Thursday, 25 June 2026

ਮਾਨ ਨੇ ਕਿਹਾ : ਅਦਾਲਤਾਂ ਦਾ ਉਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ

ਚੰਡੀਗੜ੍ਹ/ਬਿਊਰੋ ਨਿਊਜ਼  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ‘ਐਕਸ’ ਅਕਾਊਂਟ ’ਤੇ ਇਕ ਪੋਸਟ ਪਾ ਕੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ’ਤੇ ਤਨਜ਼ ਕੱਸਿਆ ਹੈ। ਉਨ੍ਹਾਂ ਨੇ ਲਿਖਿਆ ਕਿ ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ, ਉਥੇ ਅਦਾਲਤਾਂ ਦਾ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ। ਧਿਆਨ ਰਹੇ ਕਿ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜਦੋਂ ਲੰਘੇ ਕੱਲ੍ਹ ਨਾਭਾ ਜੇਲ੍ਹ ਵਿਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲ ਕੇ ਬਾਹਰ ਆਏ ਤਾਂ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋ ਮਹੱਤਵਪੂਰਨ ਟਿੱਪਣੀਆਂ ਕੀਤੀਆਂ। ਪਹਿਲਾਂ ਤਾਂ ਉਨ੍ਹਾਂ ਨੇ ਆਪਣੀ ਮੁਲਾਕਾਤ ਨੂੰ ਆਪਣੇ ਰਿਸ਼ਤੇਦਾਰ ਨਾਲ ਮੁਲਾਕਾਤ ਦੱਸਿਆ। ਦੂਜਾ ਉਨ੍ਹਾਂ ਨੇ ਮਜੀਠੀਆ ਵਿਰੁੱਧ ਸਰਕਾਰ ਵਲੋਂ ਲਗਾਏ ਇਲਜ਼ਾਮਾਂ ਨੂੰ ਝੂਠਾ ਦੱਸਿਆ। ਧਿਆਨ ਰਹੇ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਮਜੀਠੀਆ ਨਾਲ ਕੀਤੀ ਗਈ ਮੁਲਾਕਾਤ ਤੋਂ ਇਕ ਘੰਟੇ ਬਾਅਦ ਹੀ ਸੁਪਰੀਮ ਕੋਰਟ ਨੇ ਅਕਾਲੀ ਆਗੂ ਨੂੰ ਜ਼ਮਾਨਤ ਦੇ ਦਿੱਤੀ। ਇਸੇ ਦੌਰਾਨ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸੀਐਮ ਭਗਵੰਤ ਮਾਨ ਦੀ ਆਲੋਚਨਾ ਕੀਤੀ ਹੈ। 


ਮੰਡੀ ਗੋਬਿੰਦਗੜ੍ਹ, 2 ਫਰਵਰੀ: ਦੇਸ਼ ਭਗਤ ਯੂਨੀਵਰਸਿਟੀ ਨੇ ਸਕੂਲ ਆਫ਼ ਨਰਸਿੰਗ ਅਤੇ ਫੈਕਲਟੀ ਆਫ਼ ਫਾਰਮੇਸੀ ਦੀ ਅਗਵਾਈ ਹੇਠ ਸਾਂਝੇ ਉਪਰਾਲਿਆਂ ਰਾਹੀਂ ਜਾਗਰੂਕਤਾ, ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਇੱਕ ਮਜ਼ਬੂਤ ਸੰਦੇਸ਼ ਦੇ ਨਾਲ ਵਿਸ਼ਵ ਕੁਸ਼ਟ ਰੋਗ ਦਿਵਸ ਮਨਾਇਆ।    
ਇਸ ਦੌਰਾਨ ਸਕੂਲ ਆਫ਼ ਨਰਸਿੰਗ ਵੱਲੋਂ ਹਮਦਰਦੀ, ਸਮਾਵੇਸ਼ੀ ਅਤੇ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕੁਸ਼ਟ ਆਸ਼ਰਮ, ਖੰਨਾ ਅਤੇ ਫਤਿਹਗੜ੍ਹ ਸਾਹਿਬ ਵਿਖੇ ਸਾਰਥਕ ਆਊਟਰੀਚ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਫੈਕਲਟੀ ਆਫ਼ ਫਾਰਮੇਸੀ ਵੱਲੋਂ ਸੰਸਥਾ ਦੀ ਇਨੋਵੇਸ਼ਨ ਕੌਂਸਲ (993) ਅਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ (9Q13) ਦੇ ਸਹਿਯੋਗ ਨਾਲ ਸਿੱਖਿਆ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ’ਤੇ ਕੇਂਦ੍ਰਿਤ ਇੱਕ ਦਿਨ੍ਹਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਦੋਵੇਂ ਸਮਾਗਮਾਂ ਨੇ ਜਲਦੀ ਨਿਦਾਨ, ਸਹੀ ਇਲਾਜ ਅਤੇ ਭਾਈਚਾਰਕ ਸਵੀਕ੍ਰਿਤੀ ’ਤੇ ਜ਼ੋਰ ਦਿੱਤਾ, ਜੋ ਕਿ ਸਿਹਤ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।
ਸਕੂਲ ਆਫ਼ ਨਰਸਿੰਗ ਦਾ ਪ੍ਰੋਗਰਾਮ ਡਾ. ਪ੍ਰਭਜੋਤ ਸਿੰਘ, ਡਿਪਟੀ ਡਾਇਰੈਕਟਰ, ਅਤੇ ਡਾ. ਲਵਸੰਪੂਰਨਜੋਤ ਕੌਰ, ਪ੍ਰਿੰਸੀਪਲ, ਸਕੂਲ ਆਫ਼ ਨਰਸਿੰਗ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ ਅਤੇ ਇਸਦਾ ਸੰਚਾਲਨ ਭੁਪਿੰਦਰ ਕੌਰ ਅਤੇ ਪੂਨਮ, ਨਰਸਿੰਗ ਟਿਊਟਰਾਂ ਦੁਆਰਾ ਕੀਤਾ ਗਿਆ।
ਫੈਕਲਟੀ ਮੈਂਬਰਾਂ ਅਤੇ ਨਰਸਿੰਗ ਵਿਦਿਆਰਥੀਆਂ ਨੇ ਸਿਹਤ ਸਿੱਖਿਆ ਸੈਸ਼ਨਾਂ, ਨਿਵਾਸੀਆਂ ਨਾਲ ਗੱਲਬਾਤ, ਜ਼ਰੂਰੀ ਵਸਤੂਆਂ ਦੀ ਵੰਡ ਅਤੇ ਪ੍ਰੇਰਣਾਦਾਇਕ ਸਹਾਇਤਾ, ਲਾਭਪਾਤਰੀਆਂ ਨੂੰ ਸਫਾਈ, ਬਿਮਾਰੀ ਦੀ ਰੋਕਥਾਮ ਅਤੇ ਨਿਯਮਤ ਇਲਾਜ ਬਾਰੇ ਸਿੱਖਿਅਤ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ।
ਇਸ ਮੌਕੇ ਸਕੂਲ ਵੱਲੋਂ ਮਾਨਯੋਗ ਚਾਂਸਲਰ ਡਾ. ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ ਦਾ ਉਨ੍ਹਾਂ ਦੇ ਨਿਰੰਤਰ ਉਤਸ਼ਾਹ ਅਤੇ ਦੂਰਦਰਸ਼ੀ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ ਗਿਆ।
ਇਸ ਦੇ ਨਾਲ ਹੀ ਫੈਕਲਟੀ ਆਫ਼ ਫਾਰਮੇਸੀ ਦੇ ਜਾਗਰੂਕਤਾ ਪ੍ਰੋਗਰਾਮ ਨੇ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਭਾਸ਼ਣ ਅਤੇ ਲੇਖ ਲਿਖਣ ਦੇ ਮੁਕਾਬਲਿਆਂ ਵਰਗੀਆਂ ਅਕਾਦਮਿਕ ਗਤੀਵਿਧੀਆਂ ਰਾਹੀਂ ਕੁਸ਼ਟ ਰੋਗ ਦੇ ਕਾਰਨਾਂ, ਲੱਛਣਾਂ, ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕੀਤਾ।  
ਇਨ੍ਹਾਂ ਸੰਯੁਕਤ ਪਹਿਲਕਦਮੀਆਂ ਨੇ ਜਨਤਕ ਸਿਹਤ ਜਾਗਰੂਕਤਾ ਨੂੰ ਸਫਲਤਾਪੂਰਵਕ ਵਧਾਇਆ ਅਤੇ ਇੱਕ ਵਧੇਰੇ ਸੂਚਿਤ, ਸੰਵੇਦਨਸ਼ੀਲ ਅਤੇ ਸਮਾਵੇਸ਼ੀ ਅਕਾਦਮਿਕ ਅਤੇ ਸਮਾਜਿਕ ਵਾਤਾਵਰਣ ਨੂੰ ਉਤਸ਼ਾਹਿਤ ਕੀਤਾ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ’ਤੇ ਲੱਗੇ ਇਲਜ਼ਾਮਾਂ ਨੂੰ ਦੱਸਿਆ ਝੂਠਾ

ਨਾਭਾ/ਬਿਊਰੋ ਨਿਊਜ਼

ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਹੈ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਉੱਪਰ ਲੱਗੇ ਸਾਰੇ ਇਲਜ਼ਾਮ ਝੂਠੇ ਹਨ। ਧਿਆਨ ਰਹੇ ਕਿ ਡੇਰਾ ਬਿਆਸ ਮੁਖੀ ਨੇ ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਦੂਜੀ ਵਾਰ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਰਿਸ਼ਤੇਦਾਰ ਹਨ, ਜਿਸ ਕਾਰਨ ਉਹ ਉਨ੍ਹਾਂ ਨੂੰ ਮਿਲਣ ਮੁੜ ਆਏ ਹਨ। ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਹਾਰਾਜਾ ਰਿਪੁਦਮਨ ਸਿੰਘ ਦੇ ਵਾਰਸਾਂ ਦੇ ਪਰਿਵਾਰਕ ਸਮਾਗਮ ਵਿੱਚ ਵੀ ਸ਼ਾਮਲ ਹੋਏ। ਜਿੱਥੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਪੰਜਾਬ ਦੇ ਵੱਖ-ਵੱਖ ਸਿਆਸੀ ਤੇ ਧਾਰਮਿਕ ਆਗੂ ਵੀ ਪਹੁੰਚੇ ਸਨ।

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਘਿਰੇ ਹੋਏ ਹਨ ਮਜੀਠੀਆ

ਚੰਡੀਗੜ੍ਹ/ਬਿਊਰੋ ਨਿਊਜ਼ 

ਅਕਾਲੀ ਦਲ ਦੇ ਸੀਨੀਅਰ ਆਗੂੁ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ  ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਜ਼ਿਕਰਯੋਗ ਹੈ ਕਿ ਮਜੀਠੀਆ ਨੂੰ ਪੰਜਾਬ ਵਿਜੀਲੈਂਸ ਵਲੋਂ ਪਿਛਲੇ ਸਾਲ 25 ਜੂਨ ਨੂੰ ਅੰਮਿ੍ਰਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗਿ੍ਰਫਤਾਰ ਕਰਕੇ ਮੁਹਾਲੀ ਲਿਆਂਦਾ ਗਿਆ ਸੀ। ਮਜੀਠੀਆ ਨੂੰ 12 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਰੱਖਣ ਤੋਂ ਬਾਅਦ 6 ਜੁਲਾਈ ਨੂੰ ਨਾਭਾ ਦੀ ਨਿਊ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਮਜੀਠੀਆ ਵਲੋਂ ਆਪਣੀ ਜ਼ਮਾਨਤ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਸੀ ਅਤੇ ਦੇਸ਼ ਦੀ ਸਿਖਰਲੀ ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.