Thursday, 18 June 2026

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਦੂਜਾ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ ਟ੍ਰੇਨਿੰਗ ਦੋ ਹਫਤਿਆਂ ਦੀ ਹੈ, ਜਿਸ ’ਚ ਅਧਿਆਪਕ ਨੂੰ ਕਾਫ਼ੀ ਕੁੱਝ ਨਵਾਂ ਸਿੱਖਣ ਲਈ ਮਿਲੇਗਾ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਲਈ ਜਾਣ ਵਾਲੇ ਅਧਿਆਪਕਾਂ ਦੀ ਚੋਣ ਇਕ ਗੁੰਝਲਦਾਰ ਪ੍ਰਕਿਰਿਆ ਤਹਿਤ ਕੀਤੀ ਜਾਂਦੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।

  

ਮਾਤਾ ਗੁਰਮੀਤ ਕੌਰ ਔਜਲਾ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਅੰਮਿ੍ਰਤਸਰ/ਬਿਊਰੋ ਨਿਊਜ਼ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਪਹੰੁਚੇ ਪਹੁੰਚੇ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਮਾਤਾ ਗੁਰਮੀਤ ਕੌਰ ਔਜਲਾ ਦੇ ਲੰਘੇ ਦਿਨੀਂ ਹੋਏ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਪਰਮਾਤਮਾ ਵਿਚ ਵਿਸ਼ਵਾਸ ਰੱਖਣ ਲਈ ਕਿਹਾ। ਇਸ ਮੌਕੇ ਸੰਸਦ ਮੈਂਬਰ ਔਜਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਲਾਹੀ ਮੌਜੂਦਗੀ ਇਕ ਬਹੁਤ ਹੀ ਅਧਿਆਤਮਕ ਪਲ ਸੀ, ਜਿਸ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਤਾਕਤ ਦਿੱਤੀ।   

  

ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚ ਕੇ ਹੋਵੇਗਾ ਸੰਪੰਨ

ਅੰਮਿ੍ਰਤਸਰ/ਬਿਊਰੋ ਨਿਊਜ਼ :  ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਡੇਢ ਸਦੀ ਪੁਰਾਤਨ ਸਿੱਖ ਜਥੇਬੰਦੀ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਦਰਬਾਰ ਸਾਹਿਬ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੁਰਾਤਨ ਚੱਲੀ ਆਉਂਦੀ ਰਵਾਇਤ ਅਨੁਸਾਰ ਹੋਲਾ ਮਹੱਲਾ ਮੌਕੇ ਨਗਰ ਕੀਰਤਨ ਸਜਾਇਆ ਗਿਆ। ਸੁਰਮਈ ਨਿਸ਼ਾਨ ਸਾਹਿਬਾਂ ਅਤੇ ਪੰਜ ਪਿਆਰਿਆਂ ਦੀ ਤਾਬਿਆ ਸਜਾਏ ਗਏ ਇਸ ਹੋਲਾ ਮਹੱਲਾ ਨਗਰ ਕੀਰਤਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਸ਼ਬਦ ਕੀਰਤਨ ਕਰਦੀਆਂ ਸੰਗਤਾਂ ਅਤੇ ਗਤਕਾ ਪਾਰਟੀਆਂ ਨੇ ਉਤਸ਼ਾਹ ਸਹਿਤ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਅਤੇ ਸੀਨੀਅਰ ਮੈਂਬਰ ਗੁਰਬਖਸ਼ ਸਿੰਘ ਬੇਦੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਇਹ ਹੋਲਾ ਮਹੱਲਾ ਨਗਰ ਕੀਰਤਨ ਸ਼ਾਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।   

  

ਕਿਹਾ : ਨੌਜਵਾਨ ਬਣਨ ਬਾਣੀ ਤੇ ਬਾਣੇ ਦੇ ਧਾਰਨੀ

ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਗੁਰਮੁਖੀ ਗੁਰੂਆਂ ਦੀ ਲਿਪੀ ਹੈ ਤੇ ਇਸ ਵਿਚ ਨੌਜਵਾਨਾਂ ਨੂੰ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਦੇ ਵਿਰੁੱਧ ਇਕ ਮੁਹਿੰਮ ਵਿੱਢਣੀ ਚਾਹੀਦੀ ਹੈ। ਉਨ੍ਹਾਂ ਨਿਹੰਗ ਸਿੰਘ ਜਤੇਬੰਦੀਆਂ ਤੇ ਦਮਦਮੀ ਟਕਸਾਲ ਦੇ ਵਿਰੋਧ ਦੇ ਬਾਵਜੂਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਹ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਵਾਂ ਸਿੱਖ ਗੁਰਧਾਮਾਂ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਜੋ ਕਿ ਅਸੀਂ ਨਹੀਂ ਹੋਣ ਦੇਵਾਗੇਂ। ਉਨ੍ਹਾਂ ਸਾਰੇ ਸੰਤ ਮਹਾਪੁਰਖਾਂ, ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.