Thursday, 18 June 2026

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਪੰਜ ਮੈਂਬਰੀ ਕਮੇਟੀ ਨੇ ਕੀਤਾ ਐਲਾਨ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ। ਇਸ ਮੌਕੇ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ। ਕਮੇਟੀ ਮੈਂਬਰ ਮਨਪ੍ਰੀਤ ਸਿੰਘ ਇਆਲੀ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਮੇਟੀ ਵਲੋਂ ਸਿੰਘ ਸਾਹਿਬਾਨ ਵੱਲੋਂ ਸੌਂਪੀ ਗਈ ਜਿੰਮੇਵਾਰੀ ਨਿਭਾਉਣ ਲਈ 18 ਮਾਰਚ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।। ਜਥੇਦਾਰ ਵਡਾਲਾ ਨੇ ਕਿਹਾ ਕਿ ਇਸ ਲਈ ਸਮੂਹ ਸਿੱਖ ਜਥੇਬੰਦੀਆਂ,ਪੰਥਕ ਦਲਾਂ ਅਤੇ ਸਿੱਖ ਸੰਸਥਾਵਾਂ ਦਾ ਸਹਿਯੋਗ ਲਿਆ ਜਾਵੇਗਾ। ਇਸ ਮੌਕੇ ਕਮੇਟੀ ਮੈਂਬਰ ਸੰਤਾਂ ਸਿੰਘ ਉਮੈਦਪੁਰੀ, ਬੀਬੀ ਸਤਵੰਤ ਕੌਰ ਅਤੇ ਇਕਬਾਲ ਸਿੰਘ ਝੂੰਦਾ ਵੀ ਹਾਜ਼ਰ ਸਨ।

ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਲਿਆ ਹਿਰਾਸਤ ’ਚ, ਕਈਆਂ ਨੂੰ ਕੀਤਾ ਨਜ਼ਰਬੰਦ

ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਭਲਕੇ 5 ਮਾਰਚ ਨੂੰ ਚੰਡੀਗੜ੍ਹ ’ਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅੱਜ ਮੰਗਲਵਾਰ ਨੂੰ ਕਿਸਾਨ ਆਗੂਆਂ ਖਿਲਾਫ਼ ਵੱਡਾ ਐਕਸ਼ਨ ਲਿਆ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਦਿਲਬਾਗ ਸਿੰਘ ਗਿੱਲ ਨੂੰ ਵੀ ਪੁਲਿਸ ਵੱਲੋਂ ਘਰ ’ਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਪੁਲਿਸ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੇ ਘਰ ਵੀ ਪਹੁੰਚੀ ਸੀ ਪੰਤੂ ਉਹ ਘਰ ਮੌਜੂਦ ਨਹੀਂ ਸਨ। ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ’ਚ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਦਰਮਿਆਨ ਬਹਿਸ ਹੋ ਗਈ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿਚਾਲੇ ਹੀ ਛੱਡ ਕੇ ਚਲੇ ਗਏ ਸਨ।

ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ’ਚ ਵੀ ਸਹਿਯੋਗ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ ਵਿੱਚ ਤਜਵੀਜ਼ ਲਿਆਂਦੀ ਜਾਵੇਗੀ। ਮੁੱਖ ਮੰਤਰੀ ਅੱਜ ਇੱਥੇ ਜਹਾਨਖੇਲਾਂ ਵਿੱਚ 2493 ਪੁਲੀਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਲਈ ਪੁੱਜੇ ਸਨ। ਮੁੱਖ ਮੰਤਰੀ ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਦੇਸ਼ ਵਿਰੋਧੀ ਤਾਕਤਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਨਵੇਂ ਰੰਗਰੂਟਾਂ ਨੂੰ ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।   

 

ਸ਼੍ਰੇਅਸ ਅਈਅਰ ਨੇ ਬਣਾਈਆਂ 79 ਦੌੜਾਂ

ਦੁਬਈ/ਬਿਊਰੋ ਨਿਊਜ਼ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਇਕ ਰੋਜ਼ਾ ਕਿ੍ਰਕਟ ਮੈਚ ਵਿਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਪੰਜਾਹ ਓਵਰਾਂ ਵਿਚ ਨੌਂ ਵਿਕਟਾਂ ਦੇ ਨੁਕਸਾਨ ਨਾਲ 249 ਦੌੜਾਂ ਬਣਾਈਆਂ। ਭਾਰਤ ਵੱਲੋਂ ਹਾਰਦਿਕ ਪਾਂਡਿਆਂ ਨੇ ਮੈਚ ਦੇ ਆਖਰੀ ਓਵਰ ਵਿਚ ਛੱਕੇ ਮਾਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕੈਚ ਆਊਟ ਹੋ ਗਿਆ। ਭਾਰਤ ਵਲੋਂ ਸਭ ਤੋਂ ਵੱਧ ਦੌੜਾਂ ਸ਼੍ਰੇਅਸ ਅਈਅਰ ਨੇ 79 ਬਣਾਈਆਂ। ਇਸ ਤੋਂ ਇਲਾਵਾ ਹਾਰਦਿਕ ਪਾਂਡਿਆ ਨੇ 45 ਤੇ ਅਕਸ਼ਰ ਪਟੇਲ ਨੇ 42 ਦੌੜਾਂ ਦਾ ਯੋਗਦਾਨ ਪਾਇਆ। ਮੈਚ ਸ਼ੁਰੂ ਹੋਣ ਤੋਂ ਬਾਅਦ ਨਿਊਜ਼ੀਲੈਂਡ ਨੇ ਪਹਿਲਾਂ ਸ਼ੁਭਮਨ ਗਿੱਲ ਤੇ ਬਾਅਦ ਵਿਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੂੰ ਆਊਟ ਕਰ ਦਿੱਤਾ। ਰੋਹਿਤ ਨੂੰ ਜੈਮੀਸਨ ਨੇ ਵਿਲ ਯੰਗ ਹੱਥੋਂ ਕੈਚ ਆਊਟ ਕਰਵਾਇਆ। ਰੋਹਿਤ ਨੇ 15 ਦੌੜਾਂ ਬਣਾਈਆਂ। ਇਸ ਤੋਂ ਬਾਅਦ ਵਿਰਾਟ ਕੋਹਲੀ ਨੇ ਪਾਰੀ ਨੂੰ ਸੰਭਾਲਿਆ ਪਰ ਉਹ ਵੀ ਜ਼ਿਆਦਾ ਸਮਾਂ ਟਿਕ ਨਾ ਸਕਿਆ ਤੇ ਉਸ ਦਾ ਮੈਟ ਹੈਨਰੀ ਦੀ ਗੇਂਦ ’ਤੇ ਗਲੈਨ ਫਿਲਿਪ ਨੇ ਸ਼ਾਨਦਾਰ ਕੈਚ ਲਿਆ। ਕੋਹਲੀ ਨੇ 14 ਗੇਂਦਾਂ ਵਿਚ 11 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਭਾਰਤ ਦੇ ਦੋਵੇਂ ਸਲਾਮੀ ਬੱਲੇਬਾਜ਼ੀ ਵਧੀਆ ਪ੍ਰਦਰਸ਼ਨ ਨਾ ਕਰ ਸਕੇ ਤੇ ਪੈਵੇਲੀਅਨ ਪਰਤ ਗਏ। ਭਾਰਤ ਦੀਆਂ ਤਿੰਨ ਵਿਕਟਾਂ ਡਿੱਗਣ ਤੋਂ ਬਾਅਦ ਸ਼੍ਰੇਅਸ ਅਈਅਰ ਤੇ ਅਕਸ਼ਰ ਪਟੇਲ ਨੇ ਭਾਰਤੀ ਪਾਰੀ ਨੂੰ ਸੰਭਾਲਿਆ ਤੇ ਟਿਕ ਕੇ ਖੇਡਦਿਆਂ ਭਾਰਤ ਦੀਆਂ ਸੌ ਦੌੜਾਂ ਪੂਰੀਆਂ ਕੀਤੀਆਂ। ਸ਼੍ਰੇਅਸ ਨੇ 66 ਗੇਂਦਾਂ ਵਿਚ 44 ਦੌੜਾਂ ਬਣਾ ਲਈਆਂ ਹਨ ਜਦਕਿ ਅਕਸ਼ਰ ਨੇ 48 ਗੇਂਦਾਂ ਵਿਚ 27 ਦੌੜਾਂ ਬਣਾਈਆਂ। ਇਸ ਤੋਂ ਬਾਅਦ ਅਕਸ਼ਰ 42 ਦੌੜਾਂ ਬਣਾ ਕੇ ਆਊਟ ਹੋਇਆ। ਭਾਰਤ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਇਸ ਤੋਂ ਬਾਅਦ ਸ਼੍ਰੇਅਸ 79 ਦੌੜਾਂ ਬਣਾ ਕੇ ਆਊਟ ਹੋਇਆ। ਇਸ ਤੋਂ ਬਾਅਦ ਕੇ ਐਲ ਰਾਹੁਲ 23 ਤੇ ਰਵਿੰਦਰ ਜਡੇਜਾ 16 ਦੌੜਾਂ ਬਣਾ ਕੇ ਆਊਟ ਹੋਏ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.