Thursday, 18 June 2026

14 ਅਪ੍ਰੈਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਵੀ ਦਿੱਤਾ ਹੁਕਮ

ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਸੰਸਦ ਮੈਂਬਰ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਲਖਨਊ ਦੀ ਅਦਾਲਤ ਵੱਲੋਂ 200 ਰੁਪਏ ਜੁਰਮਾਨਾ ਲਗਾਇਆ ਗਿਆ ਹੈ। ਅਦਾਲਤ ਵੱਲੋਂ ਰਾਹੁਲ ਗਾਂਧੀ ਨੂੰ ਇਹ ਜੁਰਮਾਨਾ ਪੇਸ਼ੀ ਤੋਂ ਲਗਾਤਾਰ ਗਾਇਬ ਰਹਿਣ ਕਾਰਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਅਦਾਲਤ ਨੇ ਚਿਤਾਵਨੀ ਦਿੰਦੇ ਹੋਏ ਆਉਂਦੀ 14 ਅਪ੍ਰੈਲ ਨੂੰ ਰਾਹੁਲ ਗਾਂਧੀ ਨੂੰ ਅਦਾਲਤ ਵਿਚ ਹਾਜ਼ਰ ਹੋਣ ਲਈ ਵੀ ਗਿਆ ਹੈ। ਜੇਕਰ ਉਹ 14 ਅਪ੍ਰੈਲ ਨੂੰ ਵੀ ਅਦਾਲਤ ਵਿਚ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖਿਲਾਫ਼ ਖਿਲਾਫ਼ ਗੈਰਜ਼ਮਾਨਤੀ ਵਾਰੰਟੀ ਵੀ ਜਾਰੀ ਕੀਤਾ ਜਾ ਸਕਦਾ ਹੈ। ਸ਼ਿਕਾਇਤ ਕਰਤਾ ਅਨੁਸਾਰ ਰਾਹੁਲ ਗਾਂਧੀ ਨੇ 17 ਦਸੰਬਰ 2022 ਨੂੰ ਮਹਾਰਾਸ਼ਟਰ ’ਚ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਖਿਲਾਫ਼ ਵਿਵਾਦਤ ਬਿਆਨ ਦਿੱਤਾ ਸੀ। ਉਨ੍ਹਾਂ ਸਾਵਰਕਰ ਨੂੰ ਅੰਗਰੇਜ਼ਾਂ ਦਾ ਨੌਕਰ ਅਤੇ ਪੈਨਸ਼ਨ ਲੈਣ ਵਾਲਾ ਦੱਸਿਆ ਸੀ। ਜਿਸ ਦੇ ਚਲਦਿਆਂ ਰਾਹੁਲ ਗਾਂਧੀ ਖਿਲਾਫ਼ ਧਾਰਾ 153 ਏ ਅਤੇ 505 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

 

ਕਿਹਾ : ਸਾਡਾ ਟੀਚਾ 1 ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ’ਚ ਨਿਯੁਕਤ ਕੀਤੇ ਗਏ 704 ਨਵ ਨਿਯੁਕਤ ਕਰਮਚਾਰੀਆਂ ਨੂੰ ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਨਿਯੁਕਤ ਪੱਤਰ ਸਿਹਤ ਵਿਭਾਗ, ਕਾਰਪੋਰੇਸ਼ਨ ਅਤੇ ਹਾਇਰ ਐਜੂਕੇਸ਼ਨ ਵਿਭਾਗ ’ਚ ਨਿਯੁਕਤ ਹੋਏ ਨੌਜਵਾਨਾਂ ਨੂੰ ਦਿੱਤੇ ਗਏ। ਇਸ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਵਿਅਕਤੀਆਂ ਨੂੰ ਵਧਾਈ ਦਿੰਦਾ ਹਾਂ ਜੋ ਪੰਜਾਬ ਸਰਕਾਰ ਦਾ ਹਿੱਸਾ ਬਣੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ 51 ਹਜ਼ਾਰ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਅਤੇ ਸਾਡਾ ਟੀਚਾ 1 ਲੱਖ ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹੁੰਦੀਆਂ ਤਾਂ ਅੱਜ ਪੰਜਾਬ ਦਾ ਨਸ਼ਿਆਂ ਕਾਰਨ ਇਹ ਹਾਲ ਨਾ ਹੁੰਦਾ। ਇਸ ਮੌਕੇ ਸਿਹਤ ਮੰਤਰੀ ਡਾ.  ਬਲਵੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ।

ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

ਫਰੀਦਕੋਟ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਫਰੀਦਕੋਟ ਵਿਖੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਵੀ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਖੁਸ਼ਹਾਲ ਰਹੇ ਅਤੇ ਖੂਬ ਤਰੱਕੀ ਕਰੇ।  ਸੰਜੇ ਸਿੰਘ ਇਕ ਨਿੱਜੀ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਫਰੀਦਕੋਟ ਪਹੁੰਚੇ ਸਨ। ਇਸੇ ਦੌਰਾਨ ਉਨ੍ਹਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ’ਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਵੱਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਮੁਹਿੰਮ ਨੂੰ ਇਕ ਚੰਗਾ ਕਦਮ ਦੱਸਿਆ ਅਤੇ ਕਿਹਾ ਕਿ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।

ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਆਪਣਾ ਪੱਖ ਰੱਖਿਆ ਗਿਆ। ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ ਜਿਸ ’ਚ ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਕਮੇਟੀ ਨੇ ਆਪਣੀ ਸਿਫ਼ਾਰਸ਼ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤੀ ਹੈ। ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਕੀਤੀ ਜਾਵੇਗੀ। ਧਿਆਨ ਰਹੇ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮੰਗ ਕਰਦਿਆਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮਿ੍ਰਤਪਾਲ ਸਿੰਘ ਇਸ ਵੇਲੇ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।   

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.