Thursday, 18 June 2026

ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਗਿਆਨੀ ਰਘਬੀਰ ਸਿੰਘ ਕੋਲ ਉਠਾਇਆ ਗਿਆ ਇਤਰਾਜ਼

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਨਵੇਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੇਵਾ ਸੰਭਾਲਣ ਮੌਕੇ ਮਰਿਆਦਾ ਦਾ ਘਾਣ ਕੀਤਾ ਗਿਆ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਕੋਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਇਤਰਾਜ਼ ਉਠਾਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਿ੍ਰਗ ਕਮੇਟੀ ਵੱਲੋਂ ਜਥੇਦਾਰਾਂ ਦੀ ਨਿਯੁਕਤੀ ਕੀਤੀ ਜਾਂਦੀ ਹੈ ਅਤੇ ਜਥੇਦਾਰ ਦੀ ਸੇਵਾ ਸੰਭਾਲਣ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾਂਦਾ ਹੈ। ਇਸ ਵਿਚ ਸ਼ਾਮਿਲ ਹੋਣ ਲਈ ਸਮੂਹ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸੰਤਾਂ ਮਹਾਂਪੁਰਖਾਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਸ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਦੀ ਨਿਯੁਕਤੀ ਦਾ ਐਲਾਨ ਕਰਦਾ ਹੈ। ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਜਥੇਦਾਰ ਨੂੰ ਪਹਿਲਾਂ ਦਸਤਾਰ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਬਾਅਦ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਉਨ੍ਹਾਂ ਨੂੰ ਦਸਤਾਰਾਂ ਭੇਟ ਕੀਤੀਆਂ ਜਾਂਦੀਆਂ ਹਨ। ਪਰ ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਸੰਭਾਲ ਮੌਕੇ ਅਜਿਹਾ ਕੁੱਝ ਵੀ ਨਹੀਂ ਹੋਇਆ ਅਤੇ ਮਰਿਆਦਾ ਦੀ ਵੱਡੀ ਉਲੰਘਣਾ ਕੀਤੀ ਗਈ ਹੈ।

15 ਮਹੀਨੇ ਪਹਿਲਾਂ ਭਾਰਤੀ ਕੁਸ਼ਤੀ ਮਹਾਂਸੰਘ ’ਤੇ ਲਗਾਈ ਗਈ ਸੀ ਰੋਕ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਦੇ ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਮਹਾਂਸੰਘ ’ਤੇ ਲੱਗੀ ਰੋਕ ਨੂੰ ਅੱਜ ਹਟਾ ਦਿੱਤਾ ਗਿਆ ਹੈ। ਇਸ ਨਾਲ ਹੀ ਹੁਣ ਘਰੇਲੂ ਟੂਰਨਾਮੈਂਟਾਂ ਅਤੇ ਰਾਸ਼ਟਰੀ ਟੀਮਾਂ ਦੀ ਚੋਣ ਦਾ ਰਸਤਾ ਵੀ ਸਾਫ਼ ਹੋ ਗਿਆ ਹੈ। ਹੁਣ ਤੱਕ ਸਪੋਰਟਸ ਅਥਾਰਿਟੀ ਆਫ਼ ਇੰਡੀਆ ਅਤੇ ਐਡਹਾਕ ਕਮੇਟੀ ਵੱਲੋਂ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨੂੰ ਸੰਭਾਲਿਆ ਜਾ ਰਿਹਾ ਸੀ। ਸਾਲ 2023 ’ਚ ਭਾਰਤੀ ਕੁਸ਼ਤੀ ਮਹਾਂਸੰਘ ਦਾ ਪ੍ਰਧਾਨ ਬਣਨ ਤੋਂ ਬਾਅਦ ਸੰਜੇ ਸਿੰਘ ਨੇ ਸਾਬਕਾ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੇ ਇਲਾਕੇ ’ਚ ਨੈਸ਼ਨਲ ਚੈਂਪੀਅਨਸ਼ਿਪ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ। ਜਿਸ ਤੋਂ ਬਾਅਦ ਖੇਡ ਮੰਤਰਾਲੇ ਨੇ ਭਾਰਤੀ ਕੁਸ਼ਤੀ ਮਹਾਂਸੰਘ ’ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ ਕੁਸ਼ਤੀ ਦੀ ਗਲੋਬਲ ਸੰਸਥਾ, ਯੂਨਾਈਟਿਡ ਵਰਲਡ ਰੈਸਲਿੰਗ ਨੇ ਵੀ ਪਿਛਲੇ ਸਾਲ ਸੰਜੇ ਸਿੰਘ ਦੀ ਅਗਵਾਈ ਵਾਲੇ ਕੁਸ਼ਤੀ ਸੰਘ ’ਤੇ ਲੱਗੀ ਰੋਕ ਨੂੰ ਹਟਾ ਦਿੱਤੀ ਸੀ। 

ਪੰਜਾਬ ਭਾਜਪਾ ਵੱਲੋਂ ਕੀਤਾ ਗਿਆ ਵਿਰੋਧ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੇ ਪੋਲੀਟੀਕਲ ਸਾਇੰਸ ਦੇ ਪੇਪਰ ਨੂੰ ਲੈ ਕੇ ਪੰਜਾਬ ਅੰਦਰ ਵਿਵਾਦ ਖੜ੍ਹਾ ਹੋ ਗਿਆ ਹੈ। ਪੰਜਾਬ ਭਾਜਪਾ ਨੇ ਆਰੋਪ ਲਗਾਇਆ ਕਿ ਪ੍ਰਸ਼ਨ ਪੇਪਰ ਵਿਚ ਆਮ ਆਦਮੀ ਪਾਰਟੀ ਨਾਲ ਸਬੰਧਤ ਸਵਾਲ ਪੁੱਛੇ ਗਏ। ਜਿਸ ਦਾ ਭਾਜਪਾ ਆਗੂ ਵਿਨੀਤ ਜੋਸ਼ੀ ਅਤੇ ਚੇਤਨ ਜੋਸ਼ੀ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੋਲੀਟੀਕਲ ਸਾਇੰਸ ਦੀ ਪ੍ਰੀਖਿਆ ’ਚ ਦੇਸ਼ ਦੀਆਂ ਪੁਰਾਣੀ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਬਾਰੇ ਪੁੱਛਿਆ ਜਾਣਾ ਚਾਹੀਦਾ ਸੀ ਜਾਂ ਫਿਰ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਅਤੇ ਭਗਤ ਸਿੰਘ ਬਾਰੇ ਪੁੱਛਿਆ ਜਾਣਾ ਚਾਹੀਦਾ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਆਮ ਆਦਮੀ ਪਾਰਟੀ ਦੀ ਸਥਾਪਨਾ ਅਤੇ ਉਸ ਦੀਆਂ ਨੀਤੀਆਂ ਸਬੰਧੀ ਸਵਾਲ ਪੁੱਛੇ ਗਏ ਜੋ ਕਿ ਸਰਾਸਰ ਗਲਤ ਹੈ।

ਸਾਢੇ 8 ਘੰਟੇ ਮਗਰੋਂ ਮੁੰਬਈ ਵਾਪਸ ਪਰਤੀ ਫਲਾਈਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੰਬਈ ਤੋਂ ਨਿਊਯਾਰਕ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਏਆਈ 119 ਨੂੰ ਅੱਜ ਸੋਮਵਾਰ ਸਵੇਰੇ ਬੰਬ ਨਾਲ ਉਡਾਣ ਦੀ ਧਮਕੀ ਮਿਲੀ। 8 ਘੰਟੇ 37 ਦੀ ਉਡਾਣ ਤੋਂ ਬਾਅਦ ਇਸ ਫਲਾਈਟ ਨੂੰ ਮੁੰਬਈ ਡਾਇਵਰਟ ਕਰ ਦਿੱਤਾ ਗਿਆ। ਫਲਾਈਟ ਵਿਚ 19 ਕਰੂ ਮੈਂਬਰਾਂ ਸਮੇਤ 322 ਯਾਤਰੀ ਸਵਾਰ ਸਨ। ਏਅਰ ਇੰਡੀਆ ਨੇ ਦੱਸਿਆ ਕਿ ਫਲਾਈਟ ਦੇ ਵਾਸ਼ਰੂਮ ’ਚ ਇਕ ਨੋਟ ਮਿਲਿਆ, ਜਿਸ ’ਚ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਸੁਰੱਖਿਆ ਪ੍ਰੋਟੋਕਾਲ ਨੂੰ ਧਿਆਨ ਵਿਚ ਰੱਖਦੇ ਹੋਏ ਰਸਤੇ ਤੋਂ ਹੀ ਫਲਾਈਟ ਨੂੰ ਵਾਪਸ ਲਿਆਉਣ ਦਾ ਫੈਸਲਾ ਕੀਤਾ ਗਿਆ। ਏਅਰ ਇੰਡੀਆ ਦੀ ਇਸ ਫਲਾਈਟ ਨੇ ਮੁੰਬਈ ਏਅਰਪੋਰਟ ਤੋਂ ਲੰਘੀ ਦੇਰ ਰਾਤ ਨਿਊਯਾਰਕ ਲਈ ਉਡਾਣ ਭਰੀ ਸੀ ਅਤੇ ਇਹ ਫਲਾਈਟ ਅੱਜ ਸਵੇਰੇ ਮੁੰਬਈ ਵਾਪਸ ਪਰਤ ਆਈ। ਜਾਂਚ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.