Thursday, 18 June 2026

21 ਮਾਰਚ ਨੂੰ ਜਲੰਧਰ ਵਿਖੇ ਹੋਵੇਗਾ ਵਿਆਹ ਸਮਾਗਮ

ਜਲੰਧਰ/ਬਿਊਰੋ ਨਿਊਜ਼ : ਭਾਰਤੀ ਹਾਕੀ ਉਲੰਪੀਅਨ ਖਿਡਾਰੀ ਮਨਦੀਪ ਸਿੰਘ ਅਤੇ ਉਲੰਪੀਅਨ ਉਦਿਤ ਕੌਰ ਜਲਦੀ ਹੀ ਵਿਆਹ ਕਰਨ ਜਾ ਰਹੇ ਹਨ। ਉਲੰਪਿਕ ਹਾਕੀ ਖਿਡਾਰੀ ਮਨਦੀਪ ਸਿੰਘ 21 ਮਾਰਚ ਨੂੰ ਪੰਜਾਬ ਦੇ ਜਲੰਧਰ ਵਿਚ ਮਹਿਲਾ ਉਲੰਪਿਕ ਖਿਡਾਰਨ ਉਦਿਤਾ ਕੌਰ ਨਾਲ ਵਿਆਹ ਕਰਨਗੇ। ਉਲੰਪੀਅਨ ਉਦਿਤਾ ਕੌਰ ਹਰਿਆਣਾ ਦੇ ਹਿਸਾਰ ਦੀ ਰਹਿਣ ਵਾਲੀ ਹੈ। ਦੋਵਾਂ ਉਲੰਪਿਕ ਖਿਡਾਰੀਆਂ ਦਾ ਵਿਆਹ 21 ਮਾਰਚ ਨੂੰ ਜਲੰਧਰ ਦੇ ਮਾਡਲ ਟਾਊਨ ਸਥਿਤ ਸ੍ਰੀ ਗੁਰੂਦੁਆਰਾ ਸਿੰਘ ਸਭਾ ਵਿਚ ਹੋਵੇਗਾ। ਦੋਵੇਂ ਪਰਿਵਾਰ ਵਿਆਹ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ। ਦੋਵੇਂ ਖਿਡਾਰੀ ਦੇਸ਼ ਦੇ ਨਾਮ ਕਈ ਖੇਡ ਐਵਾਰਡ ਕਰ ਚੁੱਕੇ ਹਨ ਅਤੇ ਵਿਆਹ ਸਮਾਗਮ ਲਈ ਦੋਵੇਂ ਪਰਿਵਾਰਾਂ ਵੱਲੋਂ ਮਹਿਮਾਨਾਂ ਦੀਆਂ ਲਿਸਟ ਤਿਆਰ ਕੀਤੀ ਜਾ ਰਹੀ ਹੈ। ਵਿਆਹ ਸਮਾਗਮ ਵਿਚ ਰਾਜਨੀਤਿਕ ਅਤੇ ਖੇਡ ਜਗਤ ਨਾਲ ਜੁੜੀਆਂ ਵੱਡੀਆਂ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ ਵਿਆਹ ਵਿਚ ਹਾਕੀ ਦੀ ਟੀਮ ਇੰਡੀਆ ਦੇ ਸ਼ਾਮਲ ਹੋਣ ਦੀ ਉਮੀਦ ਹੈ ਪ੍ਰੰਤੂ ਹਾਲ ਤੱਕ ਇਸ ਸਬੰਧੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ ਗਈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਨਵਰੀ ’ਚ ਦਿੱਤਾ ਸੀ ਅਹੁਦੇ ਤੋਂ ਅਸਤੀਫ਼ਾ

ਟੋਰਾਂਟੋ/ਬਿਊਰੋ ਨਿਊਜ਼ : ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਕਾਰਨੀ ਨੇ ਸਾਬਕਾ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ ਪਾਰਟੀ ਵੱਲੋਂ ਨਵਾਂ ਆਗੂ ਚੁਣੇ ਜਾਣ ਤੱਕ ਟਰੂਡੋ ਸੱਤਾ ਵਿਚ ਬਣੇ ਰਹੇ। ਉਮੀਦ ਕੀਤੀ ਜਾ ਰਹੀ ਹੈ ਕਿ ਕਾਰਨੀ ਆਉਣ ਵਾਲੇ ਦਿਨਾਂ ਜਾਂ ਹਫ਼ਤਿਆਂ ਵਿਚ ਆਮ ਚੋਣਾਂ ਦਾ ਐਲਾਨ ਕਰ ਸਕਦੇ ਹਨ। ਧਿਆਨ ਰਹੇ ਕਿ ਇਸ ਸਾਲ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੀ ਹਾਰ ਦੀ ਸੰਭਾਵਨਾ ਜਤਾਈ ਜਾ ਰਹੀ ਸੀ, ਪਰ ਟਰੰਪ ਨੇ ਟੈਰਿਫ ਦੇ ਰੂਪ ਵਿਚ ‘ਆਰਥਿਕ ਜੰਗ’ ਦਾ ਐਲਾਨ ਕਰ ਦਿੱਤਾ ਤੇ ਕੈਨੇਡਾ ਦੇ 51ਵੇਂ ਰਾਜ ਵਜੋਂ ਅਮਰੀਕਾ ਵਿਚ ਰਲੇਵੇਂ ਦੀ ਚੇਤਾਵਨੀ ਦਿੱਤੀ। ਹੁਣ ਇਨ੍ਹਾਂ ਬਦਲੇ ਹੋਏ ਸਮੀਕਰਨਾਂ ਕਰਕੇ ਲਿਬਰਲ ਪਾਰਟੀ ਨੂੰ ਚੋਣਾਂ ਵਿਚ ਵੱਡੀ ਲੀਡ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ। ਟਰੰਪ ਨੇ ਕੈਨੇਡਾ ਦੇ ਲੋਹੇ ਤੇ ਐਲੂਮੀਨੀਅਮ ਉੱਤੇ 25 ਫੀਸਦ ਟੈਕਸ ਲਾ ਦਿੱਤਾ ਸੀ ਤੇ 2 ਅਪ੍ਰੈਲ ਤੋਂ ਸਾਰੇ ਕੈਨੇਡਿਆਈ ਉਤਪਾਦਾਂ ’ਤੇ ਵੱਡੇ ਟੈਕਸ ਲਾਉਣ ਦਾ ਐਲਾਨ ਕੀਤਾ ਹੈ। 

 

ਮਜੀਠੀਆ ਦੇ ਘਰ ਪਹੁੰਚੇ ਭੂੰਦੜ ਅਤੇ ਵਲਟੋਹਾ, ਪਰ ਨਹੀਂ ਹੋ ਸਕੀ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਨਾਉਣ ਦੀਆਂ ਕੋਸ਼ਿਸ਼ ਤੇਜ਼ ਹੋ ਗਈਆਂ ਹਨ। ਉਨ੍ਹਾਂ ਮਨਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜਾ ਅਤੇ ਵਿਰਸਾ ਸਿੰਘ ਵਲਟੋਹਾ ਚੰਡੀਗੜ੍ਹ ਸਥਿਤ ਮਜੀਠੀਆ ਦੇ ਘਰ ਪਹੁੰਚੇ। ਪਰ ਇਨ੍ਹਾਂ ਆਗੂਆਂ ਦੀਆਂ ਮਜੀਠੀਆ ਨਾਲ ਮੁਲਾਕਾਤ ਨਹੀਂ ਹੋ ਸਕੀ ਕਿੳਂੁਕਿ ਉਹ ਆਪਣੇ ਵਕੀਲ ਨੂੰ ਮਿਲਣ ਲਈ ਗਏ ਹੋਏ ਸਨ। ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਗੁੱਸੇ ਅਤੇ ਨਾਰਾਜ਼ਗੀ ਤੋਂ ਪੈਦਾ ਹੋਏ ਫਾਸਲੇ ਘੱਟ ਕਰਨ ਦੀਆਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਅਹੁਦੇ ਤੋਂ ਹਟਾਏ ਜਾਣ ਕਾਰਨ ਨਾਰਾਜ਼ ਚੱਲ ਰਹੇ ਹਨ।

 

ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੈ ਹੋਲਾ ਮਹੱਲਾ

ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : ਖ਼ਾਲਸ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਅਤੇ ਜੋੜ ਮੇਲਾ ਹੋਲਾ ਮਹੱਲਾ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋ ਗਿਆ ਹੈ। ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਤੋਂ ਪਹਿਲਾਂ ਮੇਲੇ ਦੀ ਆਰੰਭਤਾ ਲਈ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਲੋਕਾਂ ’ਚ ਨਵਾਂ ਜੋਸ਼ ਅਤੇ ਕੁਰਬਾਨੀ ਦਾ ਜਜ਼ਬਾ ਪੈਦਾ ਕਰਨ, ਸਮੇਂ ਦੀਆਂ ਜ਼ਾਲਮ ਸਰਕਾਰ ਖ਼ਿਲਾਫ਼ ਸੰਘਰਸ਼ ਕਰਨ ਲਈ ਰਵਾਇਤੀ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1700 ਈਸਵੀ ’ਚ ਹੋਲੇ ਮਹੱਲੇ ਦੀ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਧਰਤੀ ’ਤੇ ਆਰੰਭਤਾ ਕੀਤੀ ਗਈ ਸੀ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.