Tuesday, 23 June 2026



ਬਲਬੀਰ ਸਿੰਘ ਜੰਡੂ ਚੇਅਰਮੈਨ, ਸੰਤੋਖ ਗਿੱਲ ਜਨਰਲ ਸਕੱਤਰ ਅਤੇ ਬਿੰਦੂ ਸਿੰਘ ਬਣੇ ਖ਼ਜ਼ਾਨਚੀ

ਚੰਡੀਗੜ੍ਹ  : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਰਨਾਲਾ ਵਿਖੇ ਹੋਈ ਚੌਥੀ ਸੂਬਾਈ ਕਾਨਫਰੰਸ ਵਿਚ ਸਰਬਸੰਮਤੀ ਨਾਲ ਬਲਬੀਰ ਸਿੰਘ ਜੰਡੂ ਚੇਅਰਮੈਨ, ਜੈ ਸਿੰਘ ਛਿੱਬਰ ਪ੍ਰਧਾਨ, ਸੰਤੋਖ ਗਿੱਲ ਸਕੱਤਰ ਜਨਰਲ ਅਤੇ ਬਿੰਦੂ ਸਿੰਘ ਖ਼ਜ਼ਾਨਚੀ ਚੁਣੇ ਗਏ।
ਇਸ ਤੋਂ ਇਲਾਵਾ ਭੂਸ਼ਨ ਸੂਦ ਸੀਨੀਅਰ ਮੀਤ ਪ੍ਰਧਾਨ, ਰਾਜਨ ਮਾਨ, ਗਗਨਦੀਪ ਅਰੋੜਾ, ਜਗਸੀਰ ਸਿੰਘ ਸੰਧੂ, ਜਸਵੰਤ ਸਿੰਘ ਥਿੰਦ ਮੀਤ ਪ੍ਰਧਾਨ, ਦਵਿੰਦਰ ਸਿੰਘ ਭੰਗੂ ਜਥੇਬੰਦਕ ਸਕੱਤਰ, ਐਨ.ਪੀ ਧਵਨ, ਬਲਵਿੰਦਰ ਸਿੰਘ ਸਿਪਰੇ, ਸਰਬਜੀਤ ਭੱਟੀ ਅਤੇ ਵੀਰਪਾਲ ਭਗਤਾ ਸਕੱਤਰ ਚੁਣੇ ਗਏ। ਇਸ ਮੌਕੇ ਜਥੇਬੰਦੀ ਦੇ ਸੰਵਿਧਾਨ ਵਿੱਚ ਵੀ ਕੁਝ ਸੋਧਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ।
ਇਸ ਮੌਕੇ ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਨੇ ਸੰਬੋਧਨ ਕਰਦਿਆਂ ਦੇਸ਼ ਹੀ ਨਹੀਂ ਕੌਮਾਂਤਰੀ ਪੱਧਰ 'ਤੇ ਪੱਤਰਕਾਰਾਂ ਉਪਰ ਵਧ ਰਹੇ ਹਮਲਿਆਂ ਦੀ ਨਿੰਦਾ ਕੀਤੀ ਤੇ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਪੱਤਰਕਾਰਾਂ ਦੀ ਸੁਰੱਖਿਆ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਵੀ ਮੰਗ ਕੀਤੀ।
ਸੀਨੀਅਰ ਪੱਤਰਕਾਰ ਜਗਤਾਰ ਸਿੰਘ ਸਿੱਧੂ, ਪ੍ਰੀਤਮ ਰੁਪਾਲ, ਗੁਰਦੀਪ ਸਿੰਘ ਲਾਲੀ, ਨਿਰਮਲ ਪੰਡੋਰੀ, ਬਲਵਿੰਦਰ ਸਿੰਘ ਧਾਲੀਵਾਲ, ਰਵਿੰਦਰ ਰਵੀ, ਵਿਪਿਨ ਰਾਣਾ, ਬਲਵਿੰਦਰ ਸਿੰਘ ਭੰਗੂ, ਹਰਜੀਤ ਸਿੰਘ, ਭਾਰਤ ਭੂਸ਼ਨ ਡੋਗਰਾ, ਮਲਕੀਤ ਸਿੰਘ ਟੋਨੀ, ਨਵਕਾਂਤ ਭੈਰੋਮਾਜਰਾ, ਮਨਪ੍ਰੀਤ ਸਿੰਘ ਮੱਲੇਆਣਾ, ਗੁਰਿੰਦਰ ਸਿੰਘ ਮਹਿੰਦੀਰੱਤਾ, ਕਰਮਜੀਤ ਸਿੰਘ ਚਿੱਲਾ, ਅਮਰਪਾਲ ਸਿੰਘ ਬੈਂਸ, ਪ੍ਰਭਾਤ ਭੱਟੀ, ਚਰਨਜੀਤ ਸਿੰਘ, ਰਵਿੰਦਰ ਸਿੰਘ ਕਾਲਾ, ਬਲਦੇਵ ਸ਼ਰਮਾ, ਬਲਰਾਜ ਸਿੰਘ ਰਾਜਾ, ਕੇ.ਪੀ ਸਿੰਘ, ਰਾਜਿੰਦਰ ਰਿਖੀ, ਭੁਪਿੰਦਰ ਸਿੰਘ ਮਲਿਕ, ਗੁਰਉਪਦੇਸ਼ ਸਿੰਘ ਭੁੱਲਰ, ਜਗਤਾਰ ਸਿੰਘ ਭੁੱਲਰ, ਸੁਖਨੈਬ ਸਿੱਧੂ, ਪਰਵਿੰਦਰ ਜੌੜਾ ਨੂੰ ਕਾਰਜਕਾਰਨੀ ਮੈਂਬਰਾਂ ਵਜੋਂ ਸ਼ਾਮਿਲ ਕਰਨ ਤੋਂ ਇਲਾਵਾ ਚਰਨਜੀਤ ਸਿੰਘ ਲਹਿਰਾ, ਕੁਲਦੀਪ ਸਿੰਘ ਬਰਾੜ ਅਤੇ ਅਸ਼ਵਨੀ ਕੁਮਾਰ ਨੂੰ ਵਿਸ਼ੇਸ਼ ਨਿਮੰਤ੍ਰਿਤ ਮੈਂਬਰਾਂ ਵਜੋਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦਾ ਹਿੱਸਾ ਬਣਾਇਆ ਗਿਆ |

ਚੰਡੀਗੜ੍ਹ : ਦੁਨੀਆ ਦੇ ਮੋਹਰੀ ਵਿਦੇਸ਼ੀ ਸਿੱਖਿਆ ਸਲਾਹਕਾਰ ਗਰੁੱਪ, ਆਈਡੀਪੀ ਐਜੂਕੇਸ਼ਨ ਨੇ ਸੀਆਈਆਈ, ਚੰਡੀਗੜ੍ਹ ਵਿਖੇ ਇੰਮਪਾਵਰਮੈਂਟ ਐਕਸੀਲੈਂਸ ਐਵਾਰਡ ਸੀਜ਼ਨ-3 ਦਾ ਆਯੋਜਨ ਕੀਤਾ। ਇਸ ਸਮਾਗਮ ਨੇ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਟ੍ਰਾਈਸਿਟੀ ਦੇ ਵਿਦਿਆਰਥੀਆਂ ਨੂੰ ਯੂਕੇ, ਆਸਟ੍ਰੇਲੀਆ ਅਤੇ ਕੈਨੇਡਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਸਿੱਧੇ ਜੁੜਨ ਦਾ ਮੌਕਾ ਪ੍ਰਦਾਨ ਕੀਤਾ, ਜਿਸ ਨਾਲ ਅੰਤਰਰਾਸ਼ਟਰੀ ਸਿੱਖਿਆ ਦਾ ਸਿੱਧਾ ਅਨੁਭਵ ਪ੍ਰਾਪਤ ਹੋ ਸਕੇ। ਇਸ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਆਈਡੀਪੀ ਦੇ ਸੀਨੀਅਰ ਕੌਂਸਲਰ ਜਰਨੈਲ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਜੀਐਮਸੀਐਚ, ਸੈਕਟਰ 32 ਦੇ ਮੈਡੀਕਲ ਸਿੱਖਿਆ ਅਤੇ ਖੋਜ ਦੇ ਡਾਇਰੈਕਟਰ ਪ੍ਰੋਫੈਸਰ ਗੁਰਵਿੰਦਰ ਪਾਲ ਧਾਮੀ ਮੁੱਖ ਮਹਿਮਾਨ ਸਨ। ਪ੍ਰੋਫੈਸਰ ਗੁਰਵਿੰਦਰ ਪਾਲ ਧਾਮੀ ਨੇ ਇਸ ਗੱਲ ’ਤੇ ਚਾਨਣਾ ਪਾਇਆ ਕਿ ਆਈਡੀਪੀ ਐਜੂਕੇਸ਼ਨ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਮੁਫਤ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹਨ।

ਇਸ ਮੌਕੇ ’ਤੇ ਬੋਲਦਿਆਂ, ਆਈਡੀਪੀ ਦੇ ਦੱਖਣੀ ਏਸ਼ੀਆ ਅਤੇ ਕੈਨੇਡਾ ਦੇ ਖੇਤਰੀ ਨਿਰਦੇਸ਼ਕ, ਪਿਊਸ਼ ਕੁਮਾਰ ਨੇ ਕਿਹਾ ਕਿ ਹਰ ਸਾਲ, ਇਹ ਸਮਾਗਮ ਸਾਨੂੰ ਉਨ੍ਹਾਂ ਵਿਅਕਤੀਆਂ ਦੀ ਸ਼ਕਤੀ ਦੀ ਯਾਦ ਦਿਵਾਉਂਦਾ ਹੈ ਜੋ ਆਪਣੇ ਨਿਰਸਵਾਰਥ ਯੋਗਦਾਨਾਂ ਰਾਹੀਂ, ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦੇ ਹਨ। ਸਾਨੂੰ ਸਮਾਜ ਪ੍ਰਤੀ ਉਨ੍ਹਾਂ ਦੇ ਸਮਰਪਣ ਦਾ ਸਨਮਾਨ ਕਰਨ ’ਤੇ ਬਹੁਤ ਮਾਣ ਹੈ। ਆਈਡੀਪੀ ਐਜੂਕੇਸ਼ਨ ਅੰਤਰਰਾਸ਼ਟਰੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਭ ਤੋਂ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਯੂਕੇ, ਆਸਟ੍ਰੇਲੀਆ ਅਤੇ ਕੈਨੇਡਾ ਟ੍ਰਾਈਸਿਟੀ ਖੇਤਰ ਦੇ ਵਿਦਿਆਰਥੀਆਂ ਲਈ ਪਸੰਦੀਦਾ ਅਧਿਐਨ ਸਥਾਨ ਹਨ, ਇਸ ਲਈ ਸੰਸਥਾ ਨੇ ਇਨ੍ਹਾਂ ਦੇਸ਼ਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਸਿੱਖਿਆ ਦੀਆਂ ਅਸਲੀਅਤਾਂ ਦਾ ਸਿੱਧਾ ਅਨੁਭਵ ਪ੍ਰਦਾਨ ਕਰਨ ਲਈ ਸੱਦਾ ਦਿੱਤਾ। ਇਸ ਸਮਾਗਮ ਵਿੱਚ ਮੋਹਾਲੀ ਦੇ ਸਮਾਜ ਸੇਵਕ ਅਤੇ ਨਗਰ ਕੌਂਸਲਰ ਕਵਿੰਦਰ ਸਿੰਘ; ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ; ਰੂਪਨਗਰ ਦੇ ਸਿਵਲ ਸਰਜਨ ਡਾ. ਐਸ.ਜੇ. ਸਿੰਘ ਲਾਂਬਾ; ਕੁਐਸਟ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡੀ.ਐਸ. ਸਿੱਧੂ ਅਤੇ ਹਰਿਆਣਾ ਵਿਧਾਨ ਸਭਾ ਦੇ ਸਕੱਤਰ ਰਾਜੀਵ ਪ੍ਰਸਾਦ ਸ਼ਾਮਲ ਹੋਏ। 

 

ਆਈਡੀਪੀ ਐਜੂਕੇਸ਼ਨ ਦੇ ਬਾਰੇ : 

ਆਈਡੀਪੀ ਐਜੂਕੇਸ਼ਨ ਅੰਤਰਰਾਸ਼ਟਰੀ ਸਿੱਖਿਆ ਸੇਵਾਵਾਂ ਵਿੱਚ ਇੱਕ ਮੋਹਰੀ ਸੰਸਥਾ ਹੈ। ਇਸਦੀ ਇੱਕ ਮਜ਼ਬੂਤ ਵਿਸ਼ਵ-ਵਿਆਪੀ ਮੌਜੂਦਗੀ ਹੈ ਜਿਸਦੇ 35 ਦੇਸ਼ਾਂ ਵਿੱਚ 200 ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਪਲੇਸਮੈਂਟ ਕੇਂਦਰਾਂ ਦੇ ਨੈੱਟਵਰਕ ਹਨ। 50 ਸਾਲਾਂ ਤੋਂ ਵੱਧ ਸਮੇਂ ਤੋਂ, ਆਈਡੀਪੀ ਨੇ ਅੰਤਰਰਾਸ਼ਟਰੀ ਸਿੱਖਿਆ ਖੇਤਰ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਵਿਆਪਕ ਸਲਾਹ ਸੇਵਾਵਾਂ ਰਾਹੀਂ ਵਿਦਿਆਰਥੀਆਂ ਦਾ ਸਮਰਥਨ ਕੀਤਾ ਹੈ। ਅੱਜ ਤੱਕ, ਆਈਡੀਪੀ ਨੇ 8 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਸਟ੍ਰੇਲੀਆ, ਕੈਨੇਡਾ, ਨਿਊਜ਼ੀਲੈਂਡ, ਯੂਨਾਈਟਿਡ ਕਿੰਗਡਮ, ਸੰਯੁਕਤ ਰਾਜ ਅਤੇ ਆਇਰਲੈਂਡ ਵਿੱਚ ਵੱਕਾਰੀ ਸੰਸਥਾਵਾਂ ਵਿੱਚ ਦਾਖਲਾ ਲੈਣ ਵਿੱਚ ਮਦਦ ਕੀਤੀ ਹੈ। ਭਾਰਤ ਵਿੱਚ ਆਈਡੀਪੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰੀ ਵਿਦੇਸ਼ੀ ਸਿੱਖਿਆ ਪ੍ਰਕਿਰਿਆ ਵਿਚ ਮਾਰਗਦਰਸ਼ਨ ਕਰਦਾ ਹੈ।  

  

 

 

 

  

19 ਜ਼ਿਲ੍ਹਿਆਂ ’ਚ 26 ਥਾਵਾਂ ’ਤੇ ਰੇਲਵੇ ਟਰੈਕਾਂ ’ਤੇ ਬੈਠਣਗੇ ਕਿਸਾਨ

ਅੰਮਿ੍ਰਤਸਰ/ਬਿਊਰੋ ਨਿਊਜ਼ 

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੰਦੋਲਨ ਕਰਨ ਵਾਲੇ ਕਿਸਾਨ-ਮਜ਼ਦੂਰ ਮੋਰਚਾ ਨੇ ਆਉਂਦੀ 5 ਦਸੰਬਰ ਨੂੰ ਪੰਜਾਬ ਵਿਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਵਿਚ 26 ਥਾਵਾਂ ’ਤੇ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਅੰਦੋਲਨ ਦੁਪਹਿਰੇ 1 ਵਜੇ ਤੋਂ 3 ਵਜੇ ਤੱਕ, ਯਾਨੀ 2 ਘੰਟੇ ਲਈ ਕੀਤਾ ਜਾਵੇਗਾ ਅਤੇ ਇਸ ਦੌਰਾਨ ਸੜਕਾਂ ਜਾਮ ਨਹੀਂ ਹੋਣਗੀਆਂ। ਪੰਧੇਰ ਨੇ ਕਿਹਾ ਕਿ ਐਮ.ਐਸ.ਪੀ. ਦੀ ਗਾਰੰਟੀ ਦੇ ਕਾਨੂੰਨ ਸਮੇਤ ਕਿਸਾਨਾਂ ਦੀਆਂ ਕਈ ਮੰਗਾਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਈ ਫੈਸਲਾ ਨਹੀਂ ਲਿਆ ਗਿਆ। ਪੰਧੇਰ ਨੇ ਕਿਹਾ ਕਿ ਇਸ ਕਰਕੇ ਹੀ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਨਾਲ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਣੇ 19 ਜ਼ਿਲ੍ਹਿਆਂ ਵਿਚ ਰੇਲ ਆਵਾਜਾਈ ’ਤੇ ਅਸਰ ਪਵੇਗਾ। 

ਚੰਡੀਗੜ੍ਹ/ਬਿਊਰੋ ਨਿਊਜ਼ 

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ’ਤੇ ਕਿਹਾ ਹੈ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ’ਤੇ ਚੋਣਾਂ ਲੜੇਗੀ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਦਮ ਉੱਤੇ ਪੰਜਾਬ ਵਿਚ ਇਕੱਲੇ ਤੌਰ ’ਤੇ ਚੋਣ ਮੈਦਾਨ ’ਚ  ਉਤਰੇਗੀ। ਧਿਆਨ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਵਕਾਲਤ ਕੀਤੀ ਸੀ। ਇਸਦੇ ਚੱਲਦਿਆਂ ਅਸ਼ਵਨੀ ਸ਼ਰਮਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਲਈ ਭਾਜਪਾ ਵਲੋਂ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ’ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਨੂੰ ਸਹਾਇਤਾ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਚੀਮਾ ਨੂੰ ਸਾਡੀ ਫਿਕਰ ਨਹੀਂ ਕਰਨੀ ਚਾਹੀਦੀ ਸਗੋਂ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹੀਦਾ ਹੈ।

 

 

 

  

Latest News

Pardesh News one of leading internet newsportal provide Latest News, News and Live Updates on Politics, Current affairs. Breaking news on Business, Sports, Bollywood, technology, science & health from India, USA Canada, Australia Europe.