਕੱਤਰ ਵਜੋਂ ਤਾਇਨਾਤ ਗੁਰਕੀਰਤ ਕ੍ਰਿਪਾਲ ਸਿੰਘ ਆਈਏਐਸ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਕੋਲੋਂ ਸਾਰੇ ਵਿਭਾਗ ਵਾਪਸ ਲੈ ਲਏ ਗਏ ਹਨ ਅਤੇ ਫਿਲਹਾਲ ਉਨ੍ਹਾਂ ਨੂੰ ਕੋਈ ਨਵਾਂ ਵਿਭਾਗ ਨਹੀਂ ਦਿੱਤਾ ਗਿਆ। ਗੁਰਕੀਰਤ ਕ੍ਰਿਪਾਲ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਮਗਰੋਂ ਸਾਰੇ ਵਿਭਾਗਾਂ ’ਚ ਚਰਚਾਵਾਂ ਦਾ ਦੌਰ ਤੇਜ਼ ਹੋ ਗਿਆ ਹੈ ਕਿਉਂਕਿ ਗ੍ਰਹਿ ਵਿਭਾਗ ਤੋਂ ਇਲਾਵਾ ਗੁਰਕੀਰਤ ਸਿੰਘ ਦੇ ਕੋਲ ਮਾਈਨਿੰਗ ਵਰਗਾ ਮਹੱਤਵਪੂਰਨ ਵਿਭਾਗ ਵੀ ਸੀ।

2006 ਬੈਚ ਦੇ ਆਈਏਐਸ ਅਧਿਕਾਰੀ ਹਨ ਭਗਤ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਹੁਣ ਰਵੀ ਭਗਤ ਹੋਣਗੇ। ਭਗਤ 2006 ਦੇ ਆਈਏਐੱਸ ਅਧਿਕਾਰੀ ਹਨ। ਮੁੱਖ ਸਕੱਤਰ ਵੱਲੋਂ ਨਿਯੁਕਤੀ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈਏਐੱਸ ਅਧਿਕਾਰੀ ਰਵੀ ਭਗਤ ਜੋ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ, ਉਹ ਹੁਣ ਬਤੌਰ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਨਾਲ ਤਾਇਨਾਤ ਰਹਿਣਗੇ। ਉਹ ਇਸ ਦੇ ਨਾਲ ਲੋਕ ਨਿਰਮਾਣ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਤੇ ਪੰਜਾਬ ਦਿਹਾਤੀ ਵਿਕਾਸ ਬੋਰਡ ਦੇ ਸਕੱਤਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ।   

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.