Thursday, 25 June 2026

ਚੰਡੀਗੜ੍ਹ/ਅੰਮ੍ਰਿਤਸਰ, : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ)  ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੈ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਾਈਪਾਸ ਰੋਡ 'ਤੇ ਸਾਡਾ ਪਿੰਡ ਨੇੜੇ ਸੁਚੱਜੇ ਤਾਲਮੇਲ ਨਾਲ ਆਪ੍ਰੇਸ਼ਨ ਚਲਾਇਆ ਅਤੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇੱਕ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੂੰ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਤਿੰਨ ਹੋਰ ਪਿਸਤੌਲ ਬਰਾਮਦ ਹੋਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿ ਰਹੇ ਸਨ, ਜਿੱਥੋਂ ਉਨ੍ਹਾਂ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਨਾ ਆਸਾਨ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਰਾਤ ਵੇਲੇ ਖਾਲੀ ਪਈਆਂ ਥਾਵਾਂ ਤੋਂ ਹਾਸਲ ਕਰਦੇ ਸਨ।।

ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ‘ਤੇ ਲੜਕੀ ਨਾਲ ਬਲਾਤਕਾਰ ਅਤੇ ਉਸਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਣ ਘਿਨਾਉਣੇ ਅਪਰਾਧ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਉਸ ਤੋਂ ਲਗਭਗ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।

ਇਸ ਸਬੰਧੀ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 28 ਮਿਤੀ 14-02-2026 ਦਰਜ ਹੈ।

ਅਸ਼ਵਨੀ ਸ਼ਰਮਾ ਨੇ ਪੰਜਾਬ ’ਚ ਅਮਨ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਤਿਆਰੀ ਖਿੱਚ ਲਈ ਹੈ। ਇਸਦੇ ਚੱਲਦਿਆਂ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਆਪਣੇ ਸਿਆਸੀ ਦਮ ਦੀ ਪਰਖ ਕਰਨਾ ਚਾਹੁੰਦੀ ਹੈ। ਇਸੇ ਦੌਰਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ। ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਸੂਬੇ ਦੀ ਅਫਸਰਸ਼ਾਹੀ ਦਾ ਸਿਆਸੀਕਰਨ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵਲੋਂ ‘ਆਪ’ ਦੀ ਮੋਗਾ ਰੈਲੀ ਵਿਚ ਕੀਤੇ ਗਏ ਸੰਬੋਧਨ ਨੂੰ ਲੈ ਕੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਫਸਰਸ਼ਾਹੀ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ।  

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲਿਖੀ ਚਿੱਠੀ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਤਿੱਖੇ ਸਵਾਲ ਕੀਤੇ ਹਨ ਅਤੇ ਉਨ੍ਹਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਇਕ ਚਿੱਠੀ ਵੀ ਲਿਖੀ ਹੈ। ਖਹਿਰਾ ਨੇ ਇਸ ਯੋਜਨਾ ਦੀ ਅਸਲ ਹੱਦ ਅਤੇ ਕਵਰੇਜ ਬਾਰੇ ਗੰਭੀਰ ਚਿੰਤਾਵਾਂ ਪ੍ਰਗਟ ਕਰਦਿਆਂ ਸਰਕਾਰ ਤੋਂ ਤੁਰੰਤ ਸਪੱਸ਼ਟਤਾ ਦੀ ਮੰਗ ਕੀਤੀ ਹੈ। ਸੁਖਪਾਲ ਖਹਿਰਾ ਨੇ ਲਿਖੀ ਚਿੱਠੀ ਵਿਚ ਕਿਹਾ ਕਿ ਇਸ ਯੋਜਨਾ ਨੂੰ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਵਜੋਂ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਦੀ ਅਸਲ ਹੱਦ ਅਤੇ ਕਵਰੇਜ਼ ਨੂੰ ਲੈ ਕੇ ਆਮ ਲੋਕਾਂ ਅਤੇ ਮਰੀਜ਼ਾਂ ਵਿਚ ਗੰਭੀਰ ਚਿੰਤਾਵਾਂ ਅਤੇ ਗੁੰਝਲ ਪੈਦਾ ਹੋ ਰਹੀ ਹੈ। ਖਹਿਰਾ ਨੇ ਸਵਾਲ ਚੁੱਕਿਆ ਕਿ ਜੇਕਰ ਕਿਸੇ ਬਿਮਾਰੀ ਦੇ ਇਲਾਜ ਦਾ ਖਰਚਾ ਇਸ ਨਿਰਧਾਰਿਤ ਸੀਮਾ ਤੋਂ ਵਧ ਜਾਂਦਾ ਹੈ ਤਾਂ ਕੀ ਮਰੀਜ਼ ਨੂੰ ਬਾਕੀ ਰਕਮ ਆਪਣੀ ਜੇਬ ਵਿਚੋਂ ਅਦਾ ਕਰਨੀ ਪਵੇਗੀ? ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਨੂੰ ਪੈਸੇ ਦੇਣੇ ਪੈਂਦੇ ਹਨ ਤਾਂ ਇਹ 10 ਲੱਖ ਰੁਪਏ ਤੱਕ ਦੀ ਕੈਸ਼ਲੈਸ ਸਿਹਤ ਸੁਰੱਖਿਆ ਦੇ ਮੂਲ ਉਦੇਸ਼ ਨੂੰ ਹੀ ਨਾਕਾਮ ਕਰ ਦੇਵੇਗਾ।

ਕਿਹਾ : ਜੇਲ੍ਹ ਜਾਣ ਲਈ ਤਿਆਰ ਰਹੇ ਰਾਜਾ ਵੜਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਪਾਰਟੀ ਦੀ ਸਾਬਕਾ ਨੇਤਾ ਡਾ. ਨਵਜੋਤ ਕੌਰ ਸਿੱਧੂ ਨੇ ਨਵੇਂ ਇਲਜ਼ਾਮ ਲਗਾਏ ਹਨ ਅਤੇ ਇਸਦੇ ਨਾਲ ਹੀ ਸਿਆਸੀ ਘਮਾਸਾਨ ਵੀ ਤੇਜ਼ ਹੋ ਗਿਆ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਨੂੰ ਚਿਤਾਵਨੀ ਵੀ ਦੇ ਦਿੱਤੀ ਹੈ ਕਿ ਵੜਿੰਗ ਜੇਲ੍ਹ ਜਾਣ ਲਈ ਤਿਆਰ ਰਹਿਣ।  ਡਾ. ਸਿੱਧੂ ਨੇ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਰਾਜਾ ਵੜਿੰਗ ਜੀ ਪਹਿਲਾਂ ਜਵਾਬ ਦਿਓ ਕਿ ਜ਼ੀਰਕਪੁਰ ਵਿਚ 100 ਏਕੜ ਜ਼ਮੀਨ ਕਿਸ ਤਰ੍ਹਾਂ ਖਰੀਦੀ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕਥਿਤ ਤੌਰ ’ਤੇ 40 ਏਕੜ ਜ਼ਮੀਨ ਤਾਂ ‘ਲੁੱਟੇ ਗਏ ਪੈਸੇ’ ਨਾਲ ਖਰੀਦੀ ਗਈ, ਜਦਕਿ 60 ਏਕੜ ਜ਼ਮੀਨ ਮਾਸੂਮ ਲੋਕਾਂ ਕੋਲੋਂ ਫਰਜ਼ੀ ਦਸਤਖਤ ਅਤੇ ਅੰਗੂਠੇ ਦੇ ਨਿਸ਼ਾਨ ਲੈ ਕੇ ਹੜੱਪੀ ਹੈ। ਡਾ. ਸਿੱਧੂ ਨੇ ਵੜਿੰਗ ਨੂੰ ਚੁਣੌਤੀ ਭਰੇ ਲਹਿਜੇ ਵਿਚ ਕਿਹਾ ਕਿ ਅਦਾਲਤ ਵਿਚ ਜਵਾਬ ਦਿਓ ਅਤੇ ਜੇਲ੍ਹ ਜਾਣ ਲਈ ਵੀ ਤਿਆਰ ਰਹੋ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.