Thursday, 18 June 2026

ਕਿਹਾ : ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਰਲੇ ਹੋਣ ਦਾ ਸੱਚ ਆਇਆ ਸਾਹਮਣੇ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ਖਿਲਾਫ਼ ਕੀਤੀ ਗਈ ਕਾਰਵਾਈ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੰਸਦ ਭਵਨ ਦੇ ਬਾਹਰ ਕਿਸਾਨਾਂ ਦੇ ਹੱਕ ’ਚ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੇ ਮਿਲ ਕੇ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਹੈ ਉਹ ਨਿੰਦਣਯੋਗ ਹੈ। ਕਿਸਾਨਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਸਾਫ਼ ਹੋ ਗਿਆ ਹੈ ਕਿ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ ਆਪਸ ਵਿਚ ਰਲੀਆਂ ਹੋਈਆਂ ਹਨ। ਕਿਉਂਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲ ਕੇ ਪੰਜਾਬ ਦੇ ਕਿਸਾਨਾਂ ਖਿਲਾਫ਼ ਇਹ ਕਾਰਵਾਈ ਕੀਤੀ ਹੈ। ਜਦਕਿ ਪੰਜਾਬ ਦੇ ਕਿਸਾਨਾਂ ਖਿਲਾਫ਼ ਅਜਿਹੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ ਸੀ ਕਿਉਂਕਿ ਕਿਸਾਨਾਂ ਦਾ ਪਿਛਲੇ ਲੰਬੇ ਸਮੇਂ ਤੋਂ ਸ਼ਾਂਤ ਮਈ ਸੰਘਰਸ਼ ਜਾਰੀ ਸੀ।

4 ਮਈ ਨੂੰ ਮੁੜ ਤੋਂ ਹੋਵੇਗੀ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਗੱਲਬਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਕੇਂਦਰੀ ਮੰਤਰੀਆਂ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਚੰਡੀਗੜ੍ਹ ਵਿਖੇ ਹੋਈ 7ਵੀਂ ਮੀਟਿੰਗ ਵੀ ਬੇਨਤੀਜਾ ਰਹੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਸਾਡੀ ਕਿਸਾਨ ਆਗੂਆਂ ਨਾਲ ਹੋਈ ਮੀਟਿੰਗ ਉਦੇਸ਼ ਪੂਰਨ ਰਹੀ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਆਉਂਦੀ 4 ਮਈ ਨੂੰ ਮੁੜ ਤੋਂ ਮੀਟਿੰਗ ਹੋਵੇਗੀ ਅਤੇ ਹੌਲੀ-ਹੌਲੀ ਇਹ ਗੱਲਬਾਤ ਕਿਸਾਨੀ ਮਸਲਿਆਂ ਦੇ ਹੱਲ ਵੱਲ ਵਧ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ’ਚ 28 ਕਿਸਾਨ ਆਗੂ ਮੀਟਿੰਗ ਵਿਚ ਸ਼ਾਮਲ ਹੋਏ। ਜਦਕਿ ਕੇਂਦਰੀ ਮੰਤਰੀਆਂ ਵੱਲੋਂ ਸ਼ਿਵਰਾਜ ਸਿੰਘ ਚੌਹਾਨ, ਪ੍ਰਲਾਦ ਜੋਸ਼ੀ ਅਤੇ ਪਿਊਸ਼ ਗੋਇਲ ਤੋਂ ਇਲਾਵਾ ਪੰਜਾਬ ਦੇ ਖੇਤੀਬਾੜੀ ਗੁਰਮੀਤ ਸਿੰਘ ਖੁੱਡੀਆ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੌਜੂਦ ਸਨ। ਉਧਰ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੰਜਾਬ ਸਰਕਾਰ ਵੱਲੋਂ ਅਚਾਨਕ ਪੁਲਿਸ ਫੋਰਸ ਦੀ ਗਿਣਤੀ ਵਧਾ ਦਿੱਤੀ ਗਈ ਹੈ।

 

ਕਿਹਾ : ਸਾਡੀ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਕੀਤੇ ਗਏ ਪੈਦਾ

ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਸਬੰਧੀ ਫਿਲਹਾਲ ਭਾਵੇਂ ਕੋਈ ਐਲਾਨ ਨਹੀਂ ਹੋਇਆ ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹੀਂ ਦਿਨੀਂ ਲੁਧਿਆਣਾ ਜ਼ਿਲ੍ਹੇ ਨੂੰ ਬਹੁਤ ਤਵੱਜੋਂ ਦਿੱਤੀ ਜਾ ਰਹੀ ਹੈ। ਲੰਘੇ ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ’ਚ ਰਹੇ ਅਤੇ ਉਨ੍ਹਾਂ ਅੱਜ ਫਿਰ ਉਨ੍ਹਾਂ ਲੁਧਿਆਣਾ ਵਿਖੇ ਇਕ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਇਥੇ 951 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨੌਕਰੀਆਂ ਦੇਣਾ ਕੋਈ ਅਸਾਨ ਕੰਮ ਨਹੀਂ ਪਰ ਸਾਡੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ ਨੌਕਰੀ ਪ੍ਰਾਪਤ ਕਰਨ ਵਾਲੇ ਕਈ ਅਧਿਆਪਕਾਂ ਨੇ ਮੈਨੂੰ ਦੱਸਿਆ ਕਿ ਪਹਿਲਾਂ ਸਰਕਾਰਾਂ ਦੇ ਸਮੇਂ ਸਾਡੀ ਸਿਲੈਕਸ਼ਨ ਤਾਂ ਹੋ ਜਾਂਦੀ ਸੀ ਪੰ੍ਰਤੂ ਰਿਸ਼ਵਤ ਨਾ ਦੇਣ ਕਰਕੇ  ਨੌਕਰੀ ਤੋਂ ਰਹਿ ਜਾਂਦੇ ਸਨ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਮੈਰਿਟ ਦੇ ਆਧਾਰ ’ਤੇ ਨੌਕਰੀ ਦਿੱਤੀ ਜਾਂਦੀ ਹੈ ਪਰ ਕਿਸੇ ਤੋਂ ਕੋਈ ਪੈਸਾ ਨਹੀਂ ਲਿਆ ਜਾਂਦਾ।

 

ਕਿਹਾ : ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣਾ ਹੈ ਗਲਤ

ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦਾ ਘਰ ਗਿਰਾ ਦਿੱਤਾ ਜਾਂਦਾ ਹੈ, ਪ੍ਰੰਤੂ ਮੈਂ ਇਸ ਦੇ ਹੱਕ ਵਿਚ ਨਹੀਂ ਹਾਂ। ਹਰਭਜਨ ਸਿੰਘ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਨੇ ਘਰ ਬਣਾ ਹੀ ਲਿਆ ਤਾਂ ਉਸ ਨੂੰ ਘਰ ਅੰਦਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ। ਕਿਸੇ ਦਾ ਘਰ ਢਾਹੁਣਾ ਕੋਈ ਬਹੁਤਾ ਵਧੀਆ ਕੰਮ ਨਹੀਂ ਕਿਉਂਕਿ ਪਤਾ ਨੇ ਉਸ ਵਿਅਕਤੀ ਨੇ ਇਹ ਘਰ ਕਿਸ ਤਰ੍ਹਾਂ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦਾ ਸਰਕਾਰੀ ਜ਼ਮੀਨ ’ਤੇ ਘਰ ਬਣਾਇਆ ਹੋਇਆ ਹੈ ਤਾਂ ਇਹ ਕਾਰਵਾਈ ਜਾਇਜ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਨਸ਼ਿਆਂ ਖਿਲਾਫ਼ ਹਾਈ ਲੈਵਲ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਸੀ ਕਿ ਗੈਰਕਾਨੂੰਨੀ ਢੰਗ ਨਾਲ ਕਮਾਏ ਪੈਸਿਆਂ ਤੋਂ ਬਣੀਆਂ ਜਾਇਦਾਦਾਂ ਨੂੰ ਪੁਲਿਸ ਵੱਲੋਂ ਤੋੜਿਆ ਜਾਵੇਗਾ। ਇਸ ਕਾਰਵਾਈ ਤਹਿਤ ਪੰਜਾਬ ਸਰਕਾਰ ਹੁਣ ਤੱਕ ਸਮੁੱਚੇ ਪੰਜਾਬ ਅੰਦਰ 60 ਤੋਂ ਜ਼ਿਆਦਾ ਨਸ਼ਾ ਤਸਕਰਾਂ ਦੇ ਘਰ ਗਿਰਾ ਚੁੱਕੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.