Thursday, 18 June 2026

ਕਿਹਾ : ਜੇ ਸਾਡਾ ਮੁੱਖ ਮੰਤਰੀ ਨਸ਼ਾ-ਮੁਕਤ ਨਹੀਂ ਹੈ, ਤਾਂ ਪੰਜਾਬ ਨਸ਼ਾ-ਮੁਕਤ ਕਿਵੇਂ ਹੋਵੇਗਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਦੀ ਆਲੋਚਨਾ ਕਰਦੇ ਹੋਏ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਰਵਾਈ ਦੇ ਸਮੇਂ ਅਤੇ ਇਰਾਦੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਲਏ ਗਏ ਕਿਸੇ ਵੀ ਫੈਸਲੇ ਦਾ, ਹਰ ਕੋਈ ਖਾਸ ਕਰਕੇ ਮੁੱਖ ਵਿਰੋਧੀ ਪਾਰਟੀ ਇਸ ਦਾ ਸਵਾਗਤ ਕਰੇਗੀ। ਪਰ ਮੈਨੂੰ ਲੱਗਦਾ ਹੈ ਕਿ ਹਰ ਚੀਜ਼ ਲਈ ਸਮਾਂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ ਮੁੱਖ ਮੰਤਰੀ ਨਸ਼ਾ-ਮੁਕਤ ਨਹੀਂ ਹੈ, ਤਾਂ ਪੰਜਾਬ ਨਸ਼ਾ-ਮੁਕਤ ਕਿਵੇਂ ਹੋਵੇਗਾ? ਤਿੰਨ ਸਾਲਾਂ ਬਾਅਦ, ਜਦੋਂ ਪੰਜਾਬ ਦੇ ਨੌਜਵਾਨ ਤਬਾਹ ਹੋ ਰਹੇ ਹਨ, ਜਦੋਂ ਪੰਜਾਬ ਆਰਥਿਕ ਤਬਾਹੀ ਦੇ ਕੰਢੇ ’ਤੇ ਹੈ, ਤੁਸੀਂ ਇਹ ਛਾਪੇਮਾਰੀ ਸ਼ੁਰੂ ਕੀਤੀ ਹੈ। ਤੁਹਾਨੂੰ ਇਹ ਵਿਚਾਰ ਕਿਸੇ ਹੋਰ ਰਾਜ ਤੋਂ ਮਿਲਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਉੱਚ ਪੁਲਿਸ ਅਧਿਕਾਰੀ ਨਸ਼ਿਆਂ ਦੇ ਵਪਾਰ ਨੂੰ ਸੌਖਾ ਬਣਾਉਂਦੇ ਹਨ ਅਤੇ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਕਿਸੇ ਵੀ ਰਿਹਾਇਸ਼ ਨੂੰ ਢਾਹ ਦਿੱਤਾ ਗਿਆ ਹੈ। ਇਸ ਤਰ੍ਹਾਂ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਤਿੰਨ ਸਾਲ ਕੀ ਕਰਦੀ ਰਹੀ। ਤਿੰਨ ਸਾਲਾਂ ਦੌਰਾਨ ਨਸ਼ਾ ਪੰਜਾਬ ਅੰਦਰ ਖੂਬ ਫੈਲਿਆ ਅਤੇ ਹੁਣ ਸਰਕਾਰ ਨੂੰ ਨਸ਼ੇ ਨੂੰ ਰੋਕਣ ਦੀ ਗੱਲ ਕਰਦੀ ਹੈ।

  

ਕਿਹਾ : ਅਕਾਲੀ ਦਲ ਦੀ ਭਰਤੀ ਪ੍ਰਕਿਰਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਨਹੀਂ

ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਇਥੇ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਰਜਿੰਦਰ ਸਿੰਘ ਧਾਮੀ ਪ੍ਰਧਾਨ ਐਸਜੀਪੀਸੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਕਿ ਉਹ ਐਸਜੀਪੀਸੀ ਪ੍ਰਧਾਨ ਦਾ ਅਸਤੀਫ਼ਾ ਵਾਪਸ ਲੈਣ ਕਿਉਂਕਿ ਪੰਥ ਨੂੰ ਇਸ ਔਖੇ ਸਮੇਂ ਵਿਚ ਉਨ੍ਹਾਂ ਵਰਗੇ ਵਿਅਕਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੱਤ ਮੈਂਬਰੀ ਕਮੇਟੀ ਦੇ ਗਠਨ ਨੂੰ ਢਾਈ ਮਹੀਨੇ ਬੀਤ ਗਏ ਹਨ ਪਰ ਕਮੇਟੀ ਦਾ ਕੰਮ ਬਹੁਤ ਹੌਲੀ ਹੈ ਅਤੇ ਕਮੇਟੀ ਨੇ ਰਿਪੋਰਟ ਸੌਂਪੀ ਹੈ ਕਿ ਅਕਾਲੀ ਦਲ ਕਮੇਟੀ ਦਾ ਸਹਿਯੋਗ ਨਹੀਂ ਕਰ ਰਿਹਾ ਹੈ ਪਰ ਅਸੀਂ ਕਮੇਟੀ ਨੂੰ ਅਕਾਲੀ ਦਲ ਤੋਂ ਸਹਿਯੋਗ ਲੈਣ ਦੀ ਬਜਾਏ ਆਪਣੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਹੁਣ ਤੱਕ ਮੈਨੂੰ ਕਮੇਟੀ ਦੇ ਕਨਵੀਨਰ ਤੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਿਲਿਆ ਹੈ ਪਰ ਕਿਰਪਾਲ ਸਿੰਘ ਬਡੂੰਗਰ ਦਾ ਅਸਤੀਫ਼ਾ ਅਜੇ ਤੱਕ ਨਹੀਂ ਮਿਲਿਆ ਹੈ ਅਤੇ ਉਨ੍ਹਾਂ ਨੇ ਕਮੇਟੀ ਦੇ ਬਾਕੀ 5 ਮੈਂਬਰਾਂ ਨੂੰ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਇਹ ਦੋਵੇਂ ਮੈਂਬਰ ਕਮੇਟੀ ਦਾ ਹਿੱਸਾ ਨਹੀਂ ਹੋਣਗੇ ਤਾਂ ਆਉਣ ਵਾਲੇ ਦਿਨਾਂ ਵਿਚ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾ ਕੇ ਭਰਤੀ ਕਮੇਟੀ ਦੀ ਅਗਵਾਈ ਕਰਨ ਲਈ ਇਨ੍ਹਾਂ 5 ਮੈਂਬਰਾਂ ਵਿਚੋਂ ਕੋਆਰਡੀਨੇਟਰ ਦੀ ਚੋਣ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਚੱਲ ਰਹੀ ਭਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਨੁਸਾਰ ਨਹੀਂ ਹੈ ਅਤੇ ਇਸ ਲਈ 5 ਮੈਂਬਰੀ ਕਮੇਟੀ ਜਲਦੀ ਹੀ 2 ਦਸੰਬਰ ਦੇ ਹੁਕਮਨਾਮੇ ਅਨੁਸਾਰ ਭਰਤੀ ਸ਼ੁਰੂ ਕਰੇਗੀ। 3/4 ਦਿਨਾਂ ਵਿਚ ਅਸੀਂ ਸਿੰਘ ਸਾਹਿਬਾਨ ਦੀ ਮੀਟਿੰਗ ਦਾ ਫੈਸਲਾ ਕਰਾਂਗੇ ਕਿਉਂਕਿ ਸਾਰੇ ਰਾਜਸਥਾਨ ਵਿਖੇ ਸੰਤ ਮਸਕੀਨ ਜੀ ਦੇ ਸਮਾਗਮ ਵਿਚ ਰੁੱਝੇ ਹੋਏ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੇਵਾ ਤੋਂ ਉਨ੍ਹਾਂ ਨੂੰ ਫਾਰਗ ਕਰਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਸਮਾਨ ਪਹਿਲਾਂ ਹੀ ਪੈਕ ਕਰ ਲਿਆ ਹੈ ਅਤੇ ਗੁਰੂ ਸਾਹਿਬ ਦੇ ਹੁਕਮਨਾਮੇ ਤੱਕ ਆਪਣੀ ਸੇਵਾ ਨਿਭਾਵਾਂਗੇ। ਗਿਆਨੀ ਹਰਪ੍ਰੀਤ ਸਿੰਘ ਬਾਰੇ ਉਨ੍ਹਾਂ ਕਿਹਾ ਕਿ ਉਹ 2 ਦਸੰਬਰ ਦੇ ਹੁਕਮਨਾਮੇ ਦਾ ਹਿੱਸਾ ਸਨ ਪਰ ਹੁਣ ਉਹ ਸੁਤੰਤਰ ਹਨ।   

  

  

ਕਈ ਨਸ਼ਾ ਤਸਕਰਾਂ ਨੂੰ ਲਿਆ ਗਿਆ ਹਿਰਾਸਤ ਵਿਚ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ‘ਯੁੱਧ ਨਸ਼ੇ ਦੇ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਨੇ ਅੱਜ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਰਚ ਆਪਰੇਸ਼ਨ ਚਲਾਇਆ ਹੈ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ਤੋਂ ਨਸ਼ਾ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਅੱਜ ਸਵੇਰੇ ਬਠਿੰਡਾ, ਪਟਿਆਲਾ, ਜਲੰਧਰ, ਲੁਧਿਆਣਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਹੋਰ ਕਈ ਸ਼ਹਿਰਾਂ ਵਿੱਚ ਨਸ਼ਿਆਂ ਦੇ ਵਿਰੁੱਧ ਜੰਗੀ ਪੱਧਰ ਤੇ ਛਾਪੇ ਮਾਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲੀਸ ਵੱਲੋਂ ਸੂਬੇ ਵਿੱਚ 750 ਦੇ ਕਰੀਬ ਨਸ਼ਿਆਂ ਦੇ ਹੋਟ ਸਪੋਟ ਦੀ ਸ਼ਨਾਖਤ ਕਰਕੇ ਛਾਪੇ ਮਾਰੇ ਗਏ ਹਨ। ਇਸ ਦੌਰਾਨ 12000 ਤੋਂ ਵੱਧ ਪੁਲੀਸ ਮੁਲਾਜ਼ਮ ਇਸ ਕਾਰਵਾਈ ਵਿੱਚ ਲੱਗੇ ਹੋਏ ਹਨ। ਜ਼ਿਕਰਯੋਗ ਹੈ ਕਿ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਸਨ। ਉਧਰ ਨਸ਼ਿਆਂ ਖਿਲਾਫ ਬਣਾਈ ਗਈ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੀਟਿੰਗ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਵੀਰ ਸਿੰਘ, ਤਰੁਣਪ੍ਰੀਤ ਸੌਂਦ, ਲਾਲਜੀਤ ਸਿੰਘ ਭੁੱਲਰ ਅਤੇ ਡੀਜੀਪੀ ਗੌਰਵ ਯਾਦਵ ਮੌਜੂਦ ਰਹੇ।

  

ਮਰਨ ਵਾਲਿਆਂ ਪਤੀ-ਪਤਨੀ ਅਤੇ ਤਿੰਨ ਬੱਚੇ ਸ਼ਾਮਲ

ਤਰਨਤਾਰਨ/ਬਿਊਰੋ ਨਿਊਜ਼  : ਤਰਨਤਾਰਨ ਦੇ ਨੇੜਲੇ ਪਿੰਡ ਪੰਡੋਰੀ ਗੋਲਾ ਵਿਖੇ ਤੜਕਸਾਰ ਇਕ ਘਰ ਦੀ ਛੱਤ ਡਿੱਗਣ ਕਾਰਨ ਘਰ ਵਿਚ ਸੁੱਤੇ ਪਏ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚੇ ਸ਼ਾਮਿਲ ਸਨ। ਘਟਨਾ ਦਾ ਪਤਾ ਲੱਗਣ ’ਤੇ ਪਿੰਡ ਵਾਸੀਆਂ ਨੇ ਮਲਬੇ ਹੇਠਾਂ ਦੱਬੇ ਪੰਜਾਂ ਮੈਂਬਰਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ,ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ।  ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।   

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.