Thursday, 25 June 2026

ਪਠਾਨਮਾਜਰਾ ਨੇ ਕਿਹਾ : ਕੇਜਰੀਵਾਲ ਕੋਲੋਂ ਵੀ ਕਪੂਰਥਲਾ ਹਾਊਸ ਖਾਲੀ ਕਰਵਾਓ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਕੋਲੋਂ ਸਰਕਾਰੀ ਕੋਠੀ ਖਾਲੀ ਕਰਵਾ ਲਈ ਹੈ। ਪਠਾਨਮਾਜਰਾ ਨੂੰ ਵਿਧਾਇਕ ਦੇ ਤੌਰ ’ਤੇ ਪਟਿਆਲਾ ਵਿਚ ਸਰਕਾਰੀ ਕੋਠੀ ਅਲਾਟ ਕੀਤੀ ਗਈ ਸੀ। ਹਰਮੀਤ ਸਿੰਘ ਪਠਾਨਮਾਜਰਾ ਨੂੰ ਰੇਪ ਦੇ ਮਾਮਲੇ ਵਿਚ ਪਟਿਆਲਾ ਦੀ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਇਸ ਕੋਠੀ ਨੂੰ ਖਾਲੀ ਕਰਨ ਦੇ ਲਈ ਨੋਟਿਸ ਚਿਪਕਾਇਆ ਸੀ, ਫਿਰ ਵੀ ਵਿਧਾਇਕ ਨੇ ਇਸ ਕੋਠੀ ਨੂੰ ਖਾਲੀ ਨਹੀਂ ਕੀਤਾ ਸੀ। ਇਸੇ ਦੌਰਾਨ ਪਠਾਨਮਾਜਰਾ ਵਲੋਂ ਕਿਹਾ ਗਿਆ ਹੈ ਕਿ ਮੈਂ ਅਜੇ ਵੀ ਪੰਜਾਬ ਦਾ ਵਿਧਾਇਕ ਹਾਂ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੋਲੋਂ ਕਪੂਰਥਲਾ ਹਾਊਸ ਖਾਲੀ ਕਰਵਾਏ।

ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੇ 26 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਨ੍ਹਾਂ ਸਕੂਲਾਂ ਵਿਚ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਸ਼ਾਮਲ ਹਨ। ਧਮਕੀ ਮਿਲਣ ਤੋਂ ਬਾਅਦ ਜ਼ਿਆਦਾਤਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਅਤੇ ਬੱਚਿਆਂ ਨੂੰ ਵਾਪਸ ਉਨ੍ਹਾਂ ਦੇ ਘਰੀਂ ਭੇਜ ਦਿੱਤਾ ਗਿਆ। ਇਸ ਸਬੰਧੀ ਐਸ.ਐਸ.ਪੀ. ਕੰਵਰਦੀਪ ਕੌਰ ਨੇ ਦੱਸਿਆ ਕਿ 26 ਸਕੂਲਾਂ ਨੂੰ ਧਮਕੀ ਭਰੇ ਸੰਦੇਸ਼ ਮਿਲੇ ਹਨ, ਜਿਨ੍ਹਾਂ ਵਿਚੋਂ 10 ਸਕੂਲਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਜਾਂਚ ਦੌਰਾਨ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਮਕੀਆਂ ਦੀ ਸਾਈਬਰ ਸੈਲ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਚੱਲਦਿਆਂ ਐਸਐਸਪੀ ਨੇ ਸਕੂਲ ਪ੍ਰਬੰਧਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਚੰਡੀਗੜ੍ਹ ਪੁਲਿਸ ਪੂੁਰੀ ਤਰ੍ਹਾਂ ਚੌਕਸ ਹੈ ਅਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।  

ਪਹਿਲਾਂ ਹੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਰੋੜਾ

ਹੁਸ਼ਿਆਰਪੁਰ/ਬਿਊਰੋ ਨਿਊਜ਼

ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀਆਂ ਇਕ ਵਾਰ ਫਿਰ ਮੁਸ਼ਕਲਾਂ ਵਧ ਗਈਆਂ ਹਨ। ਅੱਜ ਬੁੱਧਵਾਰ ਸਵੇਰੇ ਹੁਸ਼ਿਆਰਪੁਰ ਵਿਖੇ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਅਧਿਕਾਰੀਆਂ ਵਲੋਂ ਅਰੋੜਾ ਦੀ ਰਿਹਾਇਸ਼ ਵਿਖੇ ਦਸਤਾਵੇਜ਼ਾਂ ਅਤੇ ਜ਼ਰੂਰੀ ਸਬੂਤਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਡੂੰਘਾਈ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਅਰੋੜਾ ਦੇ ਘਰ ਬਾਹਰ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਹ ਵੀ ਜ਼ਿਕਰਯੋਗ ਹੈ ਕਿ ਅਰੋੜਾ ਪਹਿਲਾਂ ਹੀ ਡਬਲ ਕੁਰੱਪਸ਼ਨ ਦੇ ਮਾਮਲੇ ਵਿਚ ਫਸੇ ਹੋਏ ਹਨ। 

 

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚੋਂ ਸਿਰਫ 6 ’ਚ ਹੀ ਐੱਮ. ਆਰ. ਆਈ. ਮਸ਼ੀਨਾਂ 

ਚੰਡੀਗੜ੍ਹ/ਬਿਊਰੋ ਨਿਊਜ਼

ਮਲੇਰਕੋਟਲਾ ਦੇ ਜ਼ਿਲ੍ਹਾ ਹਸਪਤਾਲ ਵਿੱਚ ਇੰਟੈਂਸਿਵ ਕੇਅਰ ਯੂਨਿਟ (ਆਈ.ਸੀ.ਯੂ.) ਦੀ ਅਣਹੋਂਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੈਰਾਨੀ ਪ੍ਰਗਟ ਕੀਤੀ ਹੈ। ਇਸ ਨੂੰ ਲੈ ਕੇ ਹਾਈਕੋਰਟ ਨੇ ਸਬੰਧਤ ਸਕੱਤਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਆਈ. ਸੀ. ਯੂ. ਸਹੂਲਤਾਂ ਦੀ ਉਪਲਬਧਤਾ ਬਾਰੇ ਵਿਸਤਿ੍ਰਤ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਨਯੋਗ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਰ ਦੇ ਵਕੀਲ ਵੱਲੋਂ ਦਿੱਤੀ ਗਈ ਦਲੀਲ ਦਾ ਨੋਟਿਸ ਲੈਂਦਿਆਂ ਕਿਹਾ ਕਿ ਮਾਲੇਰਕੋਟਲਾ ਵਰਗੇ ਜ਼ਿਲ੍ਹਾ ਹਸਪਤਾਲ ਵਿੱਚ ਆਈ ਸੀ ਯੂ ਦਾ ਨਾ ਹੋਣਾ ਨਾ ਸਿਰਫ ਹੈਰਾਨੀਜਨਕ ਹੈ, ਸਗੋਂ ਝਟਕਾ ਦੇਣ ਵਾਲਾ ਹੈ। ਅਦਾਲਤ ਨੇ ਇਸ ਮੁੱਦੇ ਦੇ ਘੇਰੇ ਨੂੰ ਹੋਰ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਤੱਕ ਵਧਾਉਂਦੇ ਹੋਏ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਆਈ.ਸੀ.ਯੂ. ਦੀ ਉਪਲਬਧਤਾ ਬਾਰੇ ਸਕੱਤਰ ਵੱਲੋਂ ਹਲਫਨਾਮਾ ਦਾਇਰ ਕੀਤਾ ਜਾਵੇ।

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.