Wednesday, 24 June 2026

ਵਿਰੋਧੀ ਸਿਆਸੀ ਪਾਰਟੀਆਂ ਦੀ ਕੀਤੀ ਤਿੱਖੀ ਆਲੋਚਨਾ

ਅਜਨਾਲਾ/ਬਿਊਰੋ ਨਿਊਜ਼ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਜਨਾਲਾ ਵਿਚ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਹੈ। ਇਸ ਨੂੰ ਲੈ ਕੇ ਅੱਜ ਸੋਮਵਾਰ ਨੂੰ ਅਜਨਾਲਾ ਦੀ ਦਾਣਾਮੰਡੀ ਵਿਚ ਸਮਾਗਮ ਰੱਖਿਆ ਗਿਆ ਸੀ ਅਤੇ ਇਸ ਸਮਾਗਮ ਵਿਚ ਸੀਐਮ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਹਰ ਖੇਤਰ ਤੱਕ ਵਿਕਾਸ ਪਹੁੰਚਾਉਣਾ ਹੈ ਅਤੇ ਅਜਨਾਲਾ ਵਿਚ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣਾ ਵੀ ਇਸਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਇਹ ਕਾਲਜ ਅਜਨਾਲਾ ਖੇਤਰ ਦੇ ਵਿਕਾਸ ਦੀ ਨਵੀਂ ਪਹਿਚਾਣ ਬਣੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਕਾਲਜ ਦੇ ਨਿਰਮਾਣ ਨਾਲ ਅਜਨਾਲਾ ਅਤੇ ਨੇੜਲੇ ਪਿੰਡਾਂ ਦੇ ਨੌਜਵਾਨਾਂ ਨੂੰ ਉਚ ਸਿੱਖਿਆ ਲਈ ਦੂਰ-ਦਰਾਜ ਦੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਸਿਆਸੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਪਾਰਟੀ ਦੀ ਤਿੱਖੀ ਆਲੋਚਨਾ ਵੀ ਕੀਤੀ।  ਜ਼ਿਕਰਯੋਗ ਹੈ ਕਿ ਸੀਐਮ ਮਾਨ ਦਾ ਅੰਮਿ੍ਰਤਸਰ ਦੇ ਖੇਤਰਾਂ ਵਿਚ ਅੱਜ ਦੂਜਾ ਦਿਨ ਸੀ। 

ਚੰਡੀਗੜ੍ਹ/ਬਿਊਰੋ ਨਿਊਜ਼ 

ਪੰਜਾਬ ਵਿਚ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿਚ ‘ਜਾਤੀਵਾਦ ਦੀ ਜੰਗ’ ਛਿੜ ਗਈ ਹੈ। ਧਿਆਨ ਰਹੇ ਕਿ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਵਿਚ ਵੱਡੇ ਅਹੁਦਿਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਵਿਚ ਸੂਬਾ ਪ੍ਰਧਾਨ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਦਿਆਰਥੀ ਵਿੰਗ ਦੇ ਪ੍ਰਧਾਨ ਸਾਰੇ ਉਚ ਜਾਤੀ ਦੇ ਹਨ। ਉਨ੍ਹਾਂ ਕਿਹਾ ਸੀ ਕਿ ਦਲਿਤਾਂ ਨੂੰ ਕੋਈ ਮਹੱਤਵਪੂਰਨ ਅਹੁਦਾ ਨਹੀਂ ਦਿੱਤਾ ਗਿਆ ਹੈ। ਚੰਨੀ ਨੇ ਲੰਘੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਚ ਹੋਈ ਸੂਬਾ ਕਾਂਗਰਸ ਕਮੇਟੀ ਦੀ ਐਸ.ਸੀ. ਸੈਲ ਦੀ ਮੀਟਿੰਗ ਵਿਚ ਇਹ ਮੁੱਦਾ ਉਠਾਇਆ ਸੀ। ਇਸਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਘਰ ਦੀਆਂ ਗੱਲਾਂ ਘਰ ਵਿਚ ਹੀ ਰਹਿਣੀਆਂ ਚਾਹੀਦੀਆਂ ਹਨ। ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਾਤੀ ਅਤੇ ਧਰਮ ਦੇ ਨਾਮ ’ਤੇ ਰਾਜਨੀਤੀ ਨਹੀਂ ਕਰਦੀ। ਇਸਦੇ ਚੱਲਦਿਆਂ ਚਰਨਜੀਤ ਸਿੰਘ ਚੰਨੀ ਨੇ ਵੀ ਸਪੱਸ਼ਟ ਕੀਤਾ ਹੈ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਮੇਰੇ ਖਿਲਾਫ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਹੈ।

ਕਿਹਾ : ਵੱਡੀਆਂ ਗੱਡੀਆਂ ’ਚ ਘੁੰਮਣ ਵਾਲੇ ਪ੍ਰਧਾਨ ਦਰਜੀਆਂ ਦੇ ਪੈਸੇ ਦੇਣੇ ਵੀ ਭੁੱਲੇ

ਲੰਬੀ/ਬਿਊਰੋ ਨਿਊਜ਼ 

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਚਾਲੇ ‘ਬਾਰਾਂ ਪਾਂਜਾ 48’ ਅਤੇ ਮੇਜ਼ ਚੋਰੀ ਦੇ ਇਲਜ਼ਾਮਾਂ ਨੂੰ ਲੈ ਕੇ ਸਿਆਸੀ ਜੰਗ ਭਖ ਗਈ ਹੈ। ਕਾਂਗਰਸੀਆਂ ਵਲੋਂ ਸਰਕਾਰੀ ਕੋਠੀ ’ਚੋਂ ਮੇਜ਼ ਚੋਰੀ ਕਰਨ ਦੇ ਇਲਜ਼ਾਮ ਲਾਏ ਜਾਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੇ ਵੀਡੀਓ ਜਾਰੀ ਕਰਕੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹੁੰਦਿਆਂ ਉਨ੍ਹਾਂ ਨੇ ਕਦੇ ਵੀ ਸਰਕਾਰੀ ਗੱਡੀ ਜਾਂ ਤੇਲ ਦੀ ਵਰਤੋਂ ਨਹੀਂ ਕੀਤੀ। ਮਨਪ੍ਰੀਤ ਬਾਦਲ ਨੇ ਦਾਅਵਾ ਕੀਤਾ ਕਿ ਕੋਠੀ ਨੰਬਰ 47 ਛੱਡਣ ਵੇਲੇ ਉਨ੍ਹਾਂ ਨੇ ਟੁੱਟ-ਭੱਜ ਲਈ 1 ਲੱਖ 84 ਹਜ਼ਾਰ ਰੁਪਏ ਸਰਕਾਰੀ ਖਜ਼ਾਨੇ ਵਿਚ ਜਮ੍ਹਾਂ ਕਰਵਾਏ ਸਨ, ਇਸ ਕਰਕੇ ਚੋਰੀ ਦੇ ਇਲਜ਼ਾਮ ਬੇਬੁਨਿਆਦ ਹਨ। ਰਾਜਾ ਵੜਿੰਗ ਉਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਵੱਡੀਆਂ ਗੱਡੀਆਂ ਵਿਚ ਘੁੰਮਣ ਵਾਲੇ ਪ੍ਰਧਾਨ ਦਰਜੀਆਂ ਦੇ ਪੈਸੇ ਦੇਣੇ ਵੀ ਭੁੱਲ ਜਾਂਦੇ ਹਨ।  

ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਚੁੱਕੇ ਸਵਾਲ 

ਲੁਧਿਆਣਾ/ਬਿਊਰੋ ਨਿਊਜ਼    

ਨਸ਼ਿਆਂ ਦਾ ਕੋਹੜ ਇੱਕ ਹਰੇ-ਭਰੇ ਪਰਿਵਾਰ ਦੀ ਜੜ੍ਹ ਵਿੱਚ ਇਸ ਤਰ੍ਹਾਂ ਬੈਠਿਆ ਕਿ ਇੱਕ ਮਾਂ ਦੇ ਛੇ ਪੁੱਤਾਂ ਨੂੰ ਜਵਾਨੀ ਵਿੱਚ ਹੀ ਲੈ ਗਿਆ। ਇਸ ਮਾਂ ਨੇ ਨਸ਼ਿਆਂ ਦੀ ਮਹਾਂਮਾਰੀ ਕਾਰਨ ਆਪਣੇ ਸਾਰੇ ਛੇ ਪੁੱਤਰਾਂ ਨੂੰ ਗੁਆਉਣ ਤੋਂ ਬਾਅਦ ਸਰਕਾਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ। ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਪਿੰਡ ਸ਼ੇਰੇਵਾਲ ਨਾਲ ਸਬੰਧਤ ਛਿੰਦਰ ਕੌਰ ਦੇ ਪਰਿਵਾਰ ਦਾ ਆਖਰੀ ਪੁੱਤਰ ਜਸਵੀਰ ਸਿੰਘ ਵੀ ਪਿਛਲੇ ਦਿਨੀਂ ਇੱਕ ਨਹਿਰ ਦੇ ਕਿਨਾਰੇ ਮਿ੍ਰਤਕ ਹਾਲਤ ਵਿੱਚ ਮਿਲਿਆ ਸੀ, ਜਿਸਦੀ ਮੌਤ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਸੀ।  ਛਿੰਦਰ ਕੌਰ ਨੇ ਕਿਹਾ ਕਿ ਉਸਦਾ ਪਤੀ ਮੁਖਤਿਆਰ ਸਿੰਘ ਵੀ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸਨੇ ਕਥਿਤ ਤੌਰ ’ਤੇ 2012 ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਛਿੰਦਰ ਕੌਰ ਨੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਆਲੋਚਨਾ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਹੁਣ ਛਿੰਦਰ ਕੌਰ ਦੇ ਪਰਿਵਾਰ ਵਿੱਚ ਉਸਦੀ ਇੱਕ ਨੂੰਹ ਅਤੇ ਇੱਕ ਪੋਤਾ ਹੀ ਰਹਿ ਗਏ ਹਨ। 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.