Friday, 26 June 2026

ਲਾਲਜੀਤ ਭੁੱਲਰ ਦਾ ਕਹਿਣਾ : ਮੈਂ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ
ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਲਈ ਸਾਰਾ ਪੰਜਾਬ ਹੀ ਇਕ ਪਰਿਵਾਰ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਵਿਅਕਤੀ, ਜੇਕਰ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ, ਭਾਵੇਂ ਉਹ ਕਿਸੇ ਵੀ ਅਹੁਦੇ ’ਤੇ ਕਿਉਂ ਨਾ ਹੋਵੇ। ਸੀਐਮ ਨੇ ਕਿਹਾ ਹੈ ਕਿ ਕੈਸ਼ ਅਤੇ ਫਰਮਾਇਸ਼ ਦੀ ਵੀ ਸਖਤ ਮਨਾਹੀ ਹੈ। ਉਧਰ ਦੂਜੇ ਪਾਸੇ ਗਿ੍ਰਫਤਾਰ ਹੋ ਚੁੱਕੇ ਲਾਲਜੀਤ ਸਿੰਘ ਭੁੱਲਰ ਨੇ ਵੀ ਇਕ ਪੋਸਟ ਵਿਚ ਲਿਖਿਆ ਹੈ ਕਿ ਉਹ ਸੱਚ ਤੋਂ ਭੱਜਣ ਵਾਲੇ ਨਹੀਂ ਹਨ। ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਖਿਲਾਫ ਝੂੁਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਲਾਲਜੀਤ ਭੁੱਲਰ ਨੇ ਕਿਹਾ ਕਿ ਸੱਚਾਈ ਅਤੇ ਇਨਸਾਫ ’ਤੇ ਯਕੀਨ ਰੱਖਦਿਆਂ, ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕੀਤਾ ਹੈ।

ਡੀਐਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਲਾਲਜੀਤ ਸਿੰਘ ਭੁੱਲਰ ਦੀ ਹੋਈ ਗਿ੍ਰਫਤਾਰੀ  
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮਿ੍ਰਤਸਰ ’ਚ ਤੈਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਵਲੋਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲੈ ਕੇ ਕੀਤੀ ਗਈ ਖੁਦਕਸ਼ੀ ਦਾ ਮਾਮਲਾ ਭਖ ਚੁੱਕਾ ਹੈ। ਇਸ ਮਾਮਲੇ ਵਿਚ ਟਰਾਂਸਪੋਰਟ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਲਾਲਜੀਤ ਸਿੰਘ ਭੁੱਲਰ ਨੂੰ ਅੰਮਿ੍ਰਤਸਰ ਦੀ ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਗਿ੍ਰਫਤਾਰ ਕਰ ਲਿਆ ਹੈ। ਧਿਆਨ ਰਹੇ ਕਿ ਭੁੱਲਰ ਦੀ ਗਿ੍ਰਫਤਾਰੀ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਲਾਲਜੀਤ ਭੁੱਲਰ ਅਤੇ ਦੋ ਹੋਰਾਂ ਖਿਲਾਫ ਕੇਸ ਅੰਮਿ੍ਰਤਸਰ ਦੇ ਥਾਣਾ ਰਣਜੀਤ ਐਵੇਨਿਊ ਦੀ ਪੁਲਿਸ ਵਲੋਂ ਮਿ੍ਰਤਕ ਦੀ ਪਤਨੀ ਉਪਿੰਦਰ ਕੌਰ ਦੀ ਸ਼ਿਕਾਇਤ ਦੇ ਅਧਾਰ ’ਤੇ ਦਰਜ ਕੀਤਾ ਗਿਆ ਸੀ। ਪੁਲਿਸ ਨੇ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਹੈ।

ਚੰਡੀਗੜ੍ਹ :  “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ਉਨ੍ਹਾਂ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਹਜ਼ਾਰਾਂ ਘਰਾਂ ਵਿੱਚ ਖੁਸ਼ੀ, ਭਰੋਸੇ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਹੋਇਆ ਹੈ।

ਇਸ ਵਿੱਤੀ ਸਹਾਇਤਾ ਪਹਿਲਕਦਮੀ ਦੇ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ।

ਸਾਲ-ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ ਰੁਪਏ ਦੀ ਰਕਮ 76,478 ਮਹਿਲਾਵਾਂ ਨੂੰ ਦਿੱਤੀ ਗਈ। ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵੱਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਮਹਿਲਾਵਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸਦੇ ਇਵਜ ਵਿੱਚ 11 ਫਰਵਰੀ 2026 ਤੱਕ 1.05 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਟੀਚੇ ਮੁਤਾਬਕ ਬਾਕੀ ਰਜਿਸਟ੍ਰੇਸ਼ਨ ਲਈ ਯਤਨ ਜਾਰੀ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਦੇ ਨਾਲ-ਨਾਲ ਯੋਗ ਮਹਿਲਾਵਾਂ ਨੂੰ ਨਿਯਮਾਂ ਅਨੁਸਾਰ ਕਿਸ਼ਤਾਂ ਵਿੱਚ ਅਦਾਇਗੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਬਾਕੀ ਮਾਮਲਿਆਂ ਵਿੱਚ ਪ੍ਰਕਿਰਿਆ ਪੂਰੀ ਹੋਣ ਉਪਰੰਤ ਰਕਮ ਜਾਰੀ ਕੀਤੀ ਜਾਂਦੀ ਹੈ।
 
“ਸਾਡਾ ਟੀਚਾ ਸਾਫ਼ ਹੈ ਕਿ ਕੋਈ ਵੀ ਹੱਕਦਾਰ ਮਹਿਲਾ ਇਸ ਸਹਾਇਤਾ ਤੋਂ ਵਾਂਝੀ ਨਾ ਰਹੇ,” ਡਾ. ਬਲਜੀਤ ਕੌਰ ਨੇ ਕਿਹਾ। ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਆਤਮ-ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਨੂੰ ਹੋਰ ਵੀ ਮਜ਼ਬੂਤ ਕਰਦੀ ਰਹੇਗੀ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।

ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ  ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ।

ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 43  ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ.  ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.