Thursday, 18 June 2026

ਵ੍ਹਾਈਟ ਹਾਊਸ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਦਰਮਿਆਨ ਵ੍ਹਾਈਟ ਹਾਊਸ ’ਚ ਮੁਲਾਕਾਤ ਹੋਈ। ਇਸ ਦੌਰਾਨ ਟਰੰਪ ਅਤੇ ਉਪ ਰਾਸ਼ਟਰਪਤੀ ਜੇਡੀ ਵੇਂਸ ਅਤੇ ਵਲਾਦੀਮੀਰ ਜੇਲੇਂਸਕੀ ਵਿਚਾਲੇ ਤਿੱਖੀ ਬਹਿਸ ਹੋਈ। ਦੋਵੇਂ ਨੇਤਾਵਾਂ ਦਰਮਿਆਨ ਲਗਭਗ 50 ਮਿੰਟ ਗੱਲਬਾਤ ਹੋਈ। ਇਸ ਦੌਰਾਨ ਕਈ ਅਜਿਹੇ ਮੌਕੇ ਆਏ ਜਦੋਂ ਇਨ੍ਹਾਂ ਆਗੂਆਂ ਵੱਲੋਂ ਇਕ-ਦੂਜੇ ਨੂੰ ਉਂਗਲੀ ਦਿਖਾਈ ਗਈ। ਵ੍ਹਾਈਟ ਹਾਊਸ ਦੇ ਇਤਿਹਾਸ ’ਚ ਅਜਿਹਾ ਪਹਿਲੀ ਵਾਰ ਹੋਇਆ ਜਦੋਂ ਦੋ ਰਾਸ਼ਟਰਾਂ ਦਰਮਿਆਨ ਇੰਨੇ ਤਣਾਅ ਭਰੇ ਮਾਹੌਲ ’ਚ ਗੱਲਬਾਤ ਹੋਈ ਹੋਵੇ। ਵੇਂਸ ਨੇ ਜੇਲੇਂਸਕੀ ’ਤੇ ਅਮਰੀਕਾ ਦਾ ਅਪਮਾਨ ਕਰਨ ਦਾ ਆਰੋਪ ਲਗਾਇਆ। ਉਥੇ ਹੀ ਟਰੰਪ ਨੇ ਯੂਕਰੇਨੀ ਰਾਸ਼ਟਰਪਤੀ ਨੂੰ ਕਈ ਵਾਰ ਫਟਕਾਰ ਲਗਾਈ। ਟਰੰਪ ਨੇ ਜੇਲੇਂਸਕੀ ’ਤੇ ਆਰੋਪ ਲਗਾਇਆ ਕਿ ਉਹ ਤੀਜੇ ਵਿਸ਼ਵ ਯੁੱਧ ਦਾ ਜੂਆ ਖੇਡ ਰਹੇ ਹਨ। ਇਸ ਤੋਂ ਬਾਅਦ ਨਾਰਾਜ ਜੇਲੇਂਸਕੀ ਗੱਲਬਤ ਤੋਂ ਉਠੇ ਅਤੇ ਤੇਜ ਕਦਮਾਂ ਨਾਲ ਬਾਹਰ ਨਿਕਲ ਕੇ ਆਪਣੀ ਕਾਲੀ ਕਾਰ ’ਚ ਬੈਠ ਕੇ ਹੋਟਲ ਦੇ ਲਈ ਚਲੇ ਗਏ। ਦੋਵੇਂ ਆਗੂਆਂ ਦਰਮਿਆਨ ਮਿਨਰਲਜ਼ ਨੂੰ ਲੈ ਕੇ ਡੀਲ ਹੋਣੀ ਸੀ, ਜੋ ਕਿ ਕੈਂਸਲ ਹੋ ਗਈ।

8 ਮਜ਼ਦੂਰਾਂ ਦੀ ਭਾਲ ਜਾਰੀ

ਚਮੋਲੀ/ਬਿਊਰੋ ਨਿਊਜ਼ : ਉਤਰਾਖੰਡ ਦੇ ਚਮੋਲੀ ’ਚ ਆਏ ਐਵਲਾਂਸ ਨਾਲ ਬਰਫ ਦਾ ਪਹਾੜ ਖਿਸਕਣ ਕਾਰਨ ਇਥੇ 55 ਮਜ਼ਦੂਰ ਫਸ ਗਏ ਸਨ। ਜਿਨ੍ਹਾਂ ਵਿਚੋਂ 47 ਮਜ਼ਦੂਰਾਂ ਨੂੰ ਸੁਰੱਖਿਆ ਬਾਹਰ ਕੱਢ ਲਿਆ ਗਿਆ ਹੈ। ਜਦਕਿ ਲਾਪਤਾ ਹੋਰ 8 ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ। ਚਮੋਲੀ ਦੇ ਡੀਐਮ ਸੰਦੀਪ ਤਿਵਾਰੀ ਨੇ ਦੱਸਿਆ ਕਿ ਮਜ਼ਦੂਰਾਂ ਨੂੰ ਸੁਰੱਖਿਅਤ ਕੱਢਣ ਲਈ ਫੌਜ ਦੇ 4 ਹੈਲੀਕਾਪਟਰਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। 7  ਵਿਅਕਤੀਆਂ ਨੂੰ ਜੋਸ਼ੀਮਠ ਹਸਪਤਾਲ ਲਿਜਾਇਆ ਗਿਆ ਅਤੇ ਰੈਸਕਿਊ ਅਪ੍ਰੇਸ਼ਨ ’ਚ ਫੌਜ, ਆਈਟੀਬੀਪੀ, ਬੀਆਰਓ, ਐਸਡੀਆਰ ਐਫ ਅਤੇ ਐਨਡੀਆਰਐਫ ਦੇ 200 ਤੋਂ ਜ਼ਿਆਦਾ ਜਵਾਨ ਲਗੇ ਹੋਏ ਹਨ। ਇਹ ਘਟਨਾ ਬਦਰੀਨਾਥ ਤੋਂ 3 ਕਿਲੋਮੀਟਰ ਦੂਰ ਚਮੋਲੀ ਦੇ ਮਾਣਾ ਪਿੰਡ ’ਚ ਵਾਪਰੀ। ਇਕ ਫੌਜੀ ਅਧਿਕਾਰੀ ਨੇ ਦੱਸਿਆ ਕਿ ਫੌਜੀ ਅਪ੍ਰੇਸ਼ਨ ਪੂਰੀ ਰਾਤ ਚੱਲਿਆ ਜਿਸ ਦੇ ਚਲਦਿਆਂ 14 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ 1 ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਤੋਂ ਲੰਘੀ ਰਾਤ 8 ਵਜੇ 33 ਵਿਅਕਤੀਆਂ ਨੂੰ ਸੁਰੱਖਿਆ ਬਾਹਰ ਕੱਢਿਆ ਸੀ।

 

ਈ ਟੈਂਡਰਿੰਗ ਰਾਹੀਂ ਅਲਾਟ ਹੋਣਗੇ ਠੇਕੇ, ਜਨਮ ਅਤੇ ਮੌਤ ਰਜਿਸਟ੍ਰੇਸ਼ਨ ’ਚ ਵੀ ਗਈ ਕੀਤੀ ਸੋਧ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਦੌਰਾਨ ਅੱਜ ਨਵੀਂ ਐਕਸਾਈਜ਼ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ ਸਰਕਾਰ ਨੇ ਐਕਸਾਈਜ਼ ਪਾਲਿਸੀ ਤੋਂ 11 ਹਜ਼ਾਰ 200 ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਹੈ ਅਤੇ ਇਸ ਵਾਰ ਈ ਟੈਂਡਰਿੰਗ ਰਾਹੀਂ ਸ਼ਰਾਬ ਦੇ ਠੇਕੇ ਅਲਾਟ ਕੀਤੇ ਜਾਣਗੇ। ਇਸੇ ਤਰ੍ਹਾਂ ਕੈਬਨਿਟ ਵੱਲੋਂ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਕਾਨੂੰਨ ’ਚ ਵੀ ਬਦਲਾਅ ਕੀਤਾ ਗਿਆ ਹੈ। ਨਵੀਂ ਨੀਤੀ ਅਨੁਸਾਰ ਜਨਮ ਦੇ ਇਕ ਸਾਲ ਅੰਦਰ ਬੱਚੇ ਦੀ ਰਜਿਸਟ੍ਰੇਸ਼ਨ ਨਾ ਹੋਣ ’ਤੇ ਹੁਣ ਪਰਿਵਾਰ ਨੂੰ ਸਰਟੀਫਿਕੇਟ ਲੈਣ ਲਈ ਕੋਰਟ ਨਹੀਂ ਜਾਣਾ ਪਵੇਗਾ, ਬਲਕਿ ਇਹ ਕੰਮ ਹੁਣ ਡਿਪਟੀ ਕਮਿਸ਼ਨਰ ਵੱਲੋਂ ਹੀ ਕਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਜੇਕਰ ਕਿਸੇ ਵਿਅਕਤੀ ਦੀ ਮੌਤ ਕਿਸੇ ਬਿਮਾਰੀ ਕਾਰਨ ਹੁੰਦੀ ਹੈ ਤਾਂ ਡਾਕਟਰ ਨੂੰ ਡੈਥ ਸਰਟੀਫਿਕੇਟ ’ਚ ਉਸਦੀ ਮੌਤ ਦਾ ਕਾਰਨ ਲਿਖਣਾ ਹੋਵੇਗਾ। ਇਹ ਜਾਣਕਾਰੀ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ’ਤੇ ਪੰਜ ਹਜ਼ਾਰ ਰੁਪਏ ਤੋਂ ਲੈ ਕੇ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ।

ਸਿੱਖਿਆ ਵਿਭਾਗ ਵਿਚ ਫਰਜ਼ੀ ਹੁਕਮਾਂ ਤੋਂ ਬਾਅਦ ਮਚੀ ਹਫੜਾ-ਦਫੜੀ

ਫਰੀਦਕੋਟ/ਬਿਊਰੋ ਨਿਊਜ਼ : ਪੰਜਾਬ ਸਕੂਲ ਸਿੱਖਿਆ ਵਿਭਾਗ ’ਚ ਜਾਅਲਸਾਜ਼ੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। 57 ਕਲਰਕ-ਕਮ-ਡਾਟਾ ਐਂਟਰੀ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਅਸਥਾਈ ਤੌਰ ’ਤੇ ਬਦਲੀਆਂ ਸਬੰਧੀ ਫ਼ਰਜ਼ੀ ਹੁਕਮ ਜਾਰੀ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਵਿੱਚ ਹਫੜਾ-ਦਫੜੀ ਪੈਦਾ ਹੋ ਗਿਆ ਹੈ। ਇਹ ਫ਼ਰਜ਼ੀ ਹੁਕਮ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੇ ਗਏ ਸਨ।  ਇਨ੍ਹਾਂ ਹੁਕਮਾਂ ਨੂੰ ਸੱਚ ਮੰਨਦਿਆਂ ਕਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਤਬਾਦਲਿਆਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਅਤੇ ਫਰਜੀ ਹਦਾਇਤਾਂ ਅਨੁਸਾਰ ਮੁਲਾਜ਼ਮਾਂ ਦੀਆਂ ਬਦਲੀਆਂ ਕਰ ਦਿੱਤੀਆਂ। ਇਸ ਤੋਂ ਬਾਅਦ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸਾਰੇ ਡੀਈਓਜ਼ ਨੂੰ ਇੱਕ ਪੱਤਰ ਜਾਰੀ ਕਰਕੇ ਇਨ੍ਹਾਂ ਫਰਜ਼ੀ ਹੁਕਮਾਂ ’ਤੇ ਕਾਰਵਾਈ ਨਾ ਕਰਨ ਦੀ ਹਦਾਇਤ ਦਿੱਤੀ ਹੈ ਅਤੇ ਤਬਾਦਲਿਆਂ ਨੂੰ ਰੋਕਿਆ ਗਿਆ।

 

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.