Thursday, 18 June 2026

ਜਲੰਧਰ ਵਿੱਚ 4 ਮਈ ਨੂੰ ਵੱਖ-ਵੱਖ ਜਥੇਬੰਦੀਆਂ ਦਾ ਸੈਮੀਨਾਰ ਕਰਵਾਉਣ ਦਾ ਫ਼ੈਸਲਾ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ ’ਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਦੌਰਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਤੇ 5 ਮਾਰਚ ਨੂੰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਮਈ ਨੂੰ ਜਲੰਧਰ ਵਿੱਚ ਇੱਕ ਸੈਮੀਨਾਰ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨੂੰ ਸੱਦਾ ਦੇ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮਈ ਮਹੀਨੇ ਵਿੱਚ ਬਰਨਾਲਾ, ਅੰਮਿ੍ਰਤਸਰ ਅਤੇ ਜਲੰਧਰ ਵਿੱਚ ਤਿੰਨ ਵੱਡੀਆਂ ਕਿਸਾਨ ਮਹਾ ਪੰਚਾਇਤਾਂ ਕਰਕੇ ਲੋਕਾਂ ਨੂੰ ਵੀ ਸਰਕਾਰ ਦੇ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਹਲੇ ਵੀ ਕਿਸਾਨਾਂ ਨੂੰ ਰੋਕਣ ਦੀ ਕੋਸਸ਼ਿ ਕੀਤੀ ਤਾਂ ਕਿਸਾਨਾਂ ਦੇ ਤਿੱਖੇ ਰੋਂਅ ਦਾ ਸਾਹਮਣਾ ਕਰਨਾ ਪਵੇਗਾ।

ਕਿਹਾ : ਕਾਂਗਰਸ ਨੇ ਅਸਾਮ ’ਚ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ

ਦੇਰਗਾਓਂ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਸ਼ ਲਾਇਆ ਕਿ ਕਾਂਗਰਸ ਨੇ ਅਸਾਮ ’ਚ ਕਦੀ ਸ਼ਾਂਤੀ ਕਾਇਮ ਨਹੀਂ ਹੋਣ ਦਿੱਤੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਬਹਾਲ ਕੀਤਾ, ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਅਤੇ ਪੂਰਬ-ਉੱਤਰੀ ਰਾਜ ’ਚ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਇਆ। ਸ਼ਾਹ ਨੇ ਇੱਥੇ ਨਵਿਆਈ ਲਚਿਤ ਬਰਫੁਕਨ ਪੁਲੀਸ ਅਕਾਦਮੀ ਦਾ ਉਦਘਾਟਨ ਕਰਨ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਅਕਾਦਮੀ ਦੇ ਦੂਜੇ ਗੇੜ ਦਾ ਨੀਂਹ ਪੱਥਰ ਵੀ ਰੱਖਿਆ। ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ, ‘ਪਿਛਲੇ 10 ਸਾਲਾਂ ਦੌਰਾਨ ਅਸਾਮ ’ਚ ਦਸ ਹਜ਼ਾਰ ਤੋਂ ਵੱਧ ਨੌਜਵਾਨ ਹਥਿਆਰ ਛੱਡ ਕੇ ਮੁੱਖ ਧਾਰਾ ’ਚ ਸ਼ਾਮਲ ਹੋ ਗਏ ਹਨ ਅਤੇ ਸੂਬੇ ’ਚ ਸ਼ਾਂਤੀ ਬਹਾਲ ਹੋਈ ਹੈ।’ ਉਨ੍ਹਾਂ ਕਿਹਾ ਕਿ ਕਿਸੇ ਸਮੇਂ ਪ੍ਰਦਰਸ਼ਨਾਂ, ਹਿੰਸਾ ਤੇ ਗੜਬੜੀ ਲਈ ਜਾਣਿਆ ਜਾਂਦਾ ਅਸਾਮ ਹੁਣ ਸਭ ਤੋਂ ਆਧੁਨਿਕ ਸੈਮੀਕੰਡਕਟਰ ਇੰਡਸਟਰੀ ਵਜੋਂ ਉਭਰਿਆ ਹੈ। ਇੱਥੇ ਸੈਮੀਕੰਡਕਟਰ ਯੂਨਿਟ ਸਥਾਪਤ ਕਰਨ ਲਈ 27 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਅਸਾਮ ਦਾ ਭਵਿੱਖ ਬਦਲ ਜਾਵੇਗਾ। 

 

 

ਕਿਹਾ : ਮਾਨ ਸਰਕਾਰ ਦੀ ਅਗਵਾਈ ’ਚ ਪੰਜਾਬ ਤਿੰਨ ਸਾਲਾਂ ’ਚ 30 ਸਾਲ ਪੱਛੜਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ’ਤੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿੱਚ ਪੰਜਾਬ 30 ਸਾਲ ਪਿੱਛੇ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਭਿਆਨਕ ਦੌਰ ਵਿੱਚ ਹੈ ਅਤੇ ਧਾਰਮਿਕ ਸਥਾਨਾਂ ਅਤੇ ਥਾਣਿਆਂ ’ਤੇ ਹੋਏ ਦਰਜਨਾ ਹਮਲੇ ਇਸ ਗੱਲ ਦਾ ਸਬੂਤ ਹਨ।  ਜਾਖੜ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਸਭ ਤੋਂ ਬਦਤਰ ਹਾਲਤ ਵਿੱਚ ਪਹੁੰਚ ਚੁੱਕੀ ਹੈ, ਉੱਥੇ ਹੀ ਸੂਬੇ ਦੀ ਆਰਥਿਕ ਦਸਾ ਵੀ ਕਿਸੇ ਤੋਂ ਲੁਕੀ ਹੋਈ ਨਹੀਂ। ਉਨ੍ਹਾਂ ਕਿਹਾ ਕਿ ਅਨਾੜੀ ਰਾਜ ਪ੍ਰਬੰਧ ਦੇ ਚਲਦਿਆਂ ਸੂਬਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਦੀਵਾਲੀਆਪਨ ਦੇ ਕਗਾਰ ’ਤੇ ਲਿਆ ਖੜ੍ਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ‘ਆਪ’ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕਰਦਿਆਂ ਮਹਿਲਾਵਾਂ ਨੂੰ ਹਜ਼ਾਰ ਰੁਪਏ ਦੀ ਰਕਮ ਦਿੱਤੀ ਅਤੇ ਨਾ ਹੀ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ।

ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ

ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਤਨੀ ਸੁਨੀਤਾ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ 10 ਦੀ ਸਾਧਨਾ ਅੱਜ ਸਮਾਪਤ ਹੋ ਗਈ। ਉਹ ਹੁਸ਼ਿਆਰਪੁਰ ਦੇ ਯੋਗਾ ਕੇਂਦਰ ਤੋਂ ਨਿਕਲ ਕੇ ਅੰਮਿ੍ਰਤਸਰ ਪਹੁੰਚੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ ਅੰਮਿ੍ਰਤਸਰ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੇ ਘਰ ਪਹੁੰਚੇ। ਇਥੇ ਉਹ ਕਿੰਨੀ ਦੇਰ ਰੁਕਣਗੇ ਇਸ ਸਬੰਧੀ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਕੇਜਰੀਵਾਲ ਅੰਮਿ੍ਰਤਸਰ ਵਿਚ ਵਿਧਾਇਕਾਂ ਦੇ ਨਾਲ ਇਕ ਮੀਟਿੰਗ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਜਲਦੀ ਹੀ ਅੰਮਿ੍ਰਤਸਰ ਪਹੁੰਚਣ ਦੀ ਜਾਣਕਾਰੀ ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਹੈ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਵੱਲੋਂ ਆਉਂਦੀ 18 ਮਾਰਚ ਨੂੰ ਲੁਧਿਆਣਾ ’ਚ ਇਕ ਮੀਟਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਇਕ ਰੋਡ ਸ਼ੋਅ ਵੀ ਕੱਢਣਗੇ।

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.